ਤਰਨ ਤਾਰਨ ’ਚ ਪਾਰਟੀ ਵਰਕਰਾਂ ਖਿਲਾਫ ਝੂਠੇ ਕੇਸ ਦਰਜ ਕਰਨ ਖਿਲਾਫ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਵਿਸ਼ਾਲ ਰੋਸ ਧਰਨਾ

by | Oct 25, 2025 | breaking news, daily | 0 comments

ਐਸ ਐਸ ਪੀ ਨੇ ਡੀ ਐਸ ਪੀ ਭੇਜ ਕੇ ਭਰੋਸਾ ਦੁਆਇਆ ਕਿ ਅਕਾਲੀ ਦਲ ਦੇ ਕਿਸੇ ਵਰਕਰ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ

ਜੇਕਰ ਕਿਸੇ ਵੀ ਅਕਾਲੀ ਵਰਕਰ ਨੂੰ ਝੂਠੇ ਕੇਸ ਵਿਚ ਫਸਾਇਆ ਤਾਂ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਤਰਨ ਤਾਰਨ ਵਿਚ ਦਾਖਲ ਨਹੀਂ ਹੋਣ ਦੇਵੇਗੀ: ਸੁਖਬੀਰ ਸਿੰਘ ਬਾਦਲ

ਤਰਨ ਤਾਰਨ, ਚੰਡੀਗੜ੍ਹ, 25 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਦੇ ਵਰਕਰਾਂ ਖਿਲਾਫ ਝੂਠੇ ਕੇਸ ਦਰਜ ਕਰਨ ’ਤੇ ਤਰਨ ਤਾਰਨ ਪੁਲਿਸ ਦੇ ਖਿਲਾਫ ਵਿਸ਼ਾਲ ਰੋਸ ਧਰਨੇ ਦੀ ਅਗਵਾਈ ਕੀਤੀ ਜਿਸ ਕਾਰਨ ਐਸ ਐਸ ਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਭਰੋਸਾ ਦੁਆਉਣਾ ਪਿਆ ਕਿ ਅਕਾਲੀ ਦਲ ਦੇ ਕਿਸੇ ਵਰਕਰ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ।

ਐਸ ਐਸ ਪੀ ਨੇ ਡੀ ਐਸ ਪੀ ਪ੍ਰੀਤਇੰਦਰ ਸਿੰਘ ਦੀ ਡਿਊਟੀ ਲਗਾਈ ਜਿਹਨਾਂ ਆ ਕੇ ਇਹ ਭਰੋਸਾ ਦੁਆਇਆ ਅਤੇ ਨਾਲ ਹੀ ਦੱਸਿਆ ਕਿ ਅਕਾਲੀ ਦਲ ਦੇ ਵਰਕਰਾਂ ਖਿਲਾਫ ਦਰਜ ਹੋਏ ਦੋ ਕੇਸਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪਾਰਟੀ ਨੇ ਇਸ ਮੌਕੇ ਪੁਲਿਸ ਨੂੰ ਆਪਣਾ ਮੰਗ ਪੱਤਰ ਸੌਂਪਿਆ।

ਅਕਾਲੀ ਦਲ ਦੇ ਪ੍ਰਧਾਨ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਐਸ ਐਸ ਪੀ ਵੱਲੋਂ ਆਮ ਆਦਮੀ ਪਾਰਟੀ (ਆਪ) ਦੀ ਕਠਪੁਤਲੀ ਵਾਂਗੂ ਕੰਮ ਕਰਨ ਦੀ ਨਿਖੇਧੀ ਕੀਤੀ ਅਤੇ ਉਹਨਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਲੀਹ ਟੱਪ ਕੇ ਆਪ ਦੇ ਸਿਆਸੀ ਏਜੰਟ ਵਜੋਂ ਕੰਮ ਕੀਤਾ ਤਾਂ ਉਹਨਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਆਈ ਪੀ ਐਸ ਅਫਸਰਾਂ ਦੀ ਸੋਚ ਹੀ ਬਣ ਗਈ ਹੈ ਕਿ ਜੇਕਰ ਉਹਨਾਂ ਅਰਵਿੰਦ ਕੇਜਰੀਵਾਲ ਨੂੰ ਪੈਸਿਆਂ ਦਾ ਭਰਿਆ ਥੈਲਾ ਦੇ ਦਿੱਤਾ ਤਾਂ ਉਹਨਾਂ ਨੂੰ ਕੋਈ ਹੱਥ ਨਹੀਂ ਲਾ ਸਕਦਾ। ਉਹਨਾਂ ਕਿਹਾ ਕਿ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਵੀ ਇਹੀ ਸੋਚਦਾ ਸੀ ਤੇ ਹੁਣ ਵੇਖ ਲਓ ਉਸਦਾ ਕੀ ਹਾਲ ਹੈ। ਉਹਨਾਂ ਕਿਹਾ ਕਿ ਮੈਂ ਐਸ ਐਸ ਪੀ ਡਾ. ਰਵਜੋਤ ਗਰੇਵਾਲ ਨੂੰ ਅਪੀਲ ਕਰਦਾ ਹਾਂ ਕਿ ਉਹ ਆਪ ਦੀ ਏਜੰਟ ਬਣ ਕੇ ਆਪਣਾ ਕੈਰੀਅਰ ਤਬਾਹ ਨਾ ਕਰੇ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀਆਂ ਨੂੰ ਜੇਲ੍ਹ ਜਾਣ ਦੀ ਕੋਈ ਪਰਵਾਹ ਨਹੀਂ ਹੈ। ਉਹਨਾਂ ਸਪਸ਼ਟ ਕੀਤਾ ਕਿ ਜੇਕਰ ਇਕ ਵੀ ਅਕਾਲੀ ਵਰਕਰ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਤਾਂ ਅਕਾਲੀ ਦਲ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਹਲਕੇ ਵਿਚ ਨਹੀਂ ਵੜ੍ਹਨ ਦੇਵੇਗਾ। ਉਹਨਾਂ ਕਿਹਾਕਿ ਖਾਲਸਾ ਕੌਮ ਤੇ ਪੰਜਾਬੀਆਂ ਨੂੰ ਦਬਾਇਆ ਨਹੀਂ ਜਾ ਸਕਦਾ।

ਜਿੰਨਾ ਤੁਸੀਂ ਉਹਨਾਂ ਦੀ ਆਵਾਜ਼ ਕੁਚਲਣ ਦਾ ਯਤਨ ਕਰੋਗੇ, ਉਨਾ ਹੀ ਇਹ ਹੋਰ ਉਭਰਨਗੇ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਹੁਣ ਸਪਸ਼ਟ ਹੋ ਗਿਆ ਹੈ ਕਿ ਆਪ ਬਾਜ਼ੀ ਹਾਰ ਗਈ ਹੈ ਤੇ ਉਹ ਵੋਟਰਾਂ ਨੂੰ ਪ੍ਰਭਾਵਤ ਕਰਨ ਵਾਸਤੇ ਪੁਲਿਸ ’ਤੇ ਨਿਰਭਰ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਤੋਂ ਪਾਸਾ ਪਲਟ ਕੇ ਆਪ ਵਿਚ ਗਏ ਉਮੀਦਵਾਰ ਹਰਮੀਤ ਸੰਧੂ ਦੇ ਵਫਾਦਾਰ ਪੁਲਿਸ ਅਫਸਰਾਂ ਨੂੰ ਚੰਗੀਆਂ ਪੋਸਟਿੰਗਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਡੀ ਐਸ ਪੀ ਜਗਜੀਤ ਸਿੰਘ ਤੇ ਸੰਦੀਪ ਸਿੰਘ ਅਤੇ ਐਸ ਐਚ ਓ ਗੁਰਚਰਨ ਸਿੰਘ, ਬਲਰਾਜ ਸਿੰਘ, ਗੁਰਦੀਪ ਸਿੰਘ ਅਤੇ ਨਰੇਸ਼ ਕੁਮਾਰ ਇਸਦੀ ਉਦਾਹਰਣ ਹਨ। ਉਹਨਾਂ ਕਿਹਾ ਕਿ ਐਸ ਐਚ ਓ ਬਲਰਾਜ ਤੇ ਗੁਰਦੀਪ ਨੇ ਚਾਰ ਮਹੀਨਿਆਂ ਵਿਚ ਰਿਟਾਇਰ ਹੋਣਾ ਹੈ ਤੇ ਉਹਨਾਂ ਨੂੰ ਹਲਕੇ ਵਿਚ ਤਾਇਨਾਤ ਨਹੀਂ ਕੀਤਾ ਜਾ ਸਕਦਾ ਅਤੇ ਜਦੋਂ ਕਿ ਨਰੇਸ਼ ਕੁਮਾਰ ਆਪ ਦੀ ਸਰਪੰਚ ਦਾ ਪਤੀ ਹੈ।

ਸਰਦਾਰ ਬਾਦਲ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਭ੍ਰਿਸ਼ਟਾਚਾਰ ਵਿਚ ਲੱਗੇ ਆਪ ਆਗੂਆਂ ਤੇ ਅਫਸਰਾਂ ਦੀ ਜਵਾਬਦੇਹੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ 2027 ਵਿਚ ਇਹਨਾਂ ਖਿਲਾਫ ਵਿਸ਼ੇਸ਼ ਜਾਂਚ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਸਾਰੇ ਭ੍ਰਿਸ਼ਟ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਭ੍ਰਿਸ਼ਟਾਚਾਰ ਦਾ ਪੈਸਾਇਹਨਾਂ ਤੋਂ ਵਸੂਲ ਕੇ ਮੁੜ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾਵੇਗਾ।

ਇਸ ਮੌਕੇ ਤਰਨ ਤਾਰਨ ਤੋਂ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ, ਗੁਲਜ਼ਾਰ ਸਿੰਘ ਰਣੀਕੇ, ਅਲਵਿੰਦਰਪਾਲ ਸਿੰਘ ਪੱਖੋਕੇ, ਲਖਬੀਰ ਸਿੰਘ ਲੋਧੀਨੰਗਲ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...