ਜਿਹੜੇ ਅਕਾਲੀ ਉਮੀਦਵਾਰਾਂ ਨੂੰ ਮਜੀਠਾ ਦੇ ਈ ਓ ਨੇ ਐਨ ਓ ਸੀ ਨਹੀਂ ਦਿੱਤੀਆਂ, ਉਹਨਾਂ ਨੂੰ ਨਿਆਂ ਦੇਵੇ ਸੂਬਾ ਚੋਣ ਕਮਿਸ਼ਨ: ਅਕਾਲੀ ਦਲ

by | May 16, 2026 | breaking news, daily, politics | 0 comments

ਬਿਕਰਮ ਸਿੰਘ ਮਜੀਠੀਆ ਨੇ ਈ ਓ ਖਿਲਾਫ ਦਰਜ ਕਰਵਾਈ ਸ਼ਿਕਾਇਤ, ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ’ਤੇ ਨਗਰ ਕੌਂਸਲ ਦੀ ਚੋਣ ਪ੍ਰਕਿਰਿਆ ਵਿਚ ਦਖਲਅੰਦਾਜ਼ੀ ਦਾ ਲਗਾਇਆ ਦੋਸ਼

ਇਹ ਵੀ ਦੱਸਿਆ ਕਿ ਕਿਵੇ ਮੰਤਰੀ ਸੰਜੀਵ ਅਰੋੜਾ ਨੇ ਸੀ ਬੀ ਆਈ ਦੇ ਛਾਪਿਆਂ ਤੋਂ ਪਹਿਲਾਂ ਅਫਸਰਾਂ ਨੂੰ ਸਵੇਰੇ 5.00 ਵਜੇ ਦਫਤਰ ਵਿਚ ਸੱਦਿਆ ਤਾਂ ਜੋ ਭ੍ਰਿਸ਼ਟਾਚਾਰ ਨਾਲ ਸਬੰਧਤ ਫਾਈਲਾਂ ਗਾਇਬ ਕੀਤੀਆਂ ਜਾ ਸਕਣ

ਚੰਡੀਗੜ੍ਹ, 16 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ (ਐਸ ਈ ਸੀ) ਨੂੰ ਆਖਿਆ ਕਿ ਪਾਰਟੀ ਦੇ ਉਹਨਾਂ ਉਮੀਦਵਾਰਾਂ ਨੂੰ ਨਿਆਂ ਦੇਵੇ ਜਿਹਨਾਂ ਨੂੰ ਮਜੀਠਾ ਨਗਰ ਕਮੇਟੀ ਦੇ ਕਾਰਜਕਾਰੀ ਅਫਸਰ (ਈ ਓ) ਨੇ ਇਤਰਾਜ਼ ਨਹੀਂ ਸਰਟੀਫਿਕੇਟ (ਐਨ ਓ ਸੀ) ਨਹੀਂ ਦਿੱਤੇ, ਨਹੀਂ ਤਾਂ ਫਿਰ ਪਾਰਟੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚ ਕਰੇਗੀ।

ਅਕਾਲੀ ਦਲ ਦੇ ਇਕ ਵਫਦ ਨੇ ਅੱਜ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਪਾਰਟੀ ਦੇ ਕਿਸੇ ਵੀ ਉਮੀਦਵਾਰਾਂ ਨੂੰ ਪਿਛਲੇ ਲਗਾਤਾਰ ਚਾਰ ਦਿਨਾਂ ਤੋਂ ਚੋਣਾਂ ਲੜਨ ਵਾਸਤੇ ਐਨ ਓ ਸੀ ਜਾਰੀ ਨਹੀਂ ਕੀਤੀ ਗਈ। ਸਰਦਾਰ ਮਜੀਠੀਆ ਨੇ ਦੱਸਿਆ ਕਿ ਇਹਨਾਂ ਸਾਰੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਦਿਆਂ ਹਲਫੀਆ ਬਿਆਨ ਲਗਾਏ ਹਨ ਕਿ ਉਹਨਾਂ ਨੇ ਆਪਣੇ ਬਕਾਏ ਕਲੀਅਰ ਕਰ ਦਿੱਤੇ ਹਨ ਤੇ ਉਹਨਾਂ ਦੇ ਦਸਤਾਵੇਜ਼ ਸਹੀ ਤਰਤੀਬ ਅਨੁਸਾਰ ਹਨ।
ਸਰਦਾਰ ਮਜੀਠੀਆ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਚੋਣ ਪ੍ਰਕਿਰਿਆ ਵਿਚ ਸਿੱਧੀ ਦਖਲਅੰਦਾਜ਼ੀ ਕਰ ਰਹੇ ਹਨ। ਉਹਨਾਂ ਕਿਹਾ ਕਿ ਹੁਣ ਸਾਨੂੰ ਪਤਾ ਲੱਗਾ ਹੈ ਕਿ ਈ ਓ ਰਮਨਦੀਪ ਵੜੈਚ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਸਾਡੇ ਅੱਧੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਜਾਣ ਤਾਂ ਜੋ ਅਕਾਲੀ ਦਲ ਆਪਣਾ ਪ੍ਰਧਾਨ ਬਣਾਉਣ ਦੇ ਯੋਗ ਹੀ ਨਾ ਰਹੇ।

ਉਹਨਾਂ ਨੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਨੋਟਿਸ ਲਵੇ ਅਤੇ ਯਕੀਨੀ ਬਣਾਵੇ ਕਿ ਮਜੀਠਾ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਧੱਕੇਸ਼ਾਹੀ ਨਾਲ ਰੱਦ ਨਾ ਕੀਤੇ ਜਾਣ।
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਦੇ ਈ ਓ ਦੇ ਕੰਮ ਕਰਨ ਦੀ ਸ਼ੈਲੀ ’ਤੇ ਵੀ ਸੂਬਾ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਉਹਨਾਂ ਕਿਹਾ ਕਿ ਜੂਨ 2025 ਵਿਚ ਲੁਧਿਆਣਾ ਕੇਂਦਰੀ ਦੀ ਜ਼ਿਮਨੀ ਚੋਣ ਵੇਲੇ ਭਾਰਤੀ ਚੋਣ ਕਮਿਸ਼ਨ ਨੇ ਈ ਓ ਰਮਨਦੀਪ ਵੜੈਚ ਨੂੰ ਝਾੜ ਪਾਈ ਸੀ ਤੇ ਹਦਾਇਤ ਕੀਤੀ ਸੀ ਕਿ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਉਹਨਾਂ ਨੂੰ ਮਜੀਠਾ ਵਿਚ ਈ ਓ ਲਗਾ ਦਿੱਤਾ ਗਿਆ।

ਸਰਦਾਰ ਮਜੀਠੀਆ ਨੇ ਦੱਸਿਆ ਕਿ ਕਿਵੇਂ ਈ ਓ ਨੇ ਅਕਾਲੀ ਉਮੀਦਵਾਰਾਂ ਨੂੰ ਐਨ ਓ ਸੀ ਦੇਣ ਤੋਂ ਇਨਕਾਰ ਕੀਤਾ ਅਤੇ 14 ਮਈ ਨੂੰ ਆਪਣੇ ਦਫਤਰ ਵਿਚੋਂ ਖਿਸਕ ਗਏ। ਉਹਨਾਂ ਕਿਹਾ ਕਿ ਜਦੋਂ ਅਕਾਲੀ ਲੀਡਰਸ਼ਿਪ ਨੇ ਐਸ ਡੀ ਐਮ ਜੋ ਕਿ ਚੋਣ ਦੇ ਰਿਟਰਨਿੰਗ ਅਫਸਰ ਹਨ, ਕੋਲ ਪਹੁੰਚ ਕੀਤੀ ਤਾਂ ਉਹਨਾਂ ਈ ਓ ਨੂੰ ਹਦਾਇਤ ਕੀਤੀ ਕਿ 15 ਮਈ ਨੂੰ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਿਰਧਾਰਿਤ ਸਮੇਂ ਵਿਚ ਐਨ ਓ ਸੀ ਦਿੱਤੀ ਜਾਵੇ ਪਰ ਇਸਦੇ ਬਾਵਜੂਦ ਈ ਓ ਦਫਤਰ ਨਹੀਂ ਆਇਆ। ਉਹਨਾਂ ਕਿਹਾ ਕਿ ਈ ਓ ਨੇ ਖੁਦ ਰਿਟਰਨਿੰਗ ਅਫਸਰ ਕੋਲ ਮੰਨਿਆ ਹੈ ਕਿ ਉਸ ’ਤੇ ਆਪ ਸਰਕਾਰ ਦਾ ਦਬਾਅ ਹੈ ਕਿ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਐਨ ਓ ਸੀ ਨਾ ਦਿੱਤੀ ਜਾਵੇ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਦੱਸਿਆ ਕਿ ਕਿਵੇਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ 16 ਅਪ੍ਰੈਲ ਨੂੰ ਉਦਯੋਗ, ਬਿਜਲੀ ਤੇ ਸਥਾਨਕ ਸਰਕਾਰ ਵਿਭਾਗ ਦੇ ਸਾਰੇ ਸਟਾਫ ਨੂੰ ਸਵੇਰੇ 5.00 ਵਜੇ ਆਪਣੇ ਦਫਤਰ ਵਿਚ ਸੱਦ ਲਿਆ ਤਾਂ ਜੋ ਪੰਜਾਬ ਵਿਚ ਉਹਨਾਂ ਦੇ ਠਿਕਾਣੇ ’ਤੇ ਸੀ ਬੀ ਆਈ ਦੇ ਛਾਪਿਆਂ ਤੋਂ ਪਹਿਲਾਂ ਹੀ ਭ੍ਰਿਸ਼ਟਾਚਾਰ ਨਾਲ ਸਬੰਧਤ ਫਾਈਲਾਂ ਗਾਇਬ ਕਰ ਦਿੱਤੀਆਂ ਜਾਣ।

ਉਹਨਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਤਹਿ ਤੱਕ ਜਾਣ ਵਾਸਤੇ ਸਟਾਫ ਤੋਂ ਪੁੱਛ ਗਿੱਛ ਕੀਤੀ ਜਾਵੇ। ਉਹਨਾਂ ਮੁੱਖ ਸਕੱਤਰ ਕੇ ਏ ਪੀ ਸਿਨਹਾ ’ਤੇ ਵੀ ਦੋਸ਼ ਲਗਾਏ ਕਿ ਉਹਨਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਪ੍ਰਾਈਵੇਟ ਡਵੈਲਪਰਾਂ ਨੂੰ ਸਸਤੀਆਂ ਦਰਾਂ ’ਤੇ ਜ਼ਮੀਨ ਦੀ ਵਰਤੋਂ ਬਦਲਣ ਵਾਸਤੇ ਸੀ ਐਲ ਯੂ ਦੀ ਪ੍ਰਵਾਨਗੀ ਦਿੱਤੀ। ਉਹਨਾਂ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਪ ਦੇ ਸੋਸ਼ਲ ਮੀਡੀਆ ਤੋਂ ਨਾਂਹ ਪੱਖੀ ਟਿੱਪਣੀਆਂ ਹਟਾਉਣ ਵਾਸਤੇ ਤੇ ਹੱਕ ਵਿਚ ਟਿੱਪਣੀਆਂ ਪਾਉਣ ਵਾਸਤੇ 10.59 ਕਰੋੜ ਰੁਪਏ ਮੁੱਲ ਦਾ ਇਕ ਇਕਰਾਰ ਪ੍ਰਾਈਵੇਟ ਕੰਪਨੀ ਨਾਲ ਕੀਤਾ ਹੈ।

ਇਸ ਮੌਕੇ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੀ ਸਰਦਾਰ ਮਜੀਠੀਆ ਦੇ ਨਾਲ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...