ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

by | Jun 1, 2026 | breaking news, daily, politics | 0 comments

ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ

ਜੇਲ੍ਹਾਂ ਦਾ ਮੁੱਖ ਉਦੇਸ਼ ਬੰਦੀਆਂ ਦਾ ਸੁਧਾਰ, ਪੁਨਰਵਾਸ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ

ਚੰਡੀਗੜ੍ਹ, 1 ਜੂਨ:

ਭਵਿੱਖ ਵਿੱਚ ਕਿਸੇ ਵੀ ਜੇਲ੍ਹ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਧਾਰਕ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਲ੍ਹਾਂ ਵਿੱਚ ਹਿੰਸਕ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜੇਲ੍ਹ ਪ੍ਰਬੰਧਨ, ਸੁਰੱਖਿਆ ਵਿਵਸਥਾਵਾਂ, ਬੰਦੀਆਂ ਦੀ ਭਲਾਈ ਅਤੇ ਵਿਭਾਗੀ ਕਾਰਗੁਜ਼ਾਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਡਾ. ਰਵਜੋਤ ਸਿੰਘ ਨੇ ਜੇਲ੍ਹ ਅਧਿਕਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਦਾ ਲਗਾਤਾਰ ਮੁਲਾਂਕਣ ਕਰਨ, ਕਮਜ਼ੋਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਅਤੇ ਉਪਲਬਧ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਰਾਹੀਂ ਬਿਹਤਰ ਨਤੀਜੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਇੱਕ ਸਮਰੱਥ ਅਤੇ ਜ਼ਿੰਮੇਵਾਰ ਅਧਿਕਾਰੀ ਉਹ ਹੁੰਦਾ ਹੈ ਜੋ ਉਪਲਬਧ ਸਰੋਤਾਂ ਨਾਲ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਹਿੰਸਾ, ਅਨੁਸ਼ਾਸਨਹੀਣਤਾ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜੇਲ੍ਹ ਪ੍ਰਬੰਧਨ ਨੂੰ ਹੋਰ ਮਜ਼ਬੂਤ, ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣ ‘ਤੇ ਜ਼ੋਰ ਦਿੰਦਿਆਂ ਜੇਲ੍ਹ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਦਾ ਮੁੱਖ ਉਦੇਸ਼ ਸਿਰਫ਼ ਬੰਦੀਆਂ ਨੂੰ ਹਿਰਾਸਤ ਵਿੱਚ ਰੱਖਣਾ ਨਹੀਂ, ਸਗੋਂ ਉਨ੍ਹਾਂ ਦੇ ਸੁਧਾਰ, ਪੁਨਰਵਾਸ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਬੰਦੀਆਂ ਲਈ ਸਿੱਖਿਆ, ਹੁਨਰ ਵਿਕਾਸ, ਸਿਹਤ ਸਹੂਲਤਾਂ ਅਤੇ ਮਨੋਵਿਗਿਆਨਕ ਸਹਾਇਤਾ ਵਰਗੇ ਉਪਰਾਲਿਆਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਆਦੇਸ ਵੀ ਦਿੱਤੇ।

ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸੁਧਾਰਾਤਮਕ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਵਿੱਚ ਬੰਦੀਆਂ ਲਈ ਸਿਹਤ ਸਹੂਲਤਾਂ, ਖੁਰਾਕ ਪ੍ਰਬੰਧ, ਸਟਾਫ਼ ਦੀ ਭਰਤੀ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਕਰਮਚਾਰੀਆਂ ਨਾਲ ਸਬੰਧਤ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ।

ਇਸ ਮੌਕੇ ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ.
ਜੇਲ੍ਹ ਆਰ. ਕੇ. ਜੈਸਵਾਲ ਤੋਂ ਇਲਾਵਾ ਪੰਜਾਬ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...