ਤਜਵੀਜ਼ ਪ੍ਰਾਪਤ ਹੋਣ ਤੋਂ ਬਾਅਦ ਬਠਿੰਡਾ ਝੀਲਾਂ ਨੂੰ ਸੈਰ ਸਪਾਟੇ ਦੇ ਹੱਬ ਵੱਜੋਂ ਵਿਕਸਿਤ ਕਰਨ ਦੀ ਯੋਜਨਾ ਬਣਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

by | Mar 24, 2025 | breaking news, daily, politics | 0 comments

– ਪੰਜਾਬ ਵਿੱਚ ਇਤਿਹਾਸਕ ਯਾਦਗਾਰਾਂ ਤੇ ਟੂਰਿਸਟ ਸਥਾਨਾਂ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ਲਈ ਬਹੁਤ ਸਾਰੇ ਕਾਰਜ ਜਾਰੀ

ਚੰਡੀਗੜ੍ਹ, 24 ਮਾਰਚ:

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆ ਵਿੱਚ ਇਤਿਹਾਸਕ ਯਾਦਗਾਰਾਂ ਤੇ ਟੂਰਿਸਟ ਸਥਾਨਾਂ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਇਨ੍ਹਾਂ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ਦੇ ਕਈ ਕੰਮ ਕਰਵਾਏ ਜਾ ਰਹੇ ਹਨ। ਜੇਕਰ ਬਠਿੰਡਾ ਝੀਲਾਂ ਉੱਪਰ ਫੂਡ ਹੱਬ ਬਣਾਉਣ ਜਾਂ ਇਸ ਸਥਾਨ ਨੂੰ ਸੈਰ ਸਪਾਟੇ ਲਈ ਹੋਰ ਪ੍ਰਫੁੱਲਤ ਕਰਨ ਦੀ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕੋਈ ਤਜਵੀਜ਼ ਪ੍ਰਾਪਤ ਹੁੰਦੀ ਹੈ ਤਾਂ ਪੰਜਾਬ ਸਰਕਾਰ ਇਸ ਨੂੰ ਪਹਿਲ ਦੇਵੇਗੀ।

ਵਿਧਾਇਕ ਜਗਰੂਪ ਸਿੰਘ ਗਿੱਲ ਦੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬਠਿੰਡਾ ਝੀਲਾਂ ਦੇ ਸੁੰਦਰੀਕਰਨ, ਸੈਰ ਸਪਾਟੇ ਵੱਜੋਂ ਵਿਕਸਿਤ ਕਰਨ ਤੇ ਫੂਡ ਹੱਬ ਬਣਾਉਣ ਲਈ ਡਿਪਟੀ ਕਮਿਸ਼ਨਰ ਬਠਿੰਡਾ ਤੋਂ ਇੱਕ ਤਜਵੀਜ਼ ਤਿਆਰ ਕਰਵਾ ਕੇ ਸਬੰਧਿਤ ਵਿਧਾਇਕ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਭੇਜਣ ਤਾਂ ਜੋ ਇਸ ਉੱਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੁਨੀਆਂ ਦੀ ਸਭ ਤੋਂ ਸੋਹਣੀ ਧਰਤੀ ਹੈ। ਇੱਥੇ ਪਹਾੜ, ਨਦੀਆਂ, ਝੀਲਾਂ ਅਤੇ ਹਰ ਤਰ੍ਹਾਂ ਦਾ ਮੌਸਮ ਹੈ। ਇਸ ਤੋਂ ਇਲਾਵਾ ਇਤਿਹਾਸਕ ਕਿਲੇ ਹਨ ਅਤੇ ਧਾਰਮਿਕ ਮਹੱਤਤਾ ਵੀ ਬਹੁਤ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਤੱਥਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸੈਰ ਸਪਾਟੇ ਦੀ ਪ੍ਰਫੁੱਲਤਾ ਲਈ ਇੱਕ ਵਿਸਥਾਰਤ ਯੋਜਨਾ ਤਿਆਰ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਜਵਾਬ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੈਰ ਸਪਾਟੇ ਦੇ ਮਾਮਲੇ ਵਿੱਚ ਪੰਜਾਬ ਦੀ ਧਰਤੀ ਦਾ ਕੋਈ ਮੁਕਾਬਲਾ ਨਹੀਂ ਅਤੇ ਪੰਜਾਬ ਸਰਕਾਰ ਪਹਿਲਾਂ ਹੀ ਬਹੁਤ ਸਾਰੇ ਪ੍ਰੋਜੈਕਟਾਂ ‘ਤੇ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਇਸ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...