(ਡਾ. ਵਰਮਾ ਨੂੰ ਦਿੱਤਾ ਗਿਆ ਭੂਸ਼ਨ ਧਿਆਨਪੁਰੀ ਯਾਦਗਾਰੀ ਅਵਾਰਡ)

by | Nov 10, 2025 | breaking news, daily | 0 comments

(ਡਾ. ਵਰਮਾ ਨੂੰ ਦਿੱਤਾ ਗਿਆ ਭੂਸ਼ਨ ਧਿਆਨਪੁਰੀ ਯਾਦਗਾਰੀ ਅਵਾਰਡ)

ਸਵਪਨ ਫਾਉਂਡੇਸ਼ਨ, ਪਟਿਆਲਾ (ਰਜਿ.) ਵੱਲੋਂ ਟੀ. ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਦੇ ਸਹਿਯੋਗ ਨਾਲ ਤੀਜਾ ਭੂਸ਼ਨ ਧਿਆਨਪੁਰੀ ਯਾਦਗਾਰੀ, ਵਾਰਤਕ ਸਨਮਾਨ ਉੱਘੇ ਲੇਖਕ ਡਾ. ਸਤੀਸ਼ ਕੁਮਾਰ ਵਰਮਾ ਜੀ ਨੂੰ ਦਿੱਤਾ ਗਿਆ।
ਇਸ ਮੌਕੇ ਭਾਰਤੀ ਸਾਹਿਤ ਅਕਾਦੇਮੀ ਵੱਲੋਂ ‘ਯੁਵਾ ਸਹਿਤੀ’ ਤਹਿਤ ਨੌਜਵਾਨ ਕਵੀਆਂ ਦਾ ਕਵੀ ਦਰਬਾਰ ਕਰਵਾਇਆ ਗਿਆ। ਸਭ ਤੋੱ ਪਹਿਲਾਂ ਸੰਦੀਪ ਜਸਵਾਲ ਨੇ ਸਾਰੇ ਆਏ ਮਹਿਮਾਨਾ ਦਾ ਸਵਾਗਤ ਕੀਤਾ।

ਇਸ ਉਪਰੰਤ ਉੱਘੇ ਪੱਤਰਕਾਰ ਤੇ ਰੰਗਕਰਮੀ ਪ੍ਰੀਤਮ ਰੁਪਾਲ ਨੇ ਡਾ. ਵਰਮਾ ਨੂੰ ਬਹੁਪੱਖੀ ਪ੍ਰਤਿਭਾ ਦਾ ਮਾਲਕ ਕਿਹਾ ਤੇ ਉਹਨਾਂ ਨੂੰ ਪਿੰਡਾਂ ਵਾਲ਼ਿਆਂ ਦਾ ਹਤੈਸ਼ੀ ਦੱਸਿਆ। ਅਗਲੇ ਬੁਲਾਰਿਆਂ ਵਿਚ ਉੱਘੇ ਕਵੀ ਹਰਵਿੰਦਰ ਸਿੰਘ ਨੇ ਕਿਹਾ ਕਿ ਡਾ. ਵਰਮਾ ਨੂੰ ਵਾਰਤਕ ਦੀ ਭਾਸ਼ਾ ਬਾਰੇ ਪਤਾ, ਉਹਨਾਂ ਨੂੰ ਪਤਾ ਹੈ ਕਿ ਵਾਕ ਕਿਵੇਂ ਬਣਦਾ ਹੈ। ਇਸ ਤੋਂ ਬਾਅਦ ਉੱਘੇ ਰੰਗਕਰਮੀ ਸੰਜੀਵਨ ਸਿੰਘ ਨੇ ਵਰਮਾ ਜੀ ਨਾਲ ਨਿੱਜੀ ਸੰਬੰਧਾ ਬਾਰੇ ਦੱਸਦੇ ਹੋਏ ਉਹਨਾਂ ਨੂੰ ਨਿੱਘਾ ਬੰਦਾ ਕਿਹਾ। ਇਸ ਉਪਰੰਤ ਡਾ. ਵਰਮਾ ਦਾ ਫੁਲਕਾਰੀ ਸਨਮਾਨ ਤੇ ਇੱਕ ਹਜ਼ਾਰ ਨਕਦ ਰਾਸ਼ੀ ਦੇ ਕੇ ਸਨਮਾਨ ਕੀਤਾ ਗਿਆ।

ਪ੍ਰਧਾਨਗੀ ਮੰਡਲ ਵਿੱਚੋਂ ਬੋਲਦਿਆਂ ਕਹਾਣੀਕਾਰ ਬਲੀਜੀਤ ਨੇ ਕਿਹਾ ਕਿ ਇਹ ਇਹ ਸਨਮਾਨ ਪਹਿਲਾਂ ਵੀ ਵਧੀਆ ਸਹਿਤਕਾਰਾਂ ਨੂੰ ਦਿੱਤੇ ਗਏ ਤੇ ਅਗਾਂਹ ਵੀ ਦਿੱਤੇ ਜਾਂਦੇ ਰਹਿਣਗੇ।
ਉੱਘੇ ਲੇਖਕ ਤੇ ਅਨੁਵਾਦਕ ਜੰਗ ਬਹਾਦੁਰ ਗੋਇਲ ਨੇ ਡਾ. ਵਰਮਾ ਨੂੰ ਹਰਫਨਮੌਲਾ ਸਾਹਿਤਕਾਰ ਦੱਸਦੇ ਹੋਏ ਚਾਨਣਮੁਨਾਰਾ ਕਿਹਾ।
ਦਿੱਲੀ ਤੋਂ ਖਾਸ ਤੌਰ ‘ਤੇ ਆਏ ਅੱਜ ਦੇ ਸਮਾਗਮ ਦੇ ਮੁੱਖ ਮਹਿਮਾਨ ਉੱਘੇ ਕਵੀ, ਆਲੋਚਕ ਤੇ ਚਿੰਤਕ ਡਾ. ਵਨੀਤਾ ਨੇ ਆਪਣੀ ਗੱਲ ਕਹਿੰਦੇ ਹੋਏ ਕਿਹਾ ਕਿ ਇਹਨਾਂ ਨੇ ਹਰ ਵਿਧਾ ‘ਤੇ ਸਾਹਿਤਕ ਕਾਰਜ ਕਰਕੇ ਇਕ ਰਾਹ ਦਸੇਰੇ ਦਾ ਕੰਮ ਕੀਤਾ ਤੇ ਉਹਨਾਂ ਨੇ ਡਾ. ਸਤੀਸ਼ ਦੇ ਨੈਨੋ ਨਾਟਕਾਂ ਬਾਰੇ ਵੀ ਗੱਲ ਕੀਤੀ।
ਆਖ਼ਰ ਵਿਚ ਪ੍ਰਧਾਨਗੀ ਭਾਸ਼ਨ ਦਿੰਦਿਆਂ ਉੱਘੇ ਕਵੀ, ਨਾਵਲਕਾਰ, ਆਲੋਚਕ ਡਾ. ਮਨਮੋਹਨ ਨੇ ਕਿਹਾ ਕਿ ਮੈਂ ਡਾ. ਵਰਮਾ ਨੂੰ ਉਹਨਾਂ ਦੀਆਂ ਕਿਤਾਬਾਂ ਰਾਹੀਂ ਜ਼ਿਆਦਾ ਜਾਣਿਆ ਹੈ। ਉਹਨਾਂ ਕਿਹਾ ਕਿ ਡ. ਵਰਮਾ ਜਿਸ ਪਾਏ ਦੇ ਲੇਖਕ ਨੇ ਇਹਨਾਂ ਨੂੰ ਬਹੁਤ ਕੁਝ ਬਹੁਤ ਪਹਿਲਾਂ ਮਿਲ ਜਾਣਾ ਚਾਹੀਦਾ ਸੀ। ਉਹਨਾਂ ਨੇ ਡਾ. ਵਰਮਾ ਦੀ ਵਾਰਤਕ ਦੀ ਵਾਕ ਬਣਤਰ ਦੀ ਤਾਰੀਫ਼ ਕੀਤੀ।

ਸਮਾਗਮ ਦੇ ਅਗਲੇ ਦੌਰ ਵਿਚ ਭਾਰਤੀ ਸਾਹਿਤ ਅਕਾਦਮੀ ਵੱਲੋਂ ‘ਯੁਵਾ ਸਹਿਤੀ’ ਤਹਿਤ ਨੌਜਵਾਨ ਕਵੀਆਂ ਦਾ ਕਵੀ ਦਰਬਾਰ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸੰਧੂ ਗਗਨ ਨੇ ਆਪਣੀ ਕਵਿਤਾ ਰੁੱਖ ਤੇ ਘਰ, ਚੋਰੀ ਦੀ ਕਵਿਤਾ ਆਦਿ ਸੁਣਾ ਕੇ ਭਰਪੂਰ ਦਾਦ ਖੱਟੀ। ਇਸ ਉਪਰੰਤ ਚੰਡੀਗੜ੍ਹ ਵਾਸੀ ਹਿੰਦੀ ਸ਼ਾਇਰਾ ਬਬੀਤਾ ਕਪੂਰ ਨੇ ਆਪਣੀ ਗ਼ਜ਼ਲ ‘ਹਰ ਦਿਨ ਕੀਮਤ ਘਟਦੀ ਬੜ੍ਹਤੀ ਰਹਿਤੀ ਯਹ ਮੈਂ ਹੂੰ ਯਾ ਮੁਝ ਮੇਂ ਬਾਜ਼ਾਰ ਕੋਈ’ ਸੁਣਾਕੇ ਕਵੀ ਦਰਬਾਰ ਨੂੰ ਦੋ ਭਾਸ਼ਾਈ ਬਣਾ ਦਿੱਤਾ। ਨਵਾਂ ਸ਼ਹਿਰ ਤੋਂ ਆਏ ਸ਼ਾਇਰ ਅਨੀ ਕਾਠਗੜ੍ਹ ਨੇ ਪਰਿੰਦੇ ਪਾਲਤੂ ਜੈਸੇ ਉਡਾਏ… ਹਰਾ ਜੰਗਲ ਮਿਟਾ ਆਦਿ ਵਧੀਆਂ ਸ਼ਿਅਰਾਂ ਤੇ ਪੇਸ਼ਕਾਰੀ ਨਾਲ ਸਰੋਤਿਆਂ ਦਾ ਮਨ ਮੋਹਿਆ। ਰਾਮਪੁਰ ਤੋਂ ਆਏ ਸ਼ਾਇਰ ਅਮਰਿੰਦਰ ਸੋਹਲ ਨੇ ‘ਹਾਲੇ ਨਾ ਖ਼ੁਦ ਨੂੰ ਦੇਖ ਹੁੰਦਾ ਨਾ ਆਪਣੇ ਖਾਬ ਵੀ, ਦਿਨ ਬਦਲਣਗੇ ਜਦ ਦੇਖ ਲਾਂਗੇ ਦੁੱਲੇ ਦੀ ਢਾਬ ਵੀ’

ਕਵੀ ਦਰਬਾਰ ਦੇ ਪ੍ਰਧਾਨਗੀ ਮੰਡਲ ਵਿੱਚੋਂ ਸਭ ਤੋ ਪਹਿਲਾਂ ਬੋਲਦਿਆਂ ਕਹਾਣੀਕਾਰ, ਅਨੁਵਾਦਕ ਸੁਭਾਸ਼ ਭਾਸਕਰ ਨੇ ਅੱਜ ਦੇ ਕਵੀ ਦਰਬਾਰ ਨੂੰ ਕਾਮਯਾਬ ਦੱਸਿਆ ਤੇ ਉਹਨਾਂ ਆਪਣੀ ਕਵਿਤਾ ਵੀ ਸੁਣਾਈ
ਸ਼ਾਇਰ ਰਮਨ ਸੰਧੂ ਆਪਣੇ ਸ਼ਿਅਰ ‘ਖੁਦਾ ਤੋਂ ਮਖ਼ਮਲੀ ਰਾਹ ਲੈਣ ਦੀ ਜ਼ਿੱਦ ਹੀ ਨਹੀਂ ਕਰਦ, ਇਹ ਕੈਸਾ ਸ਼ਖਸ ਹੈ ਕੰਢਿਆਂ ‘ਤੇ ਤੁਰਦਾ ਸੀ ਨਹੀਂ ਕਰਦਾ’ ਆਦਿ ਸੁਣਾਏ ਤੇ ਖੂਬ ਤਾੜੀਆਂ ਵੱਜੀਆਂ।

ਆਖ਼ਰ ਵਿਚ ਉੱਘੇ ਸ਼ਾਇਰ ਐੱਸ. ਨਸੀਮ ਨੇ ਸਮਾਗਮ ਨੂੰ ਤੇ ਆਪਣੇ ਸ਼ਿਅਰ ਭਟਕਣ ਦਾ ਸ਼ੌਕ ਨਹੀਂ ਮਜ਼ਬੂਰੀ ਹੈ, ਸ਼ਾਇਦ ਉਸ ਦੀ ਨਾਭੀ ਵਿਚ ਕਸਤੂਰੀ ਹੈ’।
ਇਸ ਸਮਾਗਮ ਦਾ ਸੰਚਾਲਨ ਸਵਪਨ ਫਾਉਂਡੇਸ਼ਨ ਦੇ ਜਨਰਲ ਸਕੱਤਰ ਜਗਦੀਪ ਸਿੱਧੂ ਨੇ ਬਾਖ਼ੂਬੀ ਕੀਤਾ। ਪ੍ਰਧਾਨ ਡਾ. ਕੁਲਪਿੰਦਰ ਸ਼ਰਮਾ ਨੇ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਸਮਾਗਮ ਡਾ. ਸੁਰਿੰਦਰ ਗਿੱਲ, ਕੇਵਲਜੀਤ ਪਾਲ ਅਜਨਬੀ, ਸੁਖਵਿੰਦਰ ਸਿੱਧੂ, ਭੁਪਿੰਦਰ ਸਿੰਘ ਮਾਨ, ਮੰਦਰ ਗਿੱਲ, ਹਰਬੰਸ ਕੌਰ ਗਿੱਲ, ਗੁਰਦੇਵ ਗਿੱਲ, ਗੁਲ ਚੌਹਾਨ, ਪਵਨਦੀਪ, ਦਵਿੰਦਰ ਸਿੰਘ ਬੋਹਾ, ਵਰਿੰਦਰ ਸਿੰਘ ਆਦਿ ਨੇ ਸ਼ਿਰਕਤ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...