ਜੰਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ

by | May 27, 2025 | breaking news, crime, daily | 0 comments

ਜੰਡਿਆਲਾ ਗੁਰੂ ਕੌਂਸਲਰ ਦੇ ਕਤਲ ਪਿੱਛੇ ਵਿਦੇਸ਼ ਅਧਾਰਿਤ ਕਿਸ਼ਨ ਗੈਂਗ ਦਾ ਹੱਥ; ਗਲਾਕ ਪਿਸਤੌਲ ਸਮੇਤ ਚਾਰ ਕਾਬੂ: ਡੀਜੀਪੀ ਗੌਰਵ ਯਾਦਵ

— ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਜ਼ਖਮੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 26 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜੰਡਿਆਲਾ ਗੁਰੂ ਦੇ ਕੌਂਸਲਰ ਹਰਜਿੰਦਰ ਸਿੰਘ ਉਰਫ਼ ਬਾਹਮਣ ਦੇ ਕਤਲ ਵਿੱਚ ਸ਼ਾਮਲ ਵਿਦੇਸ਼ ਅਧਾਰਤ ਕਿਸ਼ਨ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸੰਗਠਿਤ ਅਪਰਾਧ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ (22) ਵਾਸੀ ਪਿੰਡ ਨੰਗਲ ਗੁਰੂ, ਅੰਮ੍ਰਿਤਸਰ; ਅਮਿਤ (19) ਵਾਸੀ ਘੋੜੇ ਸ਼ਾਹ, ਜੰਡਿਆਲਾ; ਗੁਰਪ੍ਰੀਤ ਸਿੰਘ ਉਰਫ ਡੌਨ (18) ਵਾਸੀ ਨਵਾਂਕੋਟ, ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ (22) ਵਾਸੀ ਮੁਹੱਲਾ ਸ਼ੇਖੂਪੁਰਾ, ਜੰਡਿਆਲਾ ਗੁਰੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ 9 ਐਮ.ਐਮ. ਗਲਾਕ ਪਿਸਤੌਲ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਇੱਕ ਐਕਟਿਵਾ ਸਕੂਟਰ ਅਤੇ ਇੱਕ ਮੋਟਰਸਾਈਕਲ ਜੋ ਅਪਰਾਧ ਵਿੱਚ ਵਰਤੇ ਗਏ ਸਨ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 8 ਘੰਟਿਆਂ ਦੇ ਅੰਦਰ ਹੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਹਰਜਿੰਦਰ ਸਿੰਘ ਉਰਫ਼ ਬਾਹਮਣ (ਨਗਰ ਕੌਂਸਲਰ, ਜੰਡਿਆਲਾ ਗੁਰੂ) ਦੇ ਕਤਲ ਕੇਸ ਨੂੰ ਤੇਜ਼ੀ ਨਾਲ ਸੁਲਝਾ ਲਿਆ ਗਿਆ ਹੈ।

ਇਸ ਆਪਰੇਸ਼ਨ ਨੂੰ ਅੰਤਰ-ਗੈਂਗ ਦੁਸ਼ਮਣੀ ਅਤੇ ਸੰਗਠਿਤ ਅਪਰਾਧ ‘ਤੇ ਕੀਤੀ ਜਾ ਰਹੀ ਕਾਰਵਾਈ ਤਹਿਤ ਅਹਿਮ ਕਦਮ ਦੱਸਦਿਆਂ, ਡੀਜੀਪੀ ਨੇ ਕਿਹਾ ਕਿ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਗਿਰੋਹ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਸੂਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਤਰਨਤਾਰਨ ਦੇ ਪਿੰਡ ਧੂੰਦਾ ਤੋਂ ਜੋਬਨਜੀਤ, ਅੰਮ੍ਰਿਤਸਰ ਦੇ ਮਾਹਣਾ ਸਿੰਘ ਰੋਡ ਨਜਦੀਕੀ ਹੋਟਲ ਤੋਂ ਗੁਰਪ੍ਰੀਤ ਉਰਫ ਡੌਨ ਅਤੇ ਅਮਿਤ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਫਤਿਹਪੁਰ ਨਜਦੀਕ ਪੁਲਿਸ ਵੱਲੋਂ ਪਿੱਛਾ ਕਰਨ ਦੌਰਾਨ, ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਵੈ-ਰੱਖਿਆ ਵਿੱਚ, ਐਸਐਚਓ ਛੇਹਰਟਾ ਨੇ ਆਪਣੇ ਸਰਵਿਸ ਹਥਿਆਰ ਨਾਲ ਜਵਾਬੀ ਕਾਰਵਾਈ ਕੀਤੀ, ਜਿਸ ਦੇ ਚਲਦਿਆਂ ਗੋਪੀ ਦੀ ਸੱਜੀ ਲੱਤ ਵਿੱਚ ਗੋਲੀ ਲੱਗ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਨੂੰ ਤੁਰੰਤ ਡਾਕਟਰੀ ਦੇਖਭਾਲ ਲਈ ਸਿਵਲ ਹਸਪਤਾਲ, ਅੰਮ੍ਰਿਤਸਰ ਭੇਜ ਦਿੱਤਾ ਗਿਆ ਅਤੇ ਇਸ ਵੇਲੇ ਉਹ ਜ਼ੇਰੇ ਇਲਾਜ ਹੈ।

ਸੀਪੀ ਨੇ ਕਿਹਾ ਕਿ ਦੋਸ਼ੀ ਗੁਰਪ੍ਰੀਤ ਗੋਪੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਮਾਂ ਅਤੇ ਭਾਬੀ ਤੋਂ ਵੀ ਡਰੱਗ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ।

ਇਸ ਸਬੰਧੀ ਐਫਆਈਆਰ ਨੰਬਰ 98 ਮਿਤੀ 25/05/2025 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਭਾਰਤੀ ਨਿਆ ਸੰਹਿਤਾ ਦੀ ਧਾਰਾ 103, 61(2), 351, 191(2), 191(3) ਅਤੇ 190 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...