ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ – ਬ੍ਰਹਮਪੁਰਾ ਦਾ ‘ਆਪ’ ‘ਤੇ ਨਿਸ਼ਾਨਾ

by | Jul 1, 2025 | breaking news, daily, politics | 0 comments

ਮਹਿਲਾ ਵਿਧਾਇਕ ਨਾਲ ਵਧੀਕੀ ਅਤੇ ਸੰਵਿਧਾਨਕ ਉਲੰਘਣਾ ‘ਆਪ’ ਦੀ ਘਟੀਆ ਕਾਰਗੁਜ਼ਾਰੀ ਦਾ ਸਬੂਤ – ਬ੍ਰਹਮਪੁਰਾ

ਰਾਜਪਾਲ ਨੇ ‘ਆਪ’ ਵਿਧਾਇਕ ਦੀਆਂ ਦੇਸ਼-ਵਿਰੋਧੀ ਸਾਜ਼ਿਸ਼ਾਂ ‘ਤੇ ਸਖ਼ਤ ਨੋਟਿਸ ਲਿਆ – ਬ੍ਰਹਮਪੁਰਾ

ਤਰਨ ਤਾਰਨ 01 ਜੁਲਾਈ 2025: ( ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ, ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ‘ਆਪ’ ਸਰਕਾਰ ‘ਤੇ ਹੁਣ ਤੱਕ ਦਾ ਸਭ ਤੋਂ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਆਸੀ ਬਦਲਾਖੋਰੀ ਵਿੱਚ ਇਸ ਕਦਰ ਅੰਨ੍ਹੀ ਹੋ ਚੁੱਕੀ ਹੈ ਕਿ ਉਹ ਲੋਕਤੰਤਰ ਅਤੇ ਸੰਵਿਧਾਨ ਦਾ ਗਲਾ ਘੁੱਟਣ ‘ਤੇ ਉਤਾਰੂ ਹੈ। ਉਨ੍ਹਾਂ ਕਿਹਾ ਕਿ ਮਜੀਠਾ ਤੋਂ ਚੁਣੀ ਹੋਈ ਮਹਿਲਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੂੰ ਉਨ੍ਹਾਂ ਦੇ ਆਪਣੇ ਹੀ ਘਰ ਜਾਣ ਤੋਂ ਰੋਕਣਾ, ਸਰਕਾਰ ਦੀ ਤਾਨਾਸ਼ਾਹੀ ਅਤੇ ਘਟੀਆ ਮਾਨਸਿਕਤਾ ਦਾ ਪ੍ਰਤੱਖ ਪ੍ਰਮਾਣ ਹੈ।

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੇ ਘਰ ਲਿਜਾਇਆ ਗਿਆ, ਉਹ ਕਿਸੇ ਜਾਂਚ ਪ੍ਰਕਿਰਿਆ ਦਾ ਹਿੱਸਾ ਨਹੀਂ, ਸਗੋਂ ਇੱਕ ਡਰ ਅਤੇ ਖੌਫ਼ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਸੀ। “ਆਸ-ਪਾਸ ਦੇ ਘਰਾਂ ਦੀਆਂ ਛੱਤਾਂ ‘ਤੇ ਵੱਡੇ ਪੱਧਰ ‘ਤੇ ਪੁਲਿਸ ਬਲਾਂ ਦੀ ਤਾਇਨਾਤੀ ਕਰਨਾ ਅਤੇ ਆਮ ਲੋਕਾਂ ਦੇ ਰੁਜ਼ਗਾਰ ਦੇ ਸਾਧਨ, ਉਨ੍ਹਾਂ ਦੀਆਂ ਦੁਕਾਨਾਂ, ਜਬਰੀ ਬੰਦ ਕਰਵਾਉਣੀਆਂ, ਇਹ ਕਿੱਥੋਂ ਦੀ ਨਿਆਂ ਅਤੇ ਜਾਂਚ ਪ੍ਰਣਾਲੀ ਹੈ? ‘ਆਪ’ ਸਰਕਾਰ ਸ੍ਰ. ਮਜੀਠੀਆ ਨੂੰ ਇੱਕ ‘ਏ-ਕਲਾਸ’ ਦੇ ਖਤਰਨਾਕ ਗੈਂਗਸਟਰ ਵਜੋਂ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਬੇਹੱਦ ਨਿੰਦਣਯੋਗ ਹੈ।

ਸਰਕਾਰ ਦੇ ਦੋਹਰੇ ਮਾਪਦੰਡਾਂ ‘ਤੇ ਸਵਾਲ ਚੁੱਕਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ, “ਇੱਕ ਪਾਸੇ ਤਾਂ ਇੱਕ ਬੇਬੁਨਿਆਦ ਵਿੱਤੀ ਮਾਮਲੇ ਵਿੱਚ ਇੱਕ ਸੀਨੀਅਰ ਸਿਆਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ, ਅਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਉਨ੍ਹਾਂ ਵਿਧਾਇਕਾਂ ਨੂੰ ਸ਼ਹਿ ਦੇ ਰਹੇ ਹਨ ਜਿਹੜੇ ਦੇਸ਼-ਵਿਰੋਧੀ ਸਾਜ਼ਿਸ਼ਾਂ ਦਾ ਹਿੱਸਾ ਬਣ ਕੇ ਰਾਸ਼ਟਰ ਨੂੰ ਕਮਜ਼ੋਰ ਕਰ ਰਹੇ ਹਨ। ‘ਆਪ’ ਦੇ ਵਿਧਾਇਕਾਂ ਨੂੰ ਖੁੱਲ੍ਹੇਆਮ ਰੇਤ ਮਾਫ਼ੀਆ ਚਲਾਉਣ ਅਤੇ ਪਾਕਿਸਤਾਨ ਵਰਗੇ ਦੁਸ਼ਮਣ ਮੁਲਕਾਂ ਤੋਂ ਨਸ਼ਾ, ਡ੍ਰੋਨ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਵਧਾਵਾ ਦੇਣ ਦੀ ਛੋਟ ਦਿੱਤੀ ਹੋਈ ਹੈ।

ਉਨ੍ਹਾਂ ਕਿਹਾ ਕਿ ‘ਆਪ’ ਦੇ ਜਿੰਨ੍ਹਾਂ ਵਿਧਾਇਕਾਂ ਨੇ ਰਾਸ਼ਟਰ ਨੂੰ ਕਮਜ਼ੋਰ ਕੀਤਾ ਅਤੇ ਸੂਬੇ ਵਿੱਚ ਨਸ਼ਾ ਲਿਆਂਦਾ, ਉਨ੍ਹਾਂ ‘ਤੇ ਮਾਣਯੋਗ ਰਾਜਪਾਲ ਪੰਜਾਬ, ਸ੍ਰੀ. ਗੁਲਾਬ ਚੰਦ ਕਟਾਰੀਆ ਜੀ ਨੇ ਸਖ਼ਤ ਨੋਟਿਸ ਲਿਆ ਹੈ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਵੀ ਆਰੰਭੀ ਹੋਈ ਹੈ। ਸਾਨੂੰ ਉਮੀਦ ਹੈ ਕਿ ਜਲਦੀ ਹੀ ਅਜਿਹੇ ਦੇਸ਼-ਧ੍ਰੋਹੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰ. ਬ੍ਰਹਮਪੁਰਾ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ,”ਭਗਵੰਤ ਮਾਨ ਸਰਕਾਰ ਆਪਣੀ ਨਾਕਾਮੀ ਛੁਪਾਉਣ ਲਈ ਜਿੰਨਾ ਮਰਜ਼ੀ ਜ਼ੁਲਮ ਅਤੇ ਧੱਕਾ ਕਰ ਲਵੇ, ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਸੱਚ ਅਤੇ ਹੱਕ ਲਈ ਡੱਟ ਕੇ ਖੜ੍ਹਾ ਹੈ। ਅਸੀਂ ਸਰਕਾਰ ਦੀ ਇਸ ਗੁੰਡਾਗਰਦੀ ਅਤੇ ਬਦਲਾਖੋਰੀ ਦੀ ਰਾਜਨੀਤੀ ਦਾ ਡਟ ਕੇ ਵਿਰੋਧ ਕਰਾਂਗੇ ਜੇ ਤੁਹਾਡੀਆਂ ਸਰਕਾਰਾਂ ਨੇ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਹੁੰਦਾ, ਲੋਕਾਂ ਦੇ ਮਸਲੇ ਹੱਲ ਕੀਤੇ ਹੁੰਦੇ, ਤਾਂ ਲੋਕਾਂ ਦਾ ਧਿਆਨ ਭਟਕਾਉਣ ਲਈ ਆ ਡਰਾਮੇ ਨਾ ਕਰਨੇ ਪੈਂਦੇ। ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਤੁਹਾਡੀ ਘਟੀਆ ਸਿਆਸਤ ਦਾ ਸਬੂਤ ਹੈ। ਰਾਜਨੀਤੀ ਮੁੱਦਿਆਂ ਦੀ ਹੁੰਦੀ ਹੈ, ਨਿੱਜੀ ਦੁਸ਼ਮਣੀਆਂ ਦੀ ਨਹੀਂ।

ਸ੍ਰ. ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ, ਸਰਕਾਰ ਆਪਣੇ ਉਨ੍ਹਾਂ ਵਿਧਾਇਕਾਂ ਦੀ ਨਕੇਲ ਕੱਸੇ ਜੋ ਪੰਜਾਬ ਨੂੰ ਬਰਬਾਦ ਕਰ ਰਹੇ ਹਨ ਅਤੇ ਜਿਨ੍ਹਾਂ ‘ਤੇ ਮਾਣਯੋਗ ਰਾਜਪਾਲ ਵੀ ਕਾਰਵਾਈ ਦੀ ਸਿਫਾਰਸ਼ ਕਰ ਚੁੱਕੇ ਹਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਇਨ੍ਹਾਂ ਲੋਕ-ਵਿਰੋਧੀ ਅਤੇ ਤਾਨਾਸ਼ਾਹੀ ਕਾਰਵਾਈਆਂ ਦਾ ਹਿਸਾਬ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਜ਼ਰੂਰ ਲੈਣਗੇ।

ਜਾਰੀ ਕਰਤਾ,
(ਰਵਿੰਦਰ ਸਿੰਘ ਬ੍ਰਹਮਪੁਰਾ)
ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ,
ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ,
ਵਿਧਾਨ ਸਭਾ ਖਡੂਰ ਸਾਹਿਬ।
ਮੋਬਾਈਲ ਨੰ: 9464460066

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...