ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

by | Apr 5, 2026 | health | 0 comments

ਲਾਈਫ਼ਲਾਈਨ ਡਾਇਲਸਿਸ ‘ਤੇ ਮੌਜੂਦ 68,000 ਤੋਂ ਵੱਧ ਗੁਰਦਾ ਰੋਗੀਆਂ ਸਮੇਤ ਕੈਂਸਰ, ਦਿਲ ਦੇ ਰੋਗ ਅਤੇ ਅਧਰੰਗ ਦੇ ਕੇਸ ਪੂਰੀ ਤਰ੍ਹਾਂ ਕੀਤੇ ਗਏ ਕਵਰ

ਚੰਡੀਗੜ੍ਹ, 5 ਅਪ੍ਰੈਲ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ ਅਤੇ ਜੀਵਨ ਭਰ ਚੱਲਣ ਵਾਲੇ ਪੁਰਾਣੇ ਗੰਭੀਰ ਰੋਗਾਂ ਦੇ ਇਲਾਜ ਤੱਕ, ਇਹ ਸਕੀਮ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਸਮੇਂ ਸਿਰ, ਨਕਦ ਰਹਿਤ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਜਦੋਂ ਏਮਜ਼ ਬਠਿੰਡਾ ਵਿਖੇ 1.5 ਕਿੱਲੋ ਤੋਂ ਵੀ ਘੱਟ ਭਾਰ ਵਾਲੇ ਅਤੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਨੂੰ ਬਚਾਉਣ ਲਈ ਮਕੈਨੀਕਲ ਵੈਂਟੀਲੇਸ਼ਨ ਦੀ ਲੋੜ ਸੀ, ਤਾਂ ਉਸਦੇ ਮਾਪਿਆਂ ਦੀ ਸਿਰਫ਼ ਇੱਕ ਹੀ ਜ਼ਿੰਮੇਵਾਰੀ ਸੀ-ਉਸਦੇ ਨਾਲ ਰਹਿਣਾ। ਇਸ ਇਲਾਜ ਦਾ 4.35 ਲੱਖ ਰੁਪਏ ਦਾ ਖਰਚਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਉਠਾਇਆ ਗਿਆ। ਪੂਰੇ ਪੰਜਾਬ ਵਿੱਚ, 2 ਲੱਖ ਤੋਂ ਵੱਧ ਪਰਿਵਾਰਾਂ ਨੇ ਅਜਿਹੀ ਹੀ ਰਾਹਤ ਮਹਿਸੂਸ ਕੀਤੀ ਹੈ, ਜਿੱਥੇ ਬਗ਼ੈਰ ਕਿਸੇ ਕਰਜ਼ੇ, ਗਹਿਣੇ ਗਿਰਵੀ ਰੱਖਣ ਜਾਂ ਵਿੱਤੀ ਮਦਦ ਲਈ ਹਾੜੇ ਕੱਢੇ ਬਿਨਾਂ ਤੁਰੰਤ ਇਲਾਜ ਸ਼ੁਰੂ ਹੋਇਆ।

ਇਸ ਸਕੀਮ ਨੇ 900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿਜੀ ਹਸਪਤਾਲਾਂ ਦੇ ਨੈੱਟਵਰਕ ਰਾਹੀਂ 40,000 ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸਮੇਤ 2 ਲੱਖ ਤੋਂ ਵੱਧ ਇਲਾਜਾਂ ਲਈ 300 ਕਰੋੜ ਰੁਪਏ ਤੋਂ ਵੱਧ ਦੀ ਨਕਦ ਰਹਿਤ ਸਿਹਤ ਸੇਵਾ ਪ੍ਰਦਾਨ ਕੀਤੀ ਹੈ। ਇਹਨਾਂ ਵਿੱਚੋਂ ਹਰੇਕ ਅੰਕੜਾ ਇੱਕ ਅਜਿਹੇ ਪਰਿਵਾਰ ਨਾਲ ਸਬੰਧਤ ਹੈ ਜਿਸ ਨੂੰ ਸਿਹਤ ਅਤੇ ਵਿੱਤੀ ਬਚਾਅ ਵਿੱਚੋਂ ਕਿਸੇ ਇੱਕ ਨੂੰ ਚੁਣਨ ਦੀ ਲੋੜ ਨਹੀਂ ਪਈ।

ਸਭ ਤੋਂ ਵੱਧ ਪ੍ਰਾਪਤ ਕੀਤੇ ਜਾਣ ਵਾਲੇ ਇਲਾਜਾਂ ਵਿੱਚ ਡਾਇਲਸਿਸ, ਦਿਲ ਦੀਆਂ ਬਿਮਾਰੀਆਂ ਦੇ ਇਲਾਜ, ਆਰਥੋਪੀਡਿਕ ਸਰਜਰੀਆਂ, ਕੈਂਸਰ ਦੀ ਦੇਖਭਾਲ, ਅਤੇ ਸ਼ੂਗਰ ਨਾਲ ਸਬੰਧਤ ਪੇਚੀਦਗੀਆਂ ਤੇ ਸਾਹ ਦੀਆਂ ਬਿਮਾਰੀਆਂ ਦੇ ਇਲਾਜ ਸ਼ਾਮਲ ਹਨ, ਜੋ ਇਸ ਸਕੀਮ ਦੇ ਵਿਆਪਕ ਕਲੀਨਿਕਲ ਘੇਰੇ ਨੂੰ ਦਰਸਾਉਂਦੇ ਹਨ।

ਇੱਕ ਕੇਸ ਵਿੱਚ, ਨਵਦੀਪ ਖ਼ਾਨ, ਜਿਸ ਨੂੰ ਗੁਇਲੇਨ-ਬੈਰੇ ਸਿੰਡਰੋਮ , ਜੋ ਇੱਕ ਦੁਰਲੱਭ ਨਿਊਰੋਲੌਜੀਕਲ ਸਥਿਤੀ ਹੈ,ਜਿਸ ਵਿੱਚ ਇਮਿਊਨ ਸਿਸਟਮ ਦਿਮਾਗ ਦੀਆਂ ਨਸਾਂ ‘ਤੇ ਹਮਲਾ ਕਰਦਾ ਹੈ ਅਤੇ ਜਿਸ ਨਾਲ ਅਚਾਨਕ ਅਧਰੰਗ ਹੋ ਜਾਂਦਾ ਹੈ, ਦਾ ਪਤਾ ਲੱਗਿਆ ਸੀ, ਨੇ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਬਿਨਾਂ ਕੋਈ ਭੁਗਤਾਨ ਕੀਤੇ 4.6 ਲੱਖ ਰੁਪਏ ਦਾ ਇਲਾਜ ਕਰਵਾਇਆ। ਉਸਦਾ ਕੇਸ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਇਹ ਸਕੀਮ ਸਿਰਫ਼ ਰੋਜ਼ਾਨਾ ਦੀਆਂ ਪ੍ਰਕਿਰਿਆਵਾਂ ਤੱਕ ਸੀਮਤ ਨਹੀਂ ਹੈ ਬਲਕਿ ਗੰਭੀਰ ਅਤੇ ਅਚਾਨਕ ਆਉਣ ਵਾਲੀਆਂ ਡਾਕਟਰੀ ਐਮਰਜੰਸੀਆਂ ਤੱਕ ਫੈਲੀ ਹੋਈ ਹੈ।

ਗੁਰਦਿਆਂ ਦੀ ਪੁਰਾਣੀ ਬਿਮਾਰੀ ਇੱਕ ਨਿਰੰਤਰ ਚੁਣੌਤੀ ਹੈ, ਜਿਸ ਵਿੱਚ ਜੀਵਨ ਭਰ ਹਰ ਹਫ਼ਤੇ ਕਈ ਵਾਰ ਡਾਇਲਸਿਸ ਦੀ ਲੋੜ ਹੁੰਦੀ ਹੈ। ਇਸ ਸਕੀਮ ਦੇ ਤਹਿਤ, ਪੂਰੇ ਪੰਜਾਬ ਵਿੱਚ 68,000 ਤੋਂ ਵੱਧ ਗੁਰਦਾ ਰੋਗੀਆਂ ਨੂੰ ਨਿਰੰਤਰ ਡਾਇਲਸਿਸ ਇਲਾਜ ਰਾਹੀਂ ਸਹਾਰਾ ਦਿੱਤਾ ਜਾ ਰਿਹਾ ਹੈ, ਜਿਸ ‘ਤੇ 14 ਕਰੋੜ ਰੁਪਏ ਤੋਂ ਵੱਧ ਦਾ ਖ਼ਰਚਾ ਆਇਆ ਹੈ। ਅਜਿਹੀ ਸਹਾਇਤਾ ਤੋਂ ਬਿਨਾਂ, ਕਮਜ਼ੋਰ ਆਰਥਿਕਤਾ ਵਾਲੇ ਪਰਿਵਾਰਾਂ ਨੂੰ ਮਹਿੰਗੇ ਇਲਾਜ ਕਰਾਉਣਾ ਬਹੁਤ ਔਖਾ ਹੈ, ਤੇ ਸਕੀਮ ਵਾਰਦਾਨ ਸਾਬਿਤ ਹੋ ਰਹੀ ਹੈ ।

ਸਕੀਮ ਅਧੀਨ ਕੈਂਸਰ ਦੀ ਦੇਖਭਾਲ ਵੀ ਵਿਆਪਕ ਰਹੀ ਹੈ, ਜਿਸ ਵਿੱਚ ਕੀਮੋਥੈਰੇਪੀ, ਰੇਡੀਏਸ਼ਨ ਅਤੇ ਸਰਜੀਕਲ ਓਨਕੋਲੋਜੀ ਸਮੇਤ 14,000 ਤੋਂ ਵੱਧ ਇਲਾਜ 35 ਕਰੋੜ ਰੁਪਏ ਤੋਂ ਵੱਧ ਦੀ ਕੁੱਲ ਲਾਗਤ ਨਾਲ ਪ੍ਰਦਾਨ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਮਰੀਜ਼ਾਂ ਨੂੰ ਇਲਾਜ ਦੇ ਸਾਰੇ ਪੜਾਵਾਂ ਵਿੱਚ ਨਿਰਵਿਘਨ ਦੇਖਭਾਲ ਮਿਲੇ।

ਇਸੇ ਤਰ੍ਹਾਂ, ਦਿਲ ਦੀਆਂ ਬਿਮਾਰੀਆਂ ਵਿੱਚ ਉੰਨਤ ਇਲਾਜ ਨੂੰ ਪਹੁੰਚਯੋਗ ਬਣਾਇਆ ਗਿਆ ਹੈ। ਪੀ ਜੀ ਆਈ ਐਮ ਈ ਆਰ ਚੰਡੀਗੜ੍ਹ ਵਿਖੇ ਟ੍ਰਾਈਕਸਪਿਡ ਵਾਲਵ ਦੀ ਮੁਰੰਮਤ ਦੇ ਨਾਲ ਇੱਕ ਬਹੁਤ ਹੀ ਗੁੰਝਲਦਾਰ ‘ਡਬਲ-ਸਵਿੱਚ ਕਾਰਡੀਅਕ ਆਪ੍ਰੇਸ਼ਨ’, ਜੋ ਕਿ ਭਾਰਤ ਵਿੱਚ ਦਿਲ ਦੀਆਂ ਸਰਜਰੀਆਂ ਵਿੱਚੋਂ ਸਭ ਤੋਂ ਵੱਧ ਤਕਨੀਕੀ ਤੌਰ ‘ਤੇ ਮੁਸ਼ਕਲ ਸਰਜਰੀ ਹੈ, ਨੂੰ 4.41 ਲੱਖ ਰੁਪਏ ਵਿੱਚ ਪੂਰੀ ਤਰ੍ਹਾਂ ਕਵਰ ਕੀਤਾ ਗਿਆ । ਨਿਜੀ ਖੇਤਰ ਵਿੱਚ, ਅਜਿਹੀਆਂ ਪ੍ਰਕਿਰਿਆਵਾਂ ਦੀ ਕੀਮਤ ਆਮ ਤੌਰ ‘ਤੇ 5 ਲੱਖ ਤੋਂ 8 ਲੱਖ ਰੁਪਏ ਦੇ ਵਿਚਕਾਰ ਹੁੰਦੀ ਹੈ। ਕੁੱਲ ਮਿਲਾ ਕੇ, ਇਸ ਸਕੀਮ ਅਧੀਨ ਐਂਜੀਓਪਲਾਸਟੀ ਅਤੇ ਸਥਾਈ ਪੇਸਮੇਕਰ ਇਮਪਲਾਂਟੇਸ਼ਨ ਸਮੇਤ 5,700 ਤੋਂ ਵੱਧ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਕਵਰ ਕੀਤੇ ਗਏਹਨ, ਜਿਸ ਵਿੱਚ ਦਿਲ ਦੇ ਇਲਾਜ ਦਾ ਕੁੱਲ ਖਰਚਾ 47 ਕਰੋੜ ਰੁਪਏ ਤੋਂ ਵੱਧ ਹੈ।

ਇਸ ‘ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਡਾਇਲਸਿਸ, ਦਿਲ ਦੀ ਬਿਮਾਰੀ, ਕੈਂਸਰ, ਇਹ ਅਜਿਹੀਆਂ ਸਥਿਤੀਆਂ ਨਹੀਂ ਹਨ ਜਿਨ੍ਹਾਂ ਵਿਚ ਉਡੀਕ ਦੀ ਗੁਜਾਇਸ਼ ਨਹੀਂ ਹੁੰਦੀ । ਪਿਛਲੇ ਮਹੀਨਿਆਂ ਵਿੱਚ ਹੀ, ਇਸ ਸਕੀਮ ਨੇ ਗੁਰਦਾ ਰੋਗੀਆਂ ਲਈ 68,000 ਤੋਂ ਵੱਧ ਡਾਇਲਸਿਸ ਸੈਸ਼ਨਾਂ ਲਈ ਫੰਡ ਦਿੱਤੇ ਹਨ। ਇਹ ਸਿਰਫ਼ ਇਕ ਅੰਕੜਾ ਨਹੀਂ ਹੈ। ਇਹ ਉਹ 68,000 ਪਰਿਵਾਰ ਹਨ ਜੋ ਬਿਨਾਂ ਕਿਸੇ ਡਰ ਦੇ ਸੌਂ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਇਲਾਜ ਡਾਕਟਰੀ ਲੋੜ ਅਨੁਸਾਰ ਹੋਵੇ, ਨਾ ਕਿ ਪਰਿਵਾਰ ਦੇ ਬੈਂਕ ਬੈਲੇਂਸ ਅਨੁਸਾਰ।”

ਇਸ ਸਕੀਮ ਦੇ ਪ੍ਰਭਾਵ ਦਾ ਇੱਕ ਮਹੱਤਵਪੂਰਨ ਸੂਚਕ ਗੈਰ-ਸਰਜੀਕਲ ਅਤੇ ਫਾਲੋ-ਅਪ ਦੇਖਭਾਲ ਦੀ ਵਧਦੀ ਗਿਣਤੀ ਹੈ। ਮਰੀਜ਼ ਸਿਰਫ਼ ਐਮਰਜੈਂਸੀ ਦੌਰਾਨ ਹੀ ਇਲਾਜ ਲਈ ਨਹੀਂ ਆ ਰਹੇ ਬਲਕਿ ਸਮੇਂ ਦੇ ਨਾਲ ਇਲਾਜ ਜਾਰੀ ਰੱਖ ਰਹੇ ਹਨ। ਇਹ ਇੱਕ ਵਿਵਹਾਰਕ ਤਬਦੀਲੀ ਨੂੰ ਦਰਸਾਉਂਦਾ ਹੈ, ਜਿੱਥੇ ਲੋਕ ਵਿੱਤੀ ਰੁਕਾਵਟਾਂ ਕਾਰਨ ਦੇਰੀ ਕਰਨ ਦੀ ਬਜਾਏ ਜਲਦੀ ਇਲਾਜ ਦੀ ਮੰਗ ਕਰ ਰਹੇ ਹਨ। ਇਹ ਤਬਦੀਲੀ ਸਕੀਮ ਦੇ ਸਭ ਤੋਂ ਸਾਰਥਕ ਨਤੀਜਿਆਂ ਵਿੱਚੋਂ ਇੱਕ ਹੈ।

ਭਗਵੰਤ ਮਾਨ ਸਰਕਾਰ ਲੋਕਾਂ ਨੂੰ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਪੱਧਰ ‘ਤੇ ਲਗਾਏ ਜਾ ਰਹੇ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟਰ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ ਰਹਿਤ ਇਲਾਜ ਤੱਕ ਵਿਆਪਕ ਪਹੁੰਚ ਬਣਾਈ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...