ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

by | May 9, 2025 | breaking news, crime, daily | 0 comments

ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਡਰੋਨ ਦੀ ਕਰ ਰਹੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਤਰਨ ਤਾਰਨ, 9 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਜਗਰੂਪ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਫਤਿਹ ਚੱਕ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, ਸੱਤ ਆਧੁਨਿਕ ਪਿਸਤੌਲ- ਜਿਨ੍ਹਾਂ ਵਿੱਚ ਚਾਰ .30 ਬੋਰ ਬ੍ਰੇਟਾ, ਦੋ ਪੀਐਕਸ 5 ਅਤੇ ਇੱਕ .30 ਬੋਰ ਸਟਾਰ ਮਾਰਕ ਸ਼ਾਮਲ ਹੈ, ਦੇ ਨਾਲ 7.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਦੀ ਹੈਚਬੈਕ ਹੁੰਡਈ ਆਈ20 ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਵ ਪਾਕਿਸਤਾਨ ਸਥਿਤ ਤਸਕਰਾਂ ਅਤੇ ਉਸਦੇ ਵਿਦੇਸ਼ੀ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ਿਆਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਦੀ ਮਦਦ ਨਾਲ ਸੁੱਟੀਆਂ ਜਾ ਰਹੀਆਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ ਪੁਲਿਸ ਟੀਮ ਨੇ ਨਿਸ਼ਾਨਾਬੱਧ ਆਪ੍ਰੇਸ਼ਨ ਚਲਾਇਆ ਅਤੇ ਤਰਨ ਤਾਰਨ ਦੇ ਮੋਲਸਰੀ ਪੈਲੇਸ ਦੇ ਨੇੜਿਓਂ ਦੋਵੇਂ ਮੁਲਜ਼ਮਾਂ ਲਵਪ੍ਰੀਤ ਸਿੰਘ ਅਤੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਤਰਨ ਤਾਰਨ ਦੇ ਝਬਾਲ ਚੌਂਕ ਨੇੜੇ ਗ੍ਰੀਨ ਐਵੇਨਿਊ ਵਿਖੇ ਉਸਨੇ ਕਿਰਾਏ ‘ਤੇ ਘਰ ਲਿਆ ਹੋਇਆ ਹੈ, ਜਿਸਨੂੰ ਉਹ ਨਸ਼ਿਆਂ ਅਤੇ ਹਥਿਆਰਾਂ ਦਿਆਂ ਖੇਪਾਂ ਲੁਕਾਉਣ ਲਈ ਇੱਕ ਸੁਰੱਖਿਅਤ ਪਨਾਹਗਾਹ ਵਜੋਂ ਵਰਤ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੁਣ ਤੱਕ ਪ੍ਰਾਪਤ ਕੀਤੇ ਗਏ ਨਸ਼ਿਆਂ ਅਤੇ ਹਥਿਆਰਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਸਪਲਾਇਰਾਂ, ਡੀਲਰਾਂ, ਖਰੀਦਦਾਰਾਂ ਅਤੇ ਹਵਾਲਾ ਹੈਂਡਲਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਤਰਨਤਾਰਨ ਸਿਟੀ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 23, 25 ਅਤੇ 27(ਏ) ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰਬਰ 109 ਮਿਤੀ 08 ਮਈ, 2025 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...