ਢਿੱਲੋਂ ਨੇ 13 ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ 10,000-10,000 ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ

by | Jul 29, 2026 | breaking news, daily, politics | 0 comments

ਢਿੱਲੋਂ ਨੇ 13 ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦੇ ਇਲਾਜ ਲਈ ₹10,000-₹10,000 ਦੀ ਮਾਲੀ ਸਹਾਇਤਾ ਦਿੱਤੀ

ਜ਼ਖ਼ਮੀ ਕਰਮਚਾਰੀਆਂ ਨੂੰ ਇਲਾਜ ਨਾ ਮਿਲਣ ‘ਤੇ ‘ਸਿਹਤ ਕ੍ਰਾਂਤੀ’ ਦੇ ਦਾਅਵਿਆਂ ‘ਤੇ ਵੀ ਚੁੱਕੇ ਸਵਾਲ

ਪੰਜਾਬ ਦੇ ਲੋਕ ਇੱਕ-ਇੱਕ ਡੰਡੇ ਦਾ ਹਿਸਾਬ ਲੈਣਗੇ – ਢਿੱਲੋਂ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤੀਪੂਰਵਕ ਧਰਨਾ ਦੇ ਰਹੇ ਸਫ਼ਾਈ ਕਰਮਚਾਰੀਆਂ ਅਤੇ ਮਹਿਲਾਵਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਜ਼ਖ਼ਮੀ ਕਰਮਚਾਰੀਆਂ ਦਾ ਹਾਲ-ਚਾਲ ਪੁੱਛਣ ਪਹੁੰਚੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਦੇ ਰਵੱਈਏ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ 13 ਪੀੜਤਾਂ ਨੂੰ ਆਪਣੇ ਪੱਧਰ ‘ਤੇ ਇਲਾਜ ਲਈ ਪ੍ਰਤੀ ਪੀੜਿਤ ਦੱਸ ਹਜ਼ਾਰ – ਦੱਸ ਹਜ਼ਾਰ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ। ਇਸਤੋਂ ਪਹਿਲਾਂ ਉਹਨਾਂ ਨਗਰ ਨਿਗਮ ਵਿਖੇ ਚੱਲ ਰਹੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿੱਚ ਵੀ ਹਾਜ਼ਰੀ ਲਵਾਈ ਅਤੇ ਸਫ਼ਾਈ ਕਰਮਚਾਰੀਆਂ ਨਾਲ ਡੱਟ ਕੇ ਖੜ੍ਹਨ ਦੇ ਭਰੋਸਾ ਦਿੱਤਾ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਲੋਕਤੰਤਰ ਵਿੱਚ ਧਰਨੇ-ਪ੍ਰਦਰਸ਼ਨਾਂ ਨੂੰ ਹਰੇਕ ਨਾਗਰਿਕ ਦਾ ਅਧਿਕਾਰ ਦੱਸਦੇ ਸਨ, ਪਰ ਅੱਜ ਉਨ੍ਹਾਂ ਦੇ ਰਾਜ ਵਿੱਚ ਆਪਣੇ ਹੱਕ ਮੰਗ ਰਹੀਆਂ ਗਰੀਬ ਮਾਵਾਂ-ਭੈਣਾਂ ਅਤੇ ਸਫ਼ਾਈ ਕਰਮਚਾਰੀਆਂ ’ਤੇ ਜ਼ਾਲਮਾਨਾ ਢੰਗ ਨਾਲ ਡਾਂਗਾਂ ਵਰ੍ਹਾਈਆਂ ਗਈਆਂ ਹਨ, ਜਿਸ ਨਾਲ ਕਈ ਕਰਮਚਾਰੀਆਂ ਦੇ ਸਿਰ ਪਾੜ ਦਿੱਤੇ, ਲੱਤਾਂ ਅਤੇ ਮੋਢੇ ਤੱਕ ਟੁੱਟ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਅਹਿਮ ਕੰਮ ਕਰਦੇ ਹਨ ਅਤੇ ਇਹਨਾਂ ਮਿਹਨਤਕਸ਼ਾਂ ਦਾ ਜਿੰਨਾ ਧੰਨਵਾਦ ਕੀਤਾ ਜਾਵੇ ਘੱਟ ਹੈ, ਪਰ ਇਹ ਸਰਕਾਰ ਜਾਇਜ਼ ਮੰਗਾਂ ਮੰਨਣ ਦੀ ਥਾਂ ਲਾਠੀਆਂ ਚਲਾ ਰਹੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਾਲ 2022 ਵਿੱਚ ਅਰਵਿੰਦ ਕੇਜਰੀਵਾਲ ਨੇ ਸਾਰੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗਰੰਟੀ ਦਿੱਤੀ ਸੀ, ਪਰ ਐੱਮ.ਸੀ. ਚੋਣਾਂ ਵੇਲੇ ਵੀ ਸਰਕਾਰ ਨੇ ਇਹਨਾਂ ਨਾਲ ਧੋਖਾ ਕੀਤਾ। ਸਰਕਾਰ ਦਾ ਇਹ ਤਸ਼ੱਦਦ ਭਰਿਆ ਰਵੱਈਆ ਨਵਾਂ ਨਹੀਂ ਹੈ, ਇਸ ਤੋਂ ਪਹਿਲਾਂ ਖੰਨੇ ਵਿਖੇ ਮਨਰੇਗਾ ਕਰਮਚਾਰੀਆਂ ਅਤੇ ਪਟਿਆਲਾ ਵਿਖੇ ਬੇਰੁਜ਼ਗਾਰਾਂ ’ਤੇ ਵੀ ਇਸੇ ਤਰ੍ਹਾਂ ਲਾਠੀਚਾਰਜ ਕੀਤਾ ਗਿਆ ਸੀ।

ਸਰਕਾਰ ਦੇ ‘ਸਿਹਤ ਕ੍ਰਾਂਤੀ’ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਜ਼ਖ਼ਮੀਆਂ ਨੂੰ ਯੋਗ ਇਲਾਜ ਤੱਕ ਨਹੀਂ ਮਿਲ ਰਿਹਾ। ਹਸਪਤਾਲਾਂ ਵਿੱਚ ਐਕਸ-ਰੇ ਮਸ਼ੀਨਾਂ ਬੰਦ ਪਈਆਂ ਹਨ ਅਤੇ ਡਾਕਟਰਾਂ ਦੀ ਭਾਰੀ ਘਾਟ ਕਾਰਨ ਮਰੀਜ਼ਾਂ ਨੂੰ ਖੁਆਰ ਹੋਣਾ ਪੈ ਰਿਹਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਗਵਰਨਰ ਨਾਲ ਵੀ ਮੁਲਾਕਾਤ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।‌ ਭਾਜਪਾ ਹਰ ਫਰੰਟ ‘ਤੇ ਸਫਾਈ ਸੇਵਕਾਂ ਦੇ ਨਾਲ ਖੜੀ ਹੈ।‌ ਉਹਨਾਂ ਮੰਗ ਕੀਤੀ ਕਿ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ, ਕਰਮਚਾਰੀਆਂ ’ਤੇ ਅੱਤਿਆਚਾਰ ਕਰਨ ਵਾਲੇ ਦੋਸ਼ੀ ਅਧਿਕਾਰੀਆਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪ੍ਰਦਰਸ਼ਨਕਾਰੀਆਂ ‘ਤੇ ਜ਼ੁਲਮ ਢਾਹੁਣ ਦੀ ਬਜਾਏ ਪਹਿਲ ਦੇ ਆਧਾਰ ‘ਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਿਆ ਜਾਵੇ। ਉਨ੍ਹਾਂ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਵੱਲੋਂ ਕੀਤੇ ਜਾ ਰਹੇ ਇੱਕ-ਇੱਕ ਅੱਤਿਆਚਾਰ ਅਤੇ ਡੰਡੇ ਦਾ ਹਿਸਾਬ-ਕਿਤਾਬ ਲੈਣਗੇ। ਇਮ

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...