ਝਿੰਜਰ ਨੇ ਘਨੌਰ ਵਿੱਚ ਕੀਤੀ “ਮਿਸ਼ਨ ਫਤਿਹ” ਦੀ ਸ਼ੁਰੂਆਤ: ਸਾਰੀਆਂ ਪਾਰਟੀਆਂ ਦੇ ਸੁਹਿਰਦ ਲੋਕਾਂ ਨੂੰ ਸ਼ਾਮਲ ਹੋਣ ਦਾ ਦਿੱਤਾ ਸੱਦਾ

by | Jul 30, 2026 | breaking news, daily, politics | 0 comments

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਬੁੱਧਵਾਰ ਨੂੰ “ਮਿਸ਼ਨ ਫਤਿਹ: ਨਸ਼ਾ ਤਸਕਰਾਂ ਖਿਲਾਫ ਜੰਗ” ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਦਾ ਮਕਸਦ ਘਨੌਰ ਹਲਕੇ ਨੂੰ ਨਸ਼ਿਆਂ ਦੇ ਵਪਾਰ ਤੋਂ ਮੁਕਤ ਕਰਵਾਉਣਾ ਹੈ।

ਘਨੌਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਝਿੰਜਰ ਨੇ ਹੈਲਪਲਾਈਨ ਨੰਬਰ 9914740101 ਜਾਰੀ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਕਾਰਨ ਹੋਈਆਂ ਮੌਤਾਂ ਦੀ ਜਾਣਕਾਰੀ ਦੇਣ ਅਤੇ ਇਲਾਕੇ ਵਿੱਚ ਸਰਗਰਮ ਨਸ਼ਾ ਤਸਕਰਾਂ ਬਾਰੇ ਵੀ ਇਸ ਨੰਬਰ ‘ਤੇ ਜਾਣਕਾਰੀ ਸਾਂਝੀ ਕਰਨ।

ਝਿੰਜਰ ਨੇ ਕਿਹਾ ਕਿ ਇਹ ਮੁਹਿੰਮ ਡਾ. ਬੀ.ਆਰ. ਅੰਬੇਡਕਰ ਦੇ ਸਿਧਾਂਤ “ਸਿੱਖਿਅਤ ਕਰੋ, ਸੰਘਰਸ਼ ਕਰੋ, ਸੰਗਠਿਤ ਕਰੋ” (Educate, Agitate and Organise) ਤੋਂ ਬਲ ਲਵੇਗੀ, ਜਿਸ ਤਹਿਤ ਉਹ ਖੁਦ ਪਿੰਡ-ਪਿੰਡ ਜਾ ਕੇ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨਗੇ, ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ ਅਤੇ ਉਨ੍ਹਾਂ ਨੂੰ ਨਸ਼ਾ ਤਸਕਰਾਂ ਖਿਲਾਫ ਇੱਕਜੁੱਟ ਕਰਨਗੇ।

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਝਿੰਜਰ ਨੇ ਇਲਜ਼ਾਮ ਲਾਇਆ ਕਿ ਪਿਛਲੇ ਦਿਨਾਂ ਦੌਰਾਨ ਘਨੌਰ ਵਿੱਚ ਕਰੀਬ 10 ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਘੱਟੋ-ਘੱਟ 3 ਮੌਤਾਂ ਪਿਛਲੇ 48 ਘੰਟਿਆਂ ਵਿੱਚ ਹੀ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਦੁਖੀ ਪਰਿਵਾਰ ਅਕਸਰ ਮੌਤ ਦਾ ਅਸਲ ਕਾਰਨ ਦੱਸਣ ਤੋਂ ਡਰਦੇ ਹਨ, ਕਿਉਂਕਿ ਪੁਲਿਸ ਅਧਿਕਾਰੀ ਉਨ੍ਹਾਂ ਨੂੰ ਸਮਾਜਿਕ ਬਦਨਾਮੀ ਦਾ ਹਵਾਲਾ ਦੇ ਕੇ ਨਸ਼ੇ ਨਾਲ ਹੋਈਆਂ ਮੌਤਾਂ ਦਾ ਖੁਲਾਸਾ ਕਰਨ ਤੋਂ ਰੋਕਦੇ ਹਨ, ਜਿਸ ਕਾਰਨ ਸਰਕਾਰੀ ਅੰਕੜਿਆਂ ਵਿੱਚ ਮੌਤਾਂ ਦੀ ਗਿਣਤੀ ਬਹੁਤ ਘੱਟ ਦਿਖਾਈ ਦਿੰਦੀ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਪਿਛਲੇ 20 ਦਿਨਾਂ ਦੌਰਾਨ ਘਨੌਰ ਦੇ ਘੱਟੋ-ਘੱਟ 20 ਥਾਵਾਂ ਦਾ ਦੌਰਾ ਕੀਤਾ ਅਤੇ ਪਾਇਆ ਕਿ ਇਨ੍ਹਾਂ ਮੌਤਾਂ ਦੀ ਕੋਈ ਜਾਂਚ ਜਾਂ ਪੜਤਾਲ ਸ਼ੁਰੂ ਨਹੀਂ ਕੀਤੀ ਗਈ।

ਝਿੰਜਰ ਨੇ ਹਲਕੇ ਦੀਆਂ ਸਾਰੀਆਂ ਸਿਆਸੀ ਧਿਰਾਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਘਨੌਰ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਇਕੱਠੇ ਹੋ ਕੇ ਕੰਮ ਕਰਨ। ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਯਾਦ ਕਰਵਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਨ ਕਿਹਾ ਕਰਦੇ ਸਨ ਕਿ ਸਰਕਾਰ ਦੀ ਇਜਾਜ਼ਤ ਬਿਨਾਂ ਨਸ਼ਾ ਨਹੀਂ ਵਿਕ ਸਕਦਾ, ਹੁਣ ਉਹ ਦੱਸਣ ਕਿ ਘਨੌਰ ਵਿੱਚ ਖੁੱਲ੍ਹੇਆਮ ਨਸ਼ਾ ਕਿਸ ਦੀ ਸਰਪ੍ਰਸਤੀ ਹੇਠ ਵਿਕ ਰਿਹਾ ਹੈ।

ਪੰਜਾਬ ਦੇ ਇਤਿਹਾਸ ਦਾ ਹਵਾਲਾ ਦਿੰਦਿਆਂ ਝਿੰਜਰ ਨੇ ਕਿਹਾ ਕਿ ਜਿਸ ਧਰਤੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਅਗਵਾਈ ਹੇਠ ਮੁਗਲਾਂ ਅਤੇ ਅਹਿਮਦ ਸ਼ਾਹ ਅਬਦਾਲੀ ਸਾਹਮਣੇ ਕਦੇ ਹਾਰ ਨਹੀਂ ਮੰਨੀ, ਉਹੀ ਧਰਤੀ ਅੱਜ ਆਪ ਸਰਕਾਰ ਹੇਠ “ਦੱਬੀ” ਪਈ ਹੈ, ਕਿਸੇ ਹਮਲਾਵਰ ਹੱਥੋਂ ਨਹੀਂ, ਸਗੋਂ ਨਸ਼ਿਆਂ ਹੱਥੋਂ। ਉਨ੍ਹਾਂ ਪੰਜਾਬ ਤੇ ਸਿੱਖ ਨੌਜਵਾਨਾਂ ਦੀ ਭਾਰਤੀ ਫੌਜ ਵਿੱਚ ਘਟ ਰਹੀ ਭਰਤੀ ਦਾ ਮੁੱਦਾ ਵੀ ਚੁੱਕਿਆ ਅਤੇ ਇਸ ਦਾ ਕਾਰਨ ਵੀ ਵਧ ਰਹੇ ਨਸ਼ਾ ਸੰਕਟ ਨੂੰ ਦੱਸਿਆ।

“ਮਿਸ਼ਨ ਫਤਿਹ ਸਿਰਫ ਇੱਕ ਮੁਹਿੰਮ ਨਹੀਂ, ਇਹ ਉਨ੍ਹਾਂ ਮਾਵਾਂ ਦਾ ਕਰਜ਼ਾ ਹੈ ਜਿਨ੍ਹਾਂ ਨੇ ਘਨੌਰ ਵਿੱਚ ਚੁੱਪ-ਚਾਪ ਆਪਣੇ ਪੁੱਤਾਂ ਨੂੰ ਦਫਨਾਇਆ ਹੈ,” ਝਿੰਜਰ ਨੇ ਕਿਹਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੈਲਪਲਾਈਨ ਰਾਹੀਂ ਅੱਗੇ ਆਉਣ ਤਾਂ ਜੋ ਮਿਸ਼ਨ ਫਤਿਹ ਨਸ਼ਾ ਤਸਕਰਾਂ ਨੂੰ ਨਿਸ਼ਾਨਾ ਬਣਾ ਕੇ ਨਸ਼ਾ ਨੈੱਟਵਰਕ ਨੂੰ ਖਤਮ ਕਰ ਸਕੇ।

ਇਸ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਮੇਰ ਸਿੰਘ ਲਾਛੜੂ ਸਮੇਤ ਪਾਰਟੀ ਦੇ ਹੋਰ ਵਰਕਰ ਅਤੇ ਆਗੂ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...