ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

by | Aug 22, 2025 | breaking news, daily | 0 comments

ਹਰਿਆਵਲ ਨੂੰ ਬਰਕਰਾਰ ਰੱਖਣ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਇਆ ਜਾ ਰਿਹਾ ਹੈ ਇਹ ਐਕਟ

ਮਨੁੱਖੀ ਜੀਵਨ ਲਈ ਖ਼ਤਰਾ ਪੈਦਾ ਕਰਨ ਵਾਲੇ ਸੁੱਕੇ, ਮਰੇ ਹੋਏ ਅਤੇ ਖ਼ਤਰਨਾਕ ਰੁੱਖਾਂ ਦਾ ਪੜਾਅਵਾਰ ਢੰਗ ਨਾਲ ਕੀਤਾ ਜਾ ਰਿਹਾ ਹੈ ਨਿਪਟਾਰਾ

80.5 ਲੱਖ ਬੂਟੇ ਲਗਾਉਣ ਦੇ ਟੀਚੇ ਦੇ ਮੁਕਾਬਲੇ 90 ਲੱਖ ਬੂਟੇ ਲਗਾਏ

ਚੰਡੀਗੜ੍ਹ, 21 ਅਗਸਤ:

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਜਿਸਦਾ ਉਦੇਸ਼ ਹਰਿਆਲੀ ਨੂੰ ਬਰਕਰਾਰ ਰੱਖਣਾ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਸੰਭਾਲ ਕਰਨਾ ਹੈ।

ਇਸ ਐਕਟ ਦਾ ਵਿਸਥਾਰ ਪੰਜਾਬ ਦੇ ਸਾਰੇ ਸ਼ਹਿਰੀ ਖੇਤਰਾਂ ਤੱਕ ਕੀਤਾ ਜਾ ਸਕੇਗਾ। ਐਕਟ ਮੁਤਾਬਿਕ, ਨਗਰ ਕੌਂਸਲ, ਨਗਰ ਨਿਗਮ, ਨੋਟੀਫਾਈਡ ਏਰੀਆ ਕਮੇਟੀ, ਟਾਊਨ ਏਰੀਆ ਕਮੇਟੀ ਜਾਂ ਕਿਸੇ ਵੀ ਸ਼ਹਿਰੀ ਵਿਕਾਸ ਅਥਾਰਟੀ/ਸਰਕਾਰੀ ਸੰਸਥਾ ਦੀਆਂ ਸੀਮਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸ ਵਿੱਚ ਇੱਕ ਟ੍ਰੀ ਅਫਸਰ ਦੀ ਵਿਵਸਥਾ ਵੀ ਹੈ ਜੋ ਪੰਜਾਬ ਵਿੱਚ ਸ਼ਹਿਰੀ ਸਥਾਨਕ ਇਕਾਈਆਂ ਦਾ ਇੱਕ ਕਾਰਜਕਾਰੀ ਅਫਸਰ ਜਾਂ ਸੂਬਾ ਸਰਕਾਰ ਵੱਲੋਂ ਨੋਟੀਫਾਈ ਕੋਈ ਹੋਰ ਅਧਿਕਾਰੀ ਹੋਵੇਗਾ।

ਐਕਟ ਦੀ ਧਾਰਾ 4 ਅਨੁਸਾਰ, ਕੋਈ ਵੀ ਵਿਅਕਤੀ ਸ਼ਹਿਰੀ ਖੇਤਰਾਂ ਵਿੱਚ ਖੜ੍ਹਾ ਕੋਈ ਵੀ ਰੁੱਖ ਨਹੀਂ ਕੱਟੇਗਾ ਅਤੇ ਕਿਸੇ ਵੀ ਸ਼ਹਿਰੀ ਖੇਤਰ ਵਿੱਚ ਮਨੁੱਖੀ ਦਖਲਅੰਦਾਜ਼ੀ ਤੋਂ ਬਿਨਾਂ ਪੂਰੀ ਤਰ੍ਹਾਂ ਮਰ ਚੁੱਕੇ ਜਾਂ ਡਿੱਗ ਚੁੱਕੇ ਰੁੱਖ ਤੋਂ ਇਲਾਵਾ ਕਿਸੇ ਵੀ ਹੋਰ ਰੁੱਖ ਨੂੰ ਨਹੀਂ ਕੱਟੇਗਾ, ਨਾ ਹੀ ਹਟਾਏਗਾ ਤੇ ਨਾ ਹੀ ਨਿਪਟਾਰਾ ਕਰੇਗਾ। ਐਕਟ ਦੀ ਧਾਰਾ 5 ਵਿੱਚ ਕੁਝ ਉਪਬੰਧ ਅਤੇ ਖਾਸ ਸ਼ਰਤਾਂ ਸ਼ਾਮਿਲ ਹਨ ਜਿਨ੍ਹਾਂ ਮੁਤਾਬਕ ਰੁੱਖ ਨੂੰ ਕੱਟਿਆ ਜਾ ਸਕਦਾ ਹੈ ਜਦੋਂ ਕਿ ਧਾਰਾ 9, ਧਾਰਾ 4 ਦੀ ਉਲੰਘਣਾ ਦੀ ਸੂਰਤ ਵਿੱਚ ਰੁੱਖਾਂ ਨੂੰ ਕੱਟਣ ਜਾਂ ਹਟਾਉਣ ਲਈ ਪੈਨੇਲਟੀ ਨਾਲ ਸੰਬੰਧਿਤ ਹੈ।

ਅੱਜ ਇੱਥੇ ਜੰਗਲਾਤ ਭਵਨ ਵਿਖੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਇੰਚਾਰਜ ਲਾਲ ਚੰਦ ਕਟਾਰੂਚੱਕ ਨੂੰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਨੁੱਖੀ ਜੀਵਨ ਲਈ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਸੁੱਕੇ, ਮਰੇ ਹੋਏ ਅਤੇ ਖਤਰਨਾਕ ਰੁੱਖਾਂ ਨੂੰ ਕੱਟਿਆ ਜਾ ਰਿਹਾ ਹੈ। ਪਹਿਲੇ ਪੜਾਅ ਵਿੱਚ 25000 ਸੁੱਕੇ ਰੁੱਖ ਕੱਟੇ ਜਾਣਗੇ।

ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਪੌਦੇ ਲਗਾਉਣ ਦੇ ਟੀਚੇ ਨੂੰ ਪਾਰ ਕਰਨ ਦੇ ਸਬੰਧ ਵਿੱਚ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੁਣ ਤੱਕ 90 ਲੱਖ ਬੂਟੇ ਲਗਾਏ ਜਾ ਚੁੱਕੇ ਹਨ ਜਦੋਂ ਕਿ ਬੂਟੇ ਲਗਾਉਣ ਦਾ ਅਸਲ ਟੀਚਾ 80.5 ਲੱਖ ਸੀ। ਹਰੇਕ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਉਲੀਕੀ ਗਈ ਸੀ।

ਮੰਤਰੀ ਨੇ ਰੋਪੜ (ਸ੍ਰੀ ਆਨੰਦਪੁਰ ਸਾਹਿਬ ‘ਤੇ ਵਿਸ਼ੇਸ਼ ਜ਼ੋਰ ਦਿੰਦਿਆਂ), ਸ਼ਹੀਦ ਭਗਤ ਸਿੰਘ ਨਗਰ (ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਦੇ ਆਲੇ ਦੁਆਲੇ ਦੇ ਖੇਤਰ ‘ਤੇ ਧਿਆਨ ਕੇਂਦਰਿਤ ਕਰਦੇ ਹੋਏ), ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਹਾਈਵੇਅ ਦੇ ਸੱਜੇ-ਖੱਬੇ ਦੋਵੇਂ ਪਾਸੇ ਪੌਦੇ ਲਗਾਉਣ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਵੀਡੀਓ ਕਾਨਫਰੰਸਿੰਗ ਰਾਹੀਂ ਡੀ.ਐਫ.ਓਜ਼ ਨਾਲ ਗੱਲਬਾਤ ਕਰਦਿਆਂ ਅਤੇ ਸੰਗਰੂਰ ਵਿਖੇ ਇਸ ਸਬੰਧੀ ਠੋਸ ਕਦਮ ਚੁੱਕਣ ਦੀ ਪ੍ਰਸ਼ੰਸਾ ਕਰਦਿਆਂ, ਸ੍ਰੀ ਕਟਾਰੂਚੱਕ ਨੇ ਸਾਰਿਆਂ ਨੂੰ ਪੂਰੇ ਜੋਸ਼ ਅਤੇ ਸਮਰਪਣ ਨਾਲ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਕਿਹਾ।

ਇਸ ਮੌਕੇ ਮੰਤਰੀ ਨੇ ਸਵਰਗੀ ਕਵੀ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਕਵਿਤਾ ਮੁਕਾਬਲਿਆਂ ਦੇ ਸਬੰਧ ਵਿੱਚ ਸ਼੍ਰੇਣੀਆਂ ਦੇ ਮੁੜ ਵਰਗੀਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਸੋਧ ਅਨੁਸਾਰ ਹੁਣ ਪ੍ਰਾਇਮਰੀ ਸ਼੍ਰੇਣੀ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ, ਸੈਕੰਡਰੀ ਸ਼੍ਰੇਣੀ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਸ਼ਾਮਲ ਹੋਵੇਗੀ ਜਦੋਂ ਕਿ ਨੌਵੀਂ ਤੋਂ ਬਾਰ੍ਹਵੀਂ ਜਮਾਤ ਨੂੰ ਸੀਨੀਅਰ ਸੈਕੰਡਰੀ ਸ਼੍ਰੇਣੀ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ, ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਐਮ ਡੀ ਪਰਵੀਨ ਕੁਮਾਰ, ਏ.ਪੀ.ਸੀ.ਸੀ.ਐਫ. ਕਮ ਸੀ.ਈ.ਓ. ਪਨਕੈਂਪਾ ਸੌਰਵ ਗੁਪਤਾ, ਏ.ਪੀ.ਸੀ.ਸੀ.ਐਫ. (ਪ੍ਰਬੰਧਨ) ਬਸੰਤਾ ਰਾਜ ਕੁਮਾਰ, ਸੀ.ਸੀ.ਐਫ. (ਹਿੱਲਸ) ਨਿਧੀ ਸ੍ਰੀਵਾਸਤਵ, ਅਤੇ ਸੀ.ਸੀ.ਐਫ. ਜੰਗਲੀ ਜੀਵ ਸਾਗਰ ਸੇਤੀਆ ਸ਼ਾਮਿਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...