ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

by | Jul 23, 2026 | daily, politics | 0 comments

ਨਵੇਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਸੈੱਲ ਰਾਹੀਂ ਨਾਗਰਿਕਾਂ ਨੂੰ 45 ਦਿਨਾਂ ਦੇ ਅੰਦਰ ਗਲਤ ਈ-ਚਲਾਨਾਂ ਨੂੰ ਚੁਣੌਤੀ ਦੇਣ ਦਾ ਅਧਿਕਾਰ: ਹਰਪਾਲ ਸਿੰਘ ਚੀਮਾ

ਨਾਬਾਲਗਾਂ ਵੱਲੋਂ ਗੱਡੀ ਚਲਾਉਣ ਅਤੇ ਖਤਰਨਾਕ ਡਰਾਈਵਿੰਗ ਵਿਰੁੱਧ ਜ਼ੀਰੋ ਟਾਲਰੈਂਸ: ਹਰਪਾਲ ਸਿੰਘ ਚੀਮਾ

ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਮੋਟਰ ਵਹੀਕਲ ਐਕਟ, 1988 ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਈ ਵੱਡੇ ਕਦਮ ਚੁੱਕਣ ਦਾ ਐਲਾਨ ਕੀਤਾ। ਨਵੇਂ ਦਿਸ਼ਾ-ਨਿਰਦੇਸ਼ ਰਾਹੀਂ ਨਾਗਰਿਕਾਂ ਲਈ ਗਲਤ ਈ-ਚਲਾਨਾਂ ਨੂੰ ਚੁਣੌਤੀ ਦੇਣ ਲਈ ਇੱਕ ਪਾਰਦਰਸ਼ੀ ਵਿਧੀ ਸਥਾਪਤ ਕਰਨ ਦੇ ਨਾਲ-ਨਾਲ ਖਤਰਨਾਕ ਡਰਾਈਵਿੰਗ, ਨਾਬਾਲਗਾਂ ਵੱਲੋਂ ਡਰਾਈਵਿੰਗ ਅਤੇ ਸਮਾਂ ਪੁਗਾ ਚੁੱਕੇ ਵਾਹਨ ਰਿਕਾਰਡਾਂ ਲਈ ਸਖ਼ਤ ਜ਼ੁਰਮਾਨੇ ਲਾਗੂ ਕੀਤੇ ਗਏ ਹਨ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਵਿਵਾਦਾਂ ਦੇ ਕੁਸ਼ਲ ਅਤੇ ਅਧਿਕਾਰ ਖੇਤਰ-ਵਿਸ਼ੇਸ਼ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਸੈੱਲ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ, “ਪ੍ਰਭਾਵਿਤ ਨਾਗਰਿਕਾਂ ਕੋਲ ਹੁਣ ਗਲਤ ਤਰੀਕੇ ਨਾਲ ਜਾਰੀ ਕੀਤੇ ਗਏ ਚਲਾਨ ਨੂੰ ਚੁਣੌਤੀ ਦੇਣ ਲਈ 45 ਦਿਨਾਂ ਦਾ ਸਮਾਂ ਹੈ। ਆਪਣਾ ਪੱਖ ਸਾਬਤ ਕਰਨ ਲਈ ਵਾਹਨ ਮਾਲਕ ਡੀਆਰਸੀ ਨੂੰ ਲੋੜੀਂਦੇ ਸਬੂਤ ਜਮ੍ਹਾਂ ਕਰਵਾ ਸਕਦੇ ਹਨ, ਜਿਸ ਵਿੱਚ ਡੈਸ਼ਕੈਮ ਫੁਟੇਜ, ਫੋਟੋਆਂ, ਵੀਡੀਓ ਕਲਿੱਪ ਜਾਂ ਗਵਾਹਾਂ ਦੇ ਬਿਆਨ ਆਦਿ ਸ਼ਾਮਲ ਹਨ।”

ਵਾਹਨ ਰਜਿਸਟ੍ਰੇਸ਼ਨ ਦੇ ਸਹੀ ਡੇਟਾ ਦੀ ਜ਼ਰੂਰਤ ‘ਤੇ ਜੋਰ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਮਲਕੀਅਤ ਜਾਂ ਪਤੇ ਦੇ ਰਿਕਾਰਡ ਨੂੰ ਅਪਡੇਟ ਕਰਨ ਵਿੱਚ ਅਸਫਲ ਰਹਿਣ ‘ਤੇ ਹੁਣ ਸਖ਼ਤ ਜੁਰਮਾਨਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ, “ਮੋਟਰ ਵਹੀਕਲ ਐਕਟ ਦੇ ਤਹਿਤ ਵਾਹਨ ਮਾਲਕਾਂ ਲਈ 30 ਦਿਨਾਂ ਦੇ ਅੰਦਰ ਪਤੇ ਵਿੱਚ ਤਬਦੀਲੀ ਬਾਰੇ ਰਜਿਸਟਰਿੰਗ ਅਥਾਰਟੀ ਨੂੰ ਅਪਡੇਟ ਕਰਨਾ ਲਾਜ਼ਮੀ ਹੈ। ਮਲਕੀਅਤ ਦੇ ਤਬਾਦਲੇ ਲਈ, ਜੇਕਰ ਤਬਾਦਲਾ ਪੰਜਾਬ ਦੇ ਅੰਦਰ ਹੁੰਦਾ ਹੈ ਤਾਂ 14 ਦਿਨਾਂ ਦੇ ਅੰਦਰ ਅਥਾਰਟੀਆਂ ਨੂੰ ਸੂਚਿਤ ਕਰਨਾ ਲਾਜ਼ਮੀ ਹੈ, ਅਤੇ ਜੇਕਰ ਇਹ ਰਾਜ ਤੋਂ ਬਾਹਰ ਹੈ ਤਾਂ 45 ਦਿਨਾਂ ਦੇ ਅੰਦਰ ਸੂਚਿਤ ਕਰਨਾ ਲਾਜ਼ਮੀ ਹੈ। ਅਜਿਹਾ ਨਾ ਕਰਨ ‘ਤੇ ਪਹਿਲੀ ਵਾਰ ਅਪਰਾਧ ਲਈ 500 ਰੁਪਏ ਅਤੇ ਬਾਅਦ ਵਿੱਚ ਹਰੇਕ ਅਪਰਾਧ ਲਈ 1,500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।”

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਧਿਕਾਰਤ ਤੌਰ ‘ਤੇ ਖਤਰਨਾਕ ਡਰਾਈਵਿੰਗ ਨੂੰ ਗੈਰ-ਕੰਪਾਊਂਡੇਬਲ (ਗੈਰ-ਸਮਝੌਤਾਯੋਗ) ਅਪਰਾਧ ਕਰਾਰ ਦਿੱਤਾ ਹੈ, ਅਤੇ ਇਸ ਦਾ ਨਿਪਟਾਰਾ ਮੌਕੇ ‘ਤੇ ਸਿਰਫ਼ ਜੁਰਮਾਨਾ ਭਰ ਕੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ, “ਮੋਟਰ ਵਹੀਕਲ ਐਕਟ ਦੀ ਧਾਰਾ 184 ਦੇ ਤਹਿਤ ਆਉਂਦੇ ਅਪਰਾਧਾਂ ਜਿਵੇਂ ਕਿ ਲਾਲ ਬੱਤੀ ਜੰਪ ਕਰਨਾ, ਸਟਾਪ ਚਿੰਨ੍ਹਾਂ ਦੀ ਉਲੰਘਣਾ ਕਰਨਾ, ਆਵਾਜਾਈ ਦੇ ਅਧਿਕਾਰਤ ਪ੍ਰਵਾਹ ਦੇ ਉਲਟ (ਗਲਤ ਦਿਸ਼ਾ ਵਿੱਚ) ਗੱਡੀ ਚਲਾਉਣਾ, ਅਤੇ ਸ਼ਰਾਬ ਜਾਂ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾਉਣ ਵਾਲਿਆਂ ਨੂੰ ਹੁਣ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।”

ਟਰਾਂਸਪੋਰਟ ਮੰਤਰੀ ਚੀਮਾ ਨੇ ਨਾਬਾਲਗਾਂ ਵੱਲੋਂ ਗੱਡੀ ਚਲਾਉਣ ਸਬੰਧੀ ਵੀ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਾਬਾਲਗ ਅਪਰਾਧਾਂ ਵਿੱਚ ਕੋਈ ਛੋਟ/ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ਕਿਹਾ, “ਨਾਬਾਲਗ ਵੱਲੋਂ ਡਰਾਈਵਿੰਗ ਅਪਰਾਧ ਕੀਤੇ ਜਾਣ ਦੀ ਸੂਰਤ ਵਿੱਚ ਮਾਪੇ, ਸਰਪ੍ਰਸਤ ਜਾਂ ਵਾਹਨ ਮਾਲਕਾਂ ਨੂੰ ਸਖ਼ਤੀ ਨਾਲ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸ ਦੇ ਨਤੀਜਿਆਂ ਵਿੱਚ ਭਾਰੀ ਜੁਰਮਾਨੇ, ਵਾਹਨ ਦੀ ਰਜਿਸਟ੍ਰੇਸ਼ਨ ਨੂੰ ਤੁਰੰਤ ਰੱਦ ਕਰਨਾ, ਅਤੇ ਨਾਬਾਲਗ ਨੂੰ 25 ਸਾਲ ਦੀ ਉਮਰ ਤੱਕ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਲਈ ਅਯੋਗ ਕਰਾਰ ਦੇਣਾ ਸ਼ਾਮਲ ਹੈ।”

ਸੜਕੀ ਅਨੁਸ਼ਾਸਨ ਨੂੰ ਬਿਹਤਰ ਬਣਾਉਣ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਨਵੀਆਂ ਨੋਟੀਫਾਈਡ ਵਿਵਸਥਾਵਾਂ ਦਾ ਉਦੇਸ਼ ਪੰਜਾਬ ਭਰ ਵਿੱਚ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ। ਵਿੱਤ ਮੰਤਰੀ ਨੇ ਕਿਹਾ, “ਸਾਰੇ ਨਾਗਰਿਕਾਂ ਨੂੰ ਅਪੀਲ ਹੈ ਕਿ ਉਹ ਸੜਕਾਂ ‘ਤੇ ਚੱਲਣ  ਮੌਕੇ ਟ੍ਰੈਫਿਕ ਨਿਯਮਾਂ ਅਤੇ ਕਾਨੂੰਨੀ ਨੁਕਤਿਆਂ ਦੀ ਸਖ਼ਤੀ ਨਾਲ ਪਾਲਣਾ ਕਰਨ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...