ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

by | Jul 23, 2026 | daily, religion | 0 comments

ਡੱਬਵਾਲੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾ ਵਾਲੀ ਵਿੱਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਮ ਤੇ ਵੱਖ ਵੱਖ ਧਿਰਾਂ ਵੱਲੋਂ ਸਿਆਸਤ ਤਾਂ ਕੀਤੀ ਜਾ ਰਹੀ ਹੈ, ਪ੍ਰੰਤੂ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਲਈ ਸਰਕਾਰ ਵੱਲੋਂ ਕੋਈ ਗੰਭੀਰ ਯਤਨ ਨਹੀਂ ਕੀਤਾ ਜਾ ਰਿਹਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਜਿਊਣ ਲਈ ਸੇਧ ਪ੍ਰਦਾਨ ਕਰਦਿਆਂ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕੁਝ ਲੋਕ ਬੇਅਦਬੀਆਂ ਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿਥੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਦੇ ਹਨ, ਉਥੇ ਹੀ ਸੂਬੇ ਦੀ ਭਾਈਚਾਰਕ ਸਾਂਝ ਲਈ ਵੀ ਵੱਡਾ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਸਾਹਮਣੇ ਲਿਆਏ। ਉਨ੍ਹਾਂ ਜਿਥੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਲਈ ਆਖਿਆ ਉਥੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰੱਖੇ ਗੁਟਕਾ ਸਾਹਿਬ ਤੇ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ।

ਜਾਰੀ ਕਰਤਾ : ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ,
ਸੰਪਰਕ: 81968-00236

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...