ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

by | Nov 5, 2025 | breaking news, daily | 0 comments

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ

*ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ*

*ਮਾਨ ਸਰਕਾਰ ਦਾ ਮਹਿਲਾਵਾਂ ਨੂੰ ਸਸ਼ਕਤ ਕਰਨ ਵੱਲ ਵੱਡਾ ਕਦਮ — 295 ਚੁਣੀਆਂ ਗਈਆਂ, 72 ਨੂੰ ਥਾਂ ’ਤੇ ਹੀ ਨੌਕਰੀ ਦੇ ਪੱਤਰ ਜਾਰੀ*

*ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਫਾਈ ਤੇ ਰੋਜ਼ਗਾਰ ਲਈ ਵੱਡਾ ਅਭਿਆਨ ਸ਼ੁਰੂ*

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ:

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ ਦੀ ਤਰਜ਼ ‘ਤੇ ਪੰਜਾਬ ਭਰ ਵਿੱਚ ਔਰਤਾਂ ਨੂੰ ਸਿਹਤ, ਸਫਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਇਲਾਵਾ ਲੋੜਵੰਦਾਂ ਲਈ ਰੁਜ਼ਗਾਰ ਪੈਦਾ ਕਰਨ, ਹੁਨਰ ਵਿਕਾਸ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੇਵਾਵਾਂ ਵਿੱਚ ਆਰਥੋ, ਗਾਇਨੀਕੋਲੋਜੀ, ਅੱਖਾਂ, ਈ.ਐਨ.ਟੀ. ਦੀ ਮੁਫ਼ਤ ਸਕ੍ਰੀਨਿੰਗ, ਬਲੱਡ ਪ੍ਰੈਸ਼ਰ ਦੇ ਚੈਕਅਪ, ਸ਼ੂਗਰ ਟੈਸਟ, ਅਨੀਮੀਆ ਦੀ ਜਾਂਚ ਅਤੇ ਦਵਾਈਆਂ ਦੀ ਵੰਡ ਸ਼ਾਮਲ ਹੋਵੇਗੀ।ਇਨ੍ਹਾਂ ਕੈਂਪ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਇਲਾਵਾ ਗਰਭ ਨਿਰੋਧਕ ਤਰੀਕਿਆਂ, ਪਰਿਵਾਰ ਨਿਯੋਜਨ, ਯੂਰੀਨਰ ਟਰੈਕਟ ਇਨਫੈਕਸ਼ਨ (ਯੂਟੀਆਈ), ਮਾਹਵਾਰੀ ਦੌਰਾਨ ਸਵੱਛਤਾ ਅਤੇ ਕਿਸ਼ੋਰ ਅਵਸਥਾ ਦੀ ਸਿਹਤ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੈਂਪ ਔਰਤਾਂ ਵੱਲੋਂ ਚਲਾਏ ਜਾ ਰਹੇ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) , ਜੋ ਆਪਣੇ ਉਤਪਾਦਾਂ ਨੂੰ ਪ੍ਰਦਰਸਿ਼ਤ ਕਰਨ ਅਤੇ ਵੇਚਣ ਲਈ ਵਿਸ਼ੇਸ਼ ਤੌਰ `ਤੇ ਕੰਮ ਕਰਦੇ ਹਨ, ਲਈ ਪਲੇਟਫਾਰਮ ਵੀ ਬਣਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਬਿਹਤਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਕੈਂਪ ਦੌਰਾਨ, ਲਗਭਗ 500 ਕੁੜੀਆਂ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਦੇ ਹੈਲਪ ਡੈਸਕ ‘ਤੇ ਆਪਣੇ ਆਪ ਨੂੰ ਰਜਿਸਟਰ ਕੀਤਾ, ਜਿਨ੍ਹਾਂ ਵਿੱਚੋਂ 295 ਦੀ ਚੋਣ ਹੋਈ ਅਤੇ 72 ਤੋਂ ਵੱਧ ਨੂੰ ਮੌਕੇ ‘ਤੇ ਹੀ ਪੇਸ਼ਕਸ਼ ਪੱਤਰ ਸੌਂਪੇ ਗਏ। ਜ਼ਿਕਰਯੋਗ ਹੈ ਕਿ ਇਸ ਮੈਗਾ ਜੋਬ ਫੇਅਰ ਵਿੱਚ 16 ਕੰਪਨੀਆਂ ਵੱਲੋਂ ਹਿੱਸਾ ਲਿਆ ਗਿਆ।

ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਐਸ.ਡੀ.ਐਮ. ਮਲੋਟ ਜਗਰਾਜ ਸਿੰਘ ਕਾਹਲੋਂ, ਡੀ.ਪੀ.ਓ. ਰਤਨਦੀਪ ਕੌਰ ਸੰਧੂ, ਡੀਈਜੀਟੀਓ ਵੈਸ਼ਾਲੀ ਵਧਵਾ, ਸੀ.ਡੀ.ਪੀ.ਓ. ਰਾਜਵੰਤ ਕੌਰ, ਡੀ.ਸੀ.ਪੀ.ਓ. ਸਿ਼ਵਾਨੀ ਨਾਗਪਾਲ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

___

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...