ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ;

by | Aug 18, 2026 | breaking news, daily, politics | 0 comments

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ

ਚਾਰ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਉਨਿਟੀ ਕੰਪਲੈਕਸ ਅਤੇ 6 ਵਾਧੂ ਕਲਾਸਰੂਮਾਂ ਦੇ ਨਿਰਮਾਣ ਕਾਰਜ ਹੋਣਗੇ ਮੁਕੰਮਲ

ਖੇਤਰ ਵਿੱਚ ਭਾਈਚਾਰਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਅਹਿਮ ਕਦਮ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸੂਬਾ ਸਰਕਾਰ ਵੱਲੋਂ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹਨ, ਜਿਸ ਨਾਲ ਸਮਾਵੇਸ਼ੀ ਵਿਕਾਸ ਨੂੰ ਹੋਰ ਗਤੀ ਮਿਲੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਗੁਰਦਾਸਪੁਰ, ਕਲਾਨੌਰ, ਡੇਰਾ ਬਾਬਾ ਨਾਨਕ ਅਤੇ ਧਾਰੀਵਾਲ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਊਨਿਟੀ ਕੰਪਲੈਕਸਾਂ ਅਤੇ 6 ਐਡੀਸ਼ਨਲ ਕਲਾਸ ਰੂਮਾਂ ਦੇ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਭਾਈਚਾਰਕ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ, ਲੋਕਾਂ ਨੂੰ ਬਿਹਤਰ ਜਨਤਕ ਸੇਵਾਵਾਂ ਮਿਲਣਗੀਆਂ ਅਤੇ ਬੱਚਿਆਂ, ਮਹਿਲਾਵਾਂ ਅਤੇ ਸਥਾਨਕ ਵਸਨੀਕਾਂ ਲਈ ਸੁਵਿਧਾਵਾਂ ਵਿੱਚ ਵਾਧਾ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਨਜ਼ੂਰਸ਼ੁਦਾ ਪ੍ਰੋਜੈਕਟਾਂ ਵਿੱਚ ਗੁਰਦਾਸਪੁਰ ਬਲਾਕ ਵਿੱਚ 78 ਆਂਗਣਵਾੜੀ ਕੇਂਦਰਾਂ ਅਤੇ 01 ਕਮਿਉਨਿਟੀ ਕੰਪਲੈਕਸ, ਡੇਰਾ ਬਾਬਾ ਨਾਨਕ ਬਲਾਕ ਵਿੱਚ 57 ਆਂਗਣਵਾੜੀ ਕੇਂਦਰਾਂ, 01 ਕਮਿਉਨਿਟੀ ਕੰਪਲੈਕਸ ਅਤੇ 5 ਐਡੀਸ਼ਨਲ ਕਲਾਸ ਰੂਮ, ਕਲਾਨੌਰ ਬਲਾਕ ਵਿੱਚ 51 ਆਂਗਣਵਾੜੀ ਕੇਂਦਰਾਂ, 01 ਕਮਿਉਨਿਟੀ ਕੰਪਲੈਕਸ ਅਤੇ 01 ਐਡੀਸ਼ਨਲ ਕਲਾਸ ਰੂਮ, ਜਦਕਿ ਧਾਰੀਵਾਲ ਬਲਾਕ ਵਿੱਚ 72 ਆਂਗਣਵਾੜੀ ਕੇਂਦਰਾਂ ਅਤੇ 01 ਕਮਿਉਨਿਟੀ ਕੰਪਲੈਕਸ ਦੇ ਨਿਰਮਾਣ ਕਾਰਜ ਮੁਕੰਮਲ ਕੀਤੇ ਜਾਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸਥਾਈ ਭਾਈਚਾਰਕ ਸੰਪਤੀਆਂ ਸਿਰਜਣ ਦੇ ਨਾਲ-ਨਾਲ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਗੇ ਅਤੇ ਵਿਕਾਸ ਦੇ ਲਾਭ ਜ਼ਿਲ੍ਹੇ ਦੇ ਹਰ ਕੋਨੇ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣਗੇ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਇਹ ਪ੍ਰੋਜੈਕਟ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਬਾਲ ਸੰਭਾਲ, ਸਿੱਖਿਆ ਅਤੇ ਭਾਈਚਾਰਕ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਗੇ, ਜਿਸ ਦਾ ਲਾਭ ਸਮਾਜ ਦੇ ਹਰ ਵਰਗ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਧੁਨਿਕ ਜਨਤਕ ਬੁਨਿਆਦੀ ਢਾਂਚੇ ਦੇ ਵਿਕਾਸ ਰਾਹੀਂ ਸਮਾਜ ਦੇ ਹਰ ਵਰਗ ਤੱਕ ਵਿਕਾਸ ਦੇ ਲਾਭ ਪਹੁੰਚਾਉਣ ਅਤੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...