ਡਿਪਟੀ ਕਮਿਸ਼ਨਰ, ਚੰਡੀਗੜ੍ਹ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ ਨੇ ਅੱਜ15 ਅਗਸਤ, 2026 ਨੂੰ ਸੈਕਟਰ 17, ਚੰਡੀਗੜ੍ਹ ਸਥਿਤ ਪਰੇਡ ਗਰਾਊਂਡ ਵਿਖੇ ਆਯੋਜਿਤ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ ਅਤੇ ਉਨ੍ਹਾਂ ਨੂੰ ਅੰਤਿਮ ਰੂਪ ਦੇਣ ਲਈ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਸਮਾਰੋਹ ਦੇ ਸਫ਼ਲ, ਗਰਿਮਾਪੂਰਨ ਅਤੇ ਸੁਚਾਰੂ ਆਯੋਜਨ ਲਈ ਸਾਰੇ ਵਿਭਾਗਾਂ ਦੇ ਦਰਮਿਆਨ ਬਿਹਤਰ ਤਾਲਮੇਲ ਸੁਨਿਸ਼ਚਿਤ ਕਰਨ ‘ਤੇ ਵਿਸ਼ੇਸ਼ ਬਲ ਦਿੱਤਾ ਗਿਆ।
ਮੀਟਿੰਗ ਦੇ ਦੌਰਾਨ ਡਿਪਟੀ ਕਮਿਸ਼ਨਰ ਨੇ ਸੀਨੀਅਰ ਸੁਪਰਡੈਂਟ ਆਵ੍ ਪੁਲਿਸ (ਐੱਸਐੱਸਪੀ/SSP) ਨੂੰ 30 ਜੁਲਾਈ, 2026 ਤੱਕ ਪਰੇਡ ਕਮਾਂਡਰ ਨਾਮਜ਼ਦ ਕਰਨ ਅਤੇ ਪਰੇਡ ਟੁਕੜੀਆਂ, ਰਿਹਰਸਲਾਂ, ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਨਾਲ ਸਬੰਧਿਤ ਸਾਰੀਆਂ ਵਿਵਸਥਾਵਾਂ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਨੂੰ ਬੱਚਿਆਂ ਦੇ ਸੱਭਿਆਚਾਰਕ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੰਦੇ ਹੋਏ
ਸੱਭਿਆਚਾਰਕ ਪ੍ਰਸਤੁਤੀਆਂ ਦੀ ਸੂਚੀ ਅਤੇ ਪ੍ਰਤੀਭਾਗੀਆਂ ਦਾ ਵਿਵਰਣ 25 ਜੁਲਾਈ, 2026 ਤੱਕ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।
ਨਗਰ ਨਿਗਮ ਨੂੰ ਸਮਾਰੋਹ ਸਥਾਨ ‘ਤੇ ਬੈਰੀਕੇਡਿੰਗ, ਸਵੱਛਤਾ ਅਤੇ ਬਾਗ਼ਬਾਨੀ ਸਬੰਧੀ ਸਾਰੀਆਂ ਜ਼ਰੂਰੀ ਵਿਵਸਥਾਵਾਂ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ। ਸਿਹਤ ਵਿਭਾਗ ਨੂੰ ਸਮਾਰੋਹ ਦੇ ਦੌਰਾਨ ਐਂਬੂਲੈਂਸ, ਮੈਡੀਕਲ ਅਫ਼ਸਰ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤੈਨਾਤੀ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਸਪਲਾਈ, ਡੀਜੀ ਸੈੱਟਾਂ ਦੇ ਜ਼ਰੀਏ ਪਾਵਰ ਬੈਕਅਪ ਅਤੇ ਸੀਸੀਟੀਵੀ ਸਬੰਧੀ ਵਿਵਸਥਾਵਾਂ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ। ਇੰਜੀਨੀਅਰਿੰਗ ਵਿਭਾਗ ਨੂੰ ਫਲੈਗਪੋਲ, ਸਟੇਜ ਅਤੇ ਗੈਂਗਵੇਅ ਦੇ ਨਵੀਨੀਕਰਣ ਦਾ ਕਾਰਜ ਸਮਾਂ ਰਹਿੰਦੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।
ਲੋਕ ਸੰਪਰਕ ਵਿਭਾਗ (ਡੀਪੀਆਰ/DPR) ਨੂੰ ਅਨਾਊਂਸਰ, ਪਬਲਿਕ ਅਡ੍ਰੈੱਸ ਸਿਸਟਮ ਅਤੇ ਸਮਾਰੋਹ ਦੀ ਡਿਜੀਟਲ ਕਵਰੇਜ ਦੀ ਵਿਵਸਥਾ ਕਰਨ ਦੀ ਜ਼ਿੰਮੇਦਾਰੀ ਸੌਂਪੀ ਗਈ। ਚੰਡੀਗੜ੍ਹ ਟ੍ਰਾਂਸਪੋਰਟ ਅੰਡਰਟੇਕਿੰਗ (ਸੀਟੀਯੂ/CTU) ਨੂੰ ਵਿਦਿਆਰਥੀਆਂ ਅਤੇ ਐੱਨਸੀਸੀ ਕੈਡਿਟਾਂ ਲਈ ਢੁਕਵੀਆਂ ਟ੍ਰਾਂਸਪੋਰਟੇਸ਼ਨ ਫੈਸਿਲਿਟੀਜ਼ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਦਫ਼ਤਰ ਨੂੰ ਪ੍ਰੋਟੋਕੋਲ ਦੇ ਅਨੁਸਾਰ ਵੀਆਈਪੀਜ਼ ਦੇ ਬੈਠਣ ਦੀ ਵਿਵਸਥਾ, ਸੱਦਾ ਪੱਤਰ, ਯਾਦਗਾਰੀ ਚਿੰਨ੍ਹ ਅਤੇ ਰਿਫਰੈਸ਼ਮੈਂਟ ਦੀ ਵਿਵਸਥਾ ਸੁਨਿਸ਼ਚਿਤ ਕਰਨ ਨੂੰ ਕਿਹਾ ਗਿਆ। ਜ਼ਿਲ੍ਹਾ ਸੈਨਿਕ ਭਲਾਈ ਅਧਿਕਾਰੀ ਨੂੰ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਨਿਰਧਾਰਿਤ ਪ੍ਰੋਟੋਕੋਲ ਦੇ ਅਨੁਰੂਪ ਸਨਮਾਨ ਅਤੇ ਸੁਵਿਧਾਵਾਂ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ।
ਮੀਟਿੰਗ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ, ਚੰਡੀਗੜ੍ਹ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕਾਰਜ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਹਰੇਕ ਵਿਭਾਗ ਆਪਣੀਆਂ ਜ਼ਿੰਮੇਦਾਰੀਆਂ ਦਾ ਸਮਾਂਬੱਧ ਅਤੇ ਪ੍ਰਭਾਵੀ ਢੰਗ ਨਾਲ ਨਿਰਬਾਹ ਸੁਨਿਸ਼ਚਿਤ ਕਰਨ ਤਾਕਿ ਸੁਤੰਤਰਤਾ ਦਿਵਸ, 2026 ਦਾ ਸਮਾਰੋਹ ਸ਼ਾਨਦਾਰ, ਗਰਿਮਾਪੂਰਨ ਅਤੇ ਸਫ਼ਲਤਾਪੂਰਵਕ ਆਯੋਜਿਤ ਕੀਤਾ ਜਾ ਸਕੇ।
