ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

by | Jan 16, 2025 | breaking news, crime, daily | 0 comments

ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ

ਚੰਡੀਗੜ੍ਹ 16 ਜਨਵਰੀ 2025 –
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਰਮਜੀਤ ਸਿੰਘ ਵਾਸੀ ਪਿੰਡ ਟਹਿਣਾ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਆਪਣੀ ਮਾਂ ਦੇ ਨਾਮ ‘ਤੇ ਪਿੰਡ ਟਹਿਣਾ ਵਿਖੇ ਜ਼ਮੀਨ ਖ਼ਰੀਦੀ ਹੈ ਅਤੇ ਇਸ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਲਿਖਵਾਉਣ ਲਈ ਉਹ ਉਕਤ ਜਾਣਕਾਰ ਵਸੀਕਾ ਨਵੀਸ ਨੂੰ ਮਿਲਿਆ, ਜਿਸਨੇ ਇਹ ਰਜਿਸਟਰੀ ਕਰਵਾਉਣ ਲਈ ਤਹਿਸੀਲ ਦੇ ਅਧਿਕਾਰੀ/ਕਰਮਚਾਰੀਆਂ ਨੂੰ ਪੈਸੇ ਦੇਣ ਦੀ ਗੱਲ ਆਖ ਕੇ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਤਹਿਸੀਲਦਾਰ ਫ਼ਰੀਦਕੋਟ ਦੇ ਦਫ਼ਤਰ ਵਿੱਚ ਦਸਤਾਵੇਜ਼ ਜਮ੍ਹਾਂ ਕਰਵਾਉਣ ਉਪਰੰਤ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਗੂਗਲ ਪੇਅ ਰਾਹੀਂ ਰਿਸ਼ਵਤ ਦੀ ਰਕਮ ਦੇਣ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ 15000 ਰੁਪਏ ਪਾ ਦਿੱਤੇ। ਹੁਣ ਮੁਲਜ਼ਮ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੀ ਰਕਮ 5000 ਰੁਪਏ ਦੀ ਮੰਗ ਕਰ ਰਿਹਾ ਸੀ, ਜਿਸ ਲਈ ਉਕਤ ਵਸੀਕਾ ਨਵੀਸ ਨਾਲ ਰਿਸ਼ਵਤ ਦੇਣ ਸਬੰਧੀ ਗੱਲਬਾਤ ਆਪਣੇ ਫੋਨ ‘ਤੇ ਰਿਕਾਰਡ ਕਰ ਲਈ ਅਤੇ ਇਹ ਸਬੂਤ ਵਜੋਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਡਿਪਟੀ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 5000 ਰੁਪਏ ਦੀ ਦੂਜੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...