ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀ ਸੁਰੱਖਿਆ, ਸਟ੍ਰੈਪਸ (STRAPS) ਨੀਤੀ ਅਤੇ ਪਾਰਕਿੰਗ ਨਿਯਮਾਂ ਦੇ ਸਖ਼ਤ ਅਨੁਪਾਲਨ ਦੇ ਨਿਰਦੇਸ਼ ਦਿੱਤੇ

by | Jun 3, 2026 | breaking news, daily, education, politics | 0 comments

ਡਿਪਟੀ ਕਮਿਸ਼ਨਰ (ਡੀਸੀ/DC) ਚੰਡੀਗੜ੍ਹ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਸ਼ਹਿਰ ਦੇ ਪ੍ਰਾਈਵੇਟ ਸਕੂਲ ਪ੍ਰਬੰਧਨ ਦੇ ਪ੍ਰਤੀਨਿਧੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਵਿਦਿਆਰਥੀ ਸੁਰੱਖਿਆ, ਸਕੂਲ ਟ੍ਰਾਂਸਪੋਰਟ ਮੈਨੇਜਮੈਂਟ, ਪਾਰਕਿੰਗ ਖੇਤਰਾਂ ਦੇ ਉਪਯੋਗ, ਮਨਜ਼ੂਰਸ਼ੁਦਾ ਭਵਨ ਯੋਜਨਾਵਾਂ ਦੇ ਅਨੁਪਾਲਨ, ਅਤੇ ਸਟ੍ਰੈਪਸ/STRAPS) (ਸੇਫ ਟ੍ਰਾਂਸਪੋਰਟੇਸ਼ਨ ਪਾਲਿਸੀ ਫੌਰ ਸਟੂਡੈਂਟਸ/Safe Transportation Policy for Students) ਨੀਤੀ ਦੇ ਲਾਗੂਕਰਨ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਦੇ ਦੌਰਾਨ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਵਿਦਿਆਰਥੀਆਂ ਦੇ ਚੜ੍ਹਨ ਅਤੇ ਉਤਰਨ ਦੀ ਪ੍ਰਕਿਰਿਆ ਸਕੂਲ ਪਰਿਸਰ ਦੇ ਅੰਦਰ ਹੀ ਸੁਰੱਖਿਅਤ ਅਤੇ ਸੁਵਿਵਸਥਿਤ ਤਰੀਕੇ ਨਾਲ
ਸੁਨਿਸ਼ਚਿਤ ਕੀਤੀ ਜਾਵੇ। ਨਾਲ ਹੀ
ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਹਿਤ ਟ੍ਰੇਨਿੰਗ ਪ੍ਰਾਪਤ ਸਟਾਫ਼ ਦੀ ਸਟੀਕ ਨਿਗਰਾਨੀ ਵੀ ਸੁਨਿਸ਼ਚਿਤ ਕਰਨ ਨੂੰ ਕਿਹਾ ਗਿਆ।

ਡਿਪਟੀ ਕਮਿਸ਼ਨਰ (ਡੀਸੀ/DC) ਨੇ ਕਈ ਸਕੂਲਾਂ ਵਿੱਚ ਨਿਰਧਾਰਿਤ ਪਾਰਕਿੰਗ ਥਾਵਾਂ ਦੇ ਦੁਰਉਪਯੋਗ ‘ਤੇ ਵੀ ਗੰਭੀਰ ਚਿੰਤਾ ਵਿਅਕਤ ਕੀਤੀ। ਇਹ ਦੇਖਿਆ ਗਿਆ ਕਿ ਮਨਜ਼ੂਰਸ਼ੁਦਾ ਭਵਨ ਯੋਜਨਾਵਾਂ ਵਿੱਚ ਪ੍ਰਵਾਨਿਤ ਪਾਰਕਿੰਗ ਖੇਤਰਾਂ ਦਾ ਉਪਯੋਗ ਲਾਅਨ,ਖੇਡ ਮੈਦਾਨ, ਸਵਿਮਿੰਗ ਪੂਲ, ਗਾਰਡ ਰੂਮ ਅਤੇ ਸ਼ੈੱਡ ਆਦਿ ਹੋਰ ਉਦੇਸ਼ਾਂ ਲਈ ਕੀਤਾ ਜਾ ਰਿਹਾ ਹੈ ਸੀ। ਸਕੂਲ ਪ੍ਰਬੰਧਨ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਕਿ ਪ੍ਰਵਾਨਿਤ ਪਾਰਕਿੰਗ ਖੇਤਰਾਂ ਦਾ ਉਪਯੋਗ ਕੇਵਲ ਸਕੂਲ ਬੱਸਾਂ ਅਤੇ ਵਾਹਨਾਂ ਦੀ ਪਾਰਕਿੰਗ ਲਈ ਹੀ ਕੀਤਾ ਜਾਵੇ ਅਤੇ ਕਿਸੇ ਹੋਰ ਉਦੇਸ਼ ਲਈ ਉਨ੍ਹਾਂ ਦਾ ਉਪਯੋਗ ਨਾ ਕੀਤਾ ਜਾਵੇ।

ਮਨਜ਼ੂਰਸ਼ੁਦਾ ਭਵਨ ਯੋਜਨਾਵਾਂ ਦੇ ਅਨੁਪਾਲਨ ਨੂੰ ਲੈਕੇ ਵੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦਾ ਅਣਅਧਿਕਾਰਿਤ ਨਿਰਮਾਣ, ਮਨਜ਼ੂਰਸ਼ੁਦਾ ਨਕਸ਼ੇ ਤੋਂ ਭਟਕਣਾ ਜਾਂ ਨਿਰਧਾਰਿਤ ਲੇਆਉਟ ਦਾ ਦੁਰਉਪਯੋਗ ਗੰਭੀਰ ਉਲੰਘਣਾ ਮੰਨਿਆ ਜਾਵੇਗਾ ਅਤੇ ਸਬੰਧਿਤ ਕਾਨੂੰਨਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਬਿਨਾ ਕਿਸੇ ਦੇਰੀ ਦੇ
ਸਟ੍ਰੈਪਸ (STRAPS) ਨੀਤੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਹ ਨੀਤੀ ਵਿਦਿਆਰਥੀਆਂ ਦੀ ਸੁਰੱਖਿਅਤ ਟ੍ਰਾਂਸਪੋਰਟੇਸ਼ਨ ਹਿਤ ਵਿਆਪਕ ਦਿਸ਼ਾ-ਨਿਰਦੇਸ਼ਾਂ ਪ੍ਰਦਾਨ ਕਰਦੀ ਹੈ ਅਤੇ ਇਸ ਦਾ ਅਨੁਪਾਲਨ ਸਾਰੇ ਸਕੂਲਾਂ ਲਈ ਜ਼ਰੂਰੀ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ, ਪਾਰਕਿੰਗ ਨਿਯਮਾਂ ਜਾਂ ਭਵਨ ਯੋਜਨਾ ਅਨੁਪਾਲਨ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀਆਂ ਉਲੰਘਣਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਕੂਲਾਂ ਨੂੰ ਮੀਟਿੰਗ ਵਿੱਚ ਜਾਰੀ ਨਿਰਦੇਸ਼ਾਂ ਦਾ ਅਨੁਪਾਲਨ ਸੁਨਿਸ਼ਚਿਤ ਕਰਨ ਅਤੇ ਅਗਰ ਕੋਈ ਉਲੰਘਣਾ ਹੈ ਤਾਂ ਗਰਮੀਆਂ ਦੀਆਂ ਛੁੱਟੀਆਂ ਦੇ ਦੌਰਾਨ ਉਨ੍ਹਾਂ ਨੂੰ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ ਗਏ।

ਜ਼ਿਲ੍ਹਾ ਪ੍ਰਸ਼ਾਸਨ, ਚੰਡੀਗੜ੍ਹ ਦੁਆਰਾ ਸਕੂਲ ਖੁੱਲ੍ਹਣ ਤੋਂ ਬਾਅਦ ਨਿਯਮਿਤ ਨਿਰੀਖਣ ਕੀਤੇ ਜਾਣਗੇ ਅਤੇ ਕਿਸੇ ਵੀ ਪ੍ਰਕਾਰ ਦੀ ਅਨਿਯਮਿਤਤਾ ਪਾਏ ਜਾਣ ‘ਤੇ ਬਿਨਾ ਕਿਸੇ ਅਤਿਰਿਕਤ ਸੂਚਨਾ ਦੇ ਸਖ਼ਤ ਦੰਡਾਤਮਕ ਕਾਰਵਾਈ ਕੀਤੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...