ਜ਼ਿਲ੍ਹਾ ਮੈਜਿਸਟ੍ਰੇਟ ਚੰਡੀਗੜ੍ਹ ਦੇ ਨਿਰਦੇਸ਼ਾਂ ਤਹਿਤ ਐੱਨਐੱਚ-05 ‘ਤੇ ਸਫ਼ਲਤਾਪੂਰਵਕ ਕਬਜ਼ਾ ਵਿਰੋਧੀ ਮੁਹਿੰਮ ਚਲਾਈ ਗਈ

by | May 28, 2025 | breaking news, daily | 0 comments

ਚੰਡੀਗੜ੍ਹ, 27 ਮਈ, 2025:

ਜ਼ਿਲ੍ਹਾ ਮੈਜਿਸਟ੍ਰੇਟ, ਚੰਡੀਗੜ੍ਹ ਦੇ ਨਿਰਦੇਸ਼ਾਂ ਦੇ ਤਹਿਤ, 27.05.25 ਨੂੰ ਰਾਸ਼ਟਰੀ ਰਾਜਮਾਰਗ-05 ਦੇ ਨਾਲ ਰਾਇਟ ਆਵ੍ ਵੇਅ (ROW) ‘ਤੇ ਅਣਅਧਿਕਾਰਤ ਕਬਜ਼ੇ ਹਟਾਉਣ ਲਈ ਇੱਕ ਵਿਸ਼ੇਸ਼ ਢਾਹੁਣ ਅਤੇ ਸਫ਼ਾਈ ਮੁਹਿੰਮ (demolition and clearance drive) ਸਫ਼ਲਤਾਪੂਰਵਕ ਚਲਾਈ ਗਈ, ਜਿਸ ਵਿੱਚ ਹੱਲੋਮਾਜਰਾ ਲਾਇਟ ਪੁਆਇੰਟ ਤੋਂ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸੀਮਾ (ਜ਼ੀਰਕਪੁਰ ਵਾਲੇ ਪਾਸੇ) ਤੱਕ ਦਾ ਹਿੱਸਾ ਸ਼ਾਮਲ ਸੀ।

ਲਗਭਗ 2.5 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰਨ ਵਾਲੀ ਇਹ ਮੁਹਿੰਮ, ਇੰਜੀਨੀਅਰਿੰਗ ਵਿਭਾਗ, ਚੰਡੀਗੜ੍ਹ ਪੁਲਿਸ ਅਤੇ ਹੋਰ ਸਬੰਧਿਤ ਅਧਿਕਾਰੀਆਂ ਦੇ ਤਾਲਮੇਲ ਵਾਲੇ ਯਤਨਾਂ ਨਾਲ ਸੁਚਾਰੂ ਅਤੇ ਕੁਸ਼ਲਤਾਪੂਰਵਕ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜਨਤਕ ਜ਼ਮੀਨ ਨੂੰ ਦੁਬਾਰਾ ਪ੍ਰਾਪਤ ਕਰਨਾ ਅਤੇ ਪ੍ਰਵਾਨਿਤ ਮਾਸਟਰ ਪਲਾਨ ਜਿਵੇਂ ਕਿ ਸਾਇਕਲ ਟ੍ਰੈਕ ਦੇ ਅਨੁਸਾਰ ਬੁਨਿਆਦੀ ਢਾਂਚੇ ਦੇ ਨਿਰਵਿਘਨ ਵਿਕਾਸ ਅਤੇ ਵਿਸਤਾਰ ਨੂੰ ਸੁਨਿਸ਼ਚਿਤ ਕਰਨਾ ਸੀ।

ਇਸ ਮਹੱਤਵਪੂਰਨ ਕੌਰੀਡੋਰ ‘ਤੇ ਕਬਜ਼ੇ ਨਾ ਸਿਰਫ਼ ਵਿਕਾਸ ਗਤੀਵਿਧੀਆਂ ਵਿੱਚ ਰੁਕਾਵਟ ਪਾਉਂਦੇ ਸਨ, ਬਲਕਿ ਗੰਭੀਰ ਟ੍ਰੈਫਿਕ ਅਤੇ ਸੁਰੱਖਿਆ ਚਿੰਤਾਵਾਂ ਵੀ ਪੈਦਾ ਕਰਦੇ ਸਨ। ਸ਼ਹਿਰੀ ਯੋਜਨਾਬੰਦੀ ਅਤੇ ਜਨਤਕ ਹਿਤ ਦੇ ਸਿਧਾਂਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕਬਜ਼ੇਦਾਰਾਂ ਨੂੰ ਪਹਿਲੇ ਹੀ ਵਾਰ-ਵਾਰ ਨੋਟਿਸ ਅਤੇ ਸਵੈ-ਇੱਛਾ ਨਾਲ ਹਟਾਉਣ ਦੇ ਲਈ ਮੌਕੇ ਦਿੱਤੇ ਗਏ ਸਨ। ਹਾਲਾਂਕਿ, ਅਨੁਪਾਲਨ ਨਾ ਕਰਨ ‘ਤੇ, ਪ੍ਰਸ਼ਾਸਨ ਨੇ ਦ੍ਰਿੜ੍ਹ ਪਰ ਸ਼ਾਂਤੀਪੂਰਨ ਕਾਰਵਾਈ ਕੀਤੀ।

ਅਧਿਕਾਰੀਆਂ, ਪੁਲਿਸ ਕਰਮਚਾਰੀਆਂ ਅਤੇ ਫੀਲਡ ਸਟਾਫ਼ ਦੀ ਇੱਕ ਸਮਰਪਿਤ ਟੀਮ ਨੇ ਇਹ ਸੁਨਿਸ਼ਚਿਤ ਕੀਤਾ ਕਿ ਮੁਹਿੰਮ ਜਨਤਕ ਵਿਵਸਥਾ ਵਿੱਚ ਕਿਸੇ ਵੀ ਵਿਘਨ ਤੋਂ ਬਿਨਾ ਚਲਾਈ ਜਾਵੇ। ਟ੍ਰੈਫਿਕ ਦੇ ਪ੍ਰਵਾਹ ਨੂੰ ਬਣਾਈ ਰੱਖਣ ਅਤੇ ਯਾਤਰੀਆਂ ਅਤੇ ਨੇੜਲੇ ਨਿਵਾਸੀਆਂ ਨੂੰ ਘੱਟੋ-ਘੱਟ ਅਸੁਵਿਧਾ ਸੁਨਿਸ਼ਚਿਤ ਕਰਨ ਲਈ ਜ਼ਰੂਰੀ ਲੌਜਿਸਟਿਕਲ ਵਿਵਸਥਾ ਪਹਿਲ ਤੋਂ ਹੀ ਕੀਤੀ ਗਈ ਸੀ।

ਮੁੜ ਪ੍ਰਾਪਤ ਖੇਤਰ ਨੂੰ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੀ ਪ੍ਰਵਾਨਿਤ ਬੁਨਿਆਦੀ ਢਾਂਚਾ ਯੋਜਨਾ ਦੇ ਅਨੁਸਾਰ ਵਿਕਸਿਤ ਕੀਤਾ ਜਾਵੇਗਾ, ਜਿਸ ਵਿੱਚ ਸੜਕ ਚੌੜੀ ਕਰਨਾ, ਸੇਵਾ ਲੇਨਾਂ ਦਾ ਨਿਰਮਾਣ, ਪੈਦਲ ਚਲਣ ਵਾਲੇ ਰਸਤੇ ਅਤੇ ਕੌਰੀਡੋਰ ਦਾ ਸੁੰਦਰੀਕਰਨ ਸ਼ਾਮਲ ਹੈ। ਇਹ ਪਹਿਲ ਵਾਹਨਾਂ ਦੀ ਭੀੜ ਨੂੰ ਘੱਟ ਕਰਨ, ਸੜਕ ਸੁਰੱਖਿਆ ਵਿੱਚ ਸੁਧਾਰ ਕਰਨ ਅਤੇ ਐੱਨਐੱਚ-05 (NH-05) ਰੂਟ ਦੇ ਨਾਲ ਸ਼ਹਿਰੀ ਪਰਿਦ੍ਰਿਸ਼ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਜ਼ਿਲ੍ਹਾ ਪ੍ਰਸ਼ਾਸਨ ਜਨਤਕ ਜ਼ਮੀਨ ਦੀ ਪਵਿੱਤਰਤਾ ਬਣਾਈ ਰੱਖਣ ਲਈ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਦਾ ਹੈ ਅਤੇ ਨਾਗਰਿਕਾਂ ਨੂੰ ਸਰਕਾਰੀ ਪ੍ਰਾਪਰਟੀ ‘ਤੇ ਕਬਜ਼ਾ ਕਰਨ ਤੋਂ ਬਚਣ ਦੀ ਤਾਕੀਦ ਕਰਦਾ ਹੈ। ਇੱਕ ਸਾਫ਼, ਸੁਰੱਖਿਅਤ ਅਤੇ ਵਧੇਰੇ ਸੰਗਠਿਤ ਸ਼ਹਿਰ ਪ੍ਰਾਪਤ ਕਰਨ ਵਿੱਚ ਜਨਤਕ ਸਹਿਯੋਗ ਮਹੱਤਵਪੂਰਨ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...