ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਹੋਏ ਐਸਐਮਓਜ਼ ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

by | Feb 24, 2026 | health | 0 comments

•ਸਿਹਤ ਮੰਤਰੀ ਨੇ ਜਨਤਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਐਸਐਮਓਜ਼ ਨੂੰ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ

• ਐਸਐਮਓਜ਼ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਸਮੇਤ ਪ੍ਰਮੁੱਖ ਸਿਹਤ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 24 ਫਰਵਰੀ:

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਵੇਂ ਪਦਉੱਨਤ ਹੋਏ ਸੀਨੀਅਰ ਮੈਡੀਕਲ ਅਫਸਰਾਂ (ਐਸ.ਐਮ.ਓ.) ਲਈ ਵਿਆਪਕ ਦੋ-ਰੋਜ਼ਾ ਸਮਰੱਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ, ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਜਨਤਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ ਗਿਆ।

ਅਧਿਕਾਰੀਆਂ ਨੂੰ ਉਨ੍ਹਾਂ ਦੀ ਪਦਉੱਨਤੀ ਉੱਤੇ ਵਧਾਈ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸਿਖਲਾਈ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀ ਪ੍ਰਸ਼ਾਸਕੀ, ਪ੍ਰਬੰਧਕੀ ਅਤੇ ਪ੍ਰੋਗਰਾਮ ਲਾਗੂ ਕਰਨ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੇ ਵਿਸ਼ਵਾਸ ਅਤੇ ਕੁਸ਼ਲਤਾ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪ੍ਰਮੁੱਖ ਸਿਹਤ ਪਹਿਲਕਦਮੀਆਂ ਦੀ ਸਫਲਤਾ ਜ਼ਮੀਨੀ ਪੱਧਰ ‘ਤੇ ਇਨ੍ਹਾਂ ਅਧਿਕਾਰੀਆਂ ਦੀ ਅਗਵਾਈ, ਨਿਗਰਾਨੀ ਅਤੇ ਵਚਨਬੱਧਤਾ ‘ਤੇ ਨਿਰਭਰ ਕਰਦੀ ਹੈ।

ਸਿਹਤ ਮੰਤਰੀ ਨੇ ਐਸਐਮਓਜ਼ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਮੇਤ ਪ੍ਰਮੁੱਖ ਸਿਹਤ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਐਮਐਮਐਸਵਾਈ ਤਹਿਤ ਲਾਭਪਾਤਰੀਆਂ ਦੇ 100 ਫ਼ੀਸਦੀ ਨਾਮਾਂਕਣ ਅਤੇ ਸਮੇਂ ਸਿਰ ਕਾਰਡ ਬਣਾਉਣ ਨੂੰ ਯਕੀਨੀ ਬਣਾ ਕੇ ਪ੍ਰਗਤੀ ਦੀ ਨੇੜਿਓਂ ਨਿਗਰਾਨੀ ਕਰਨ ਲਈ ਕਿਹਾ। ਐਮਐਮਐਸਵਾਈ ਦੇ ਤਹਿਤ ਐਸਐਮਓਜ਼ ਸਥਾਨਕ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਫੰਡਾਂ ਦੀ ਵਰਤੋਂ ਕਰ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਦਵਾਈਆਂ ਅਤੇ ਡਾਇਗਨੌਸਟਿਕਸ ਸੇਵਾਵਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਨਵੀਆਂ ਸਹੂਲਤਾਂ ਦੀ ਨਿਗਰਾਨੀ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਐਸਐਮਓਜ਼ ਨੂੰ ਯੁੱਧ ਨਸ਼ਿਆਂ ਵਿਰੁੱਧ ਪਹਿਲਕਦਮੀ ਤਹਿਤ ਨਸ਼ਾ ਛੁਡਾਊ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਓਟ ਕਲੀਨਿਕਾਂ ਦੀ ਨਿਗਰਾਨੀ ਕਰਨ ਦਾ ਕੰਮ ਵੀ ਸੌਂਪਿਆ।

ਸਿਹਤ ਮੰਤਰੀ ਨੇ ਮੁਫ਼ਤ ਦਵਾਈਆਂ ਸਬੰਧੀ ਪਹਿਲਕਦਮੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਜ਼ਰੂਰੀ ਦਵਾਈਆਂ ਦੀ 100 ਫ਼ੀਸਦੀ ਉਪਲਬਧਤਾ ਨੂੰ ਲਾਜ਼ਮੀ ਬਣਾਉਣ ਦੇ ਨਾਲ ਨਾਲ ਦਵਾਈਆਂ ਘਾਟ ਨੂੰ ਰੋਕਣ ਲਈ ਪਾਰਦਰਸ਼ੀ ਢੰਗ ਨਾਲ ਸਟਾਕ ਪ੍ਰਬੰਧਨ ਯਕੀਨੀ ਬਣਾਇਆ ਗਿਆ ਹੈ।

ਉਨ੍ਹਾਂ ਨੇ ਐਸਐਮਓਜ਼ ਨੂੰ 30 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦੀ ਹਾਈਪਰਟੈਨਸ਼ਨ, ਸ਼ੂਗਰ ਅਤੇ ਕੈਂਸਰ ਲਈ ਐਨਸੀਡੀ ਸਕ੍ਰੀਨਿੰਗ ਪ੍ਰੋਗਰਾਮ ਦੀ ਨਿਗਰਾਨੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਅਤੇ ਟੀਬੀ ਮੁਕਤ ਅਭਿਆਨ 100-ਦਿਨਾਂ ਮੁਹਿੰਮ ਤਹਿਤ ਕੇਸਾਂ ਦਾ ਪਤਾ ਲਗਾਉਣ ਅਤੇ ਇਲਾਜ ਸਬੰਧੀ ਸਖ਼ਤ ਨਿਗਰਾਨੀ ਕਰਨ ਲਈ ਕਿਹਾ।

ਆਪਣੇ ਡਾਕਟਰੀ ਕਰੀਅਰ ਦਾ ਇੱਕ ਕਿੱਸਾ ਸਾਂਝਾ ਕਰਦਿਆਂ, ਉਨ੍ਹਾਂ ਦੱਸਿਆ ਕਿ ਇੱਕ ਵਾਰ ਉਨ੍ਹਾਂ ਦੀ ਬਦਲੀ ਸੀਐਚਸੀ ਕੌਲੀ ਤੋਂ ਜ਼ਿਲ੍ਹਾ ਪਟਿਆਲਾ ਵਿਖੇ ਹੋਈ ਪਰ ਪਿੰਡ ਦੇ ਲੋਕ ਉਸ ਸਮੇਂ ਦੇ ਸਿਹਤ ਮੰਤਰੀ ਅਤੇ ਮੁੱਖ ਮੰਤਰੀ ਕੋਲ ਗਏ ਤਾਂ ਜੋ ਪਿੰਡ ਤੋਂ ਮੇਰੀ ਬਦਲੀ ਰੋਕੀ ਜਾ ਸਕੇ। ਉਨ੍ਹਾਂ ਡਾਕਟਰਾਂ ਨੂੰ ਭਾਈਚਾਰੇ ਵਿੱਚ ਅਜਿਹੇ ਹੀ ਜੋਸ਼ ਨਾਲ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਡਾ. ਬਲਬੀਰ ਸਿੰਘ ਨੇ ਨੈਤਿਕਤਾ, ਖੁਸ਼ ਮਿਜ਼ਾਜ਼ੀ ਅਤੇ ਹਮਦਰਦੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕਰਦਿਆਂ ਭਾਈਚਾਰੇ ਨਾਲ ਸਾਂਝ ਬਣਾਉਣ ‘ਤੇ ਜ਼ੋਰ ਦਿੱਤਾ ਕਿਉਂਕਿ ਕਈ ਵਾਰ ਸਾਧਾਰਨ ਚੀਜ਼ਾਂ ਵੀ ਵੱਡਾ ਫ਼ਰਕ ਪਾ ਸਕਦੀਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇੱਕ ਸਿਹਤਮੰਦ, ਨਸ਼ਾ ਮੁਕਤ ਅਤੇ ਸਸ਼ਕਤ ਪੰਜਾਬ – ਸਿਹਤਮੰਦ ਅਤੇ ਰੰਗਲਾ ਪੰਜਾਬ – ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਕਿਹਾ।

ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ ਨੇ ਵੀ ਨਵੇਂ ਪਦਉੱਨਤ ਹੋਏ ਐਸਐਮਓਜ਼ ਨੂੰ ਕੁਸ਼ਲਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।

ਪ੍ਰੋਗਰਾਮ ਅਫਸਰ (ਸਿਖਲਾਈ) ਡਾ. ਪਰਵਿੰਦਰ ਕੌਰ ਅਤੇ ਹੋਰ ਸਟੇਟ ਪ੍ਰੋਗਰਾਮ ਅਫਸਰ ਸਾਰੇ ਭਾਗੀਦਾਰਾਂ ਨੂੰ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੇ ਸਫਲਤਾਪੂਰਵਕ ਲਾਗੂਕਰਨ ਬਾਰੇ ਵਿਸਥਾਰ ਨਾਲ ਸਿਖਲਾਈ ਦੇਣਗੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...