ਸੁਸ਼੍ਰੀ ਪਾਲਿਕਾ ਅਰੋੜਾ, ਪੀਸੀਐੱਸ, ਡਾਇਰੈਕਟਰ ਤਕਨੀਕੀ ਸਿੱਖਿਆ-ਅਤੇ-ਮਿਸ਼ਨ ਡਾਇਰੈਕਟਰ, ਚੰਡੀਗੜ੍ਹ ਕੌਸ਼ਲ ਵਿਕਾਸ ਮਿਸ਼ਨ ਨੇ ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ, ਸਕੱਤਰ ਤਕਨੀਕੀ ਸਿੱਖਿਆ ਦੇ ਮਾਰਗਦਰਸ਼ਨ ਵਿੱਚ ਚੰਡੀਗੜ੍ਹ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ/CII) ਦੀ
ਸਰਪ੍ਰਸਤੀ ਵਿੱਚ ਉਦਯੋਗ ਜਗਤ ਦੇ ਪ੍ਰਤੀਨਿਧੀਆਂ ਨਾਲ ਸੰਵਾਦ ਕੀਤਾ। ਮੀਟਿੰਗ ਦਾ ਉਦੇਸ਼ ਸਿੱਖਿਆ ਸੰਸਥਾਵਾਂ ਅਤੇ ਉਦਯੋਗ ਜਗਤ ਦੇ ਦਰਮਿਆਨ ਸਹਿਯੋਗ ਨੂੰ ਮਜ਼ਬੂਤ ​​ਕਰਦੇ ਹੋਏ ਚੰਡੀਗੜ੍ਹ ਦੇ ਕੌਸ਼ਲ ਵਿਕਾਸ ਤੰਤਰ ਨੂੰ ਹੋਰ ਮਜ਼ਬੂਤ ​​ਬਣਾਉਣਾ ਸੀ।

ਇਸ ਅਵਸਰ ‘ਤੇ ਡਾਇਰੈਕਟਰ ਤਕਨੀਕੀ ਸਿੱਖਿਆ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਕੁਸ਼ਲ ਮਾਨਵ ਸੰਸਾਧਨ ਤਿਆਰ ਕਰਨ ਦਾ ਪ੍ਰਮੁੱਖ ਸਰੋਤ ਹਨ। ਉਨ੍ਹਾਂ ਨੇ ਉਦਯੋਗ ਜਗਤ ਨੂੰ ਸੱਦਾ ਦਿੱਤਾ ਕਿ ਉਹ ਮੈਂਟਰਿੰਗ, ਹੈਂਡਹੋਲਡਿੰਗ, ਮਾਹਰ ਲੈਕਚਰ, ਔਨ-ਦ-ਜੌਬ ਟ੍ਰੇਨਿੰਗ (ਓਜੇਟੀ/OJT), ਇੰਟਰਨਸ਼ਿਪ ਅਤੇ ਅਪ੍ਰੈਂਟਿਸਸ਼ਿਪਸ ਜਿਹੀਆਂ ਗਤੀਵਿਧੀਆਂ ਦੇ ਜ਼ਰੀਏ ਵਿੱਦਿਅਕ ਸੰਸਥਾਵਾਂ ਨਾਲ ਸਰਗਰਮ ਸਹਿਯੋਗ ਕਰਨ ਤਾਕਿ ਸਿੱਖਿਆ ਅਤੇ ਉਦਯੋਗ ਦੇ ਦਰਮਿਆਨ ਦੂਰੀ ਨੂੰ ਘੱਟ ਕੀਤਾ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਜ਼ਰੂਰਤਾਂ ਦੇ ਅਨੁਰੂਪ ਕੌਸ਼ਲ ਉਪਲਬਧ ਕਰਵਾਇਆ ਜਾ ਸਕੇ।

ਮੀਟਿੰਗ ਵਿੱਚ ਇੰਡਸਟ੍ਰੀਅਲ ਟ੍ਰੇਨਿੰਗ ਸੰਸਥਾਵਾਂ (ਆਈਟੀਆਈਜ਼/ITIs) ਦੇ ਆਧੁਨਿਕੀਕਰਣ ਅਤੇ ਅਪਗ੍ਰੇਡੇਸ਼ਨ ਲਈ ਡਿਊਲ ਸਿਸਟਮ ਆਵ੍ ਟ੍ਰੇਨਿੰਗ (ਡੀਐੱਸਟੀ/DST) ਅਤੇ ਪੀਐੱਮ ਸੇਤੁ (PM-SETU) ਯੋਜਨਾ ‘ਤੇ ਵੀ ਵਿਸਤਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਉਦਯੋਗ ਜਗਤ ਨੂੰ ਉਦਯੋਗ-ਅਨੁਕੂਲ ਟ੍ਰੇਨਿੰਗ ਈਕੋਸਿਸਟਮ ਵਿਕਸਿਤ ਕਰਨ ਵਿੱਚ ਸਰਗਰਮ ਭਾਗੀਦਾਰੀ ਦਾ ਸੱਦਾ ਦਿੱਤਾ ਗਿਆ।

ਉਦਯੋਗ ਪ੍ਰਤੀਨਿਧੀਆਂ ਨੇ ਵਿਦਿਆਰਥੀਆਂ ਨੂੰ ਬਿਹਤਰ ਰੋਜ਼ਗਾਰ ਦੇ ਅਵਸਰ ਉਪਲਬਧ ਕਰਵਾਉਣ ਅਤੇ ਉਦਯੋਗਾਂ ਨਾਲ ਪ੍ਰਭਾਵੀ ਤਾਲਮੇਲ ਸਥਾਪਿਤ ਕਲਨ ਦੇ ਉਦੇਸ਼ ਨਾਲ ਚੰਡੀਗੜ੍ਹ ਲਈ ਇੱਕ ਸਾਂਝਾ ਪਲੇਸਮੈਂਟ ਸੈੱਲ ਸਥਾਪਿਤ ਕਰਨ ਦਾ ਸੁਝਾਅ ਦਿੱਤਾ।ਸੀਆਈਆਈ (CII) ਅਤੇ ਉਦਯੋਗ ਪ੍ਰਤੀਨਿਧੀਆਂ ਨੇ ਵਿਭਾਗ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਕੌਸ਼ਲ ਵਿਕਾਸ, ਕਾਰਜਬਲ ਮਜ਼ਬੂਤੀਕਰਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਵਧਾਉਣ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਨ ਦੀ ਆਪਣੀ ਪ੍ਰਤੀਬੱਧਤਾ ਵਿਅਕਤ ਕੀਤੀ।

×