ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

by | Sep 19, 2025 | breaking news, daily | 0 comments

ਜਲ ਸਰੋਤ ਮੰਤਰੀ ਨੇ ਚਲ ਰਹੇ ਕਾਰਜਾਂ ਦੀ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਰਾਹਤ ਕਾਰਜਾਂ ਲਈ ਸਾਰੇ ਸਰੋਤ ਜੁਟਾਉਣ ਦੇ ਨਿਰਦੇਸ਼

ਚੰਡੀਗੜ੍ਹ, 19 ਸਤੰਬਰ:

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ਵਿੱਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿੱਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿੱਚ ਪਾਣੀ ਦਾ ਵੱਧ ਵਹਾਅ ਆਉਂਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ।

ਉਨ੍ਹਾਂ ਅੱਗੇ ਕਿਹਾ ਕਿ ਇਸ ਔਖੀ ਘੜੀ ਵਿੱਚ ਇਹ ਬੇਹੱਦ ਜ਼ਰੂਰੀ ਹੈ ਕਿ ਇਨ੍ਹਾਂ ਕਾਰਜਾਂ ਲਈ ਵਿਭਾਗ ਦੇ ਸਾਰੇ ਸਰੋਤ ਜੁਟਾਏ ਜਾਣ ਅਤੇ ਇਸ ਦੇ ਮੁਕੰਮਲ ਹੋਣ ਤੱਕ ਸਖ਼ਤ ਨਿਗਰਾਨੀ ਰੱਖੀ ਜਾਵੇ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਨ੍ਹਾਂ ਬੰਨ੍ਹਾਂ ਅਤੇ ਹੋਰ ਵਿਭਾਗੀ ਸੰਪਤੀਆਂ ਨੂੰ ਹੋਏ ਨੁਕਸਾਨ ਸਬੰਧੀ ਚੱਲ ਰਹੇ ਮੁਲਾਂਕਣ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਸੁਰੱਖਿਆ ਉਪਾਵਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦਰਿਆਵਾਂ ਕੰਢੇ ਵਸਦੇ ਲੋਕਾਂ, ਖੇਤੀਬਾੜੀ ਜ਼ਮੀਨਾਂ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਨਹਿਰਾਂ) ਸ. ਸ਼ੇਰ ਸਿੰਘ, ਮੁੱਖ ਇੰਜੀਨੀਅਰ (ਹੈੱਡਕੁਆਰਟਰ) ਸ. ਜਤਿੰਦਰ ਪਾਲ ਸਿੰਘ, ਮੁੱਖ ਇੰਜੀਨੀਅਰ (ਡਿਜ਼ਾਈਨ) ਸ੍ਰੀ ਵਿਜੈ ਕੁਮਾਰ ਗਰਗ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...