ਦਲਿਤਾਂ ਦੇ ਘਰ ਸਾੜਨ ਦਾ ਮਾਮਲਾ: ਪ੍ਰਸ਼ਾਸਨ ਦੀ ਚੁੱਪੀ ‘ਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਸਖ਼ਤ, ਪੁਲਿਸ ਵਿਭਾਗ ਨੂੰ ਲਗਾਤਾਰ ਤੀਜਾ ਅਤੇ ਆਖ਼ਰੀ ‘ਸਖ਼ਤ ਜਵਾਬਤਲਬੀ ਪੱਤਰ’ ਜਾਰੀ

by | Jun 19, 2026 | breaking news, daily, politics | 0 comments

ਕਾਨੂੰਨ ਦੀ ਉਲੰਘਣਾ ਬਰਦਾਸ਼ਤ ਨਹੀਂ, ਅਧਿਕਾਰੀ ਸਥਾਨਕ ਸਿਆਸੀ ਦਬਾਅ ਹੇਠ ਗ਼ਲਤ ਕੰਮ ਕਰਨ ਤੋਂ ਗੁਰੇਜ਼ ਕਰਨ – ਬ੍ਰਹਮਪੁਰਾ

ਡੀ.ਸੀ. ਵੱਲੋਂ ਵੀ ਪੀੜਤ ਦਲਿਤ ਪਰਿਵਾਰ ਨੂੰ ਅਜੇ ਤੱਕ ਨਹੀਂ ਦਿੱਤਾ ਗਿਆ ਬਣਦਾ ਮੁਆਵਜ਼ਾ

ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਂ ਪੂਈਂ ਵਿਖੇ ਇੱਕ ਗਰੀਬ ਦਲਿਤ ਪਰਿਵਾਰ ਦੇ ਘਰ ਨੂੰ ਅੱਗ ਲਗਾਉਣ ਦੇ ਗੰਭੀਰ ਮਾਮਲੇ ਵਿੱਚ ਪ੍ਰਸ਼ਾਸਨਿਕ ਢਿੱਲ-ਮੱਠ ਦਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ, ਨਵੀਂ ਦਿੱਲੀ ਨੇ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਪਹਿਲਾਂ 20 ਅਪ੍ਰੈਲ, 7 ਮਈ ਅਤੇ 8 ਜੂਨ 2026 ਨੂੰ ਭੇਜੇ ਗਏ ਤਿੰਨ ਨੋਟਿਸਾਂ ਦਾ ਕੋਈ ਜਵਾਬ ਨਾ ਮਿਲਣ ‘ਤੇ, ਹੁਣ 18 ਜੂਨ 2026 ਨੂੰ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਗਾਤਾਰ ਚੌਥਾ ਅਤੇ ਆਖ਼ਰੀ ‘ਸਖ਼ਤ ਜਵਾਬਤਲਬੀ ਪੱਤਰ-3’ ਜਾਰੀ ਕਰਦਿਆਂ 7 ਦਿਨਾਂ ਦੇ ਅੰਦਰ ਮੁਕੰਮਲ ਰਿਪੋਰਟ ਤਲਬ ਕੀਤੀ ਗਈ ਹੈ।

ਇਸ ਸੰਵੇਦਨਸ਼ੀਲ ਮਾਮਲੇ ਵਿੱਚ ਦਲਿਤਾਂ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਕਾਨੂੰਨੀ ਪੈਰਵੀ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਇੱਥੇ ਪ੍ਰੈੱਸ ਬਿਆਨ ਕਰਦਿਆਂ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਸ. ਬ੍ਰਹਮਪੁਰਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਲਗਾਤਾਰ, ਯਾਨੀ ਇੱਕ ਮੁੱਖ ਨੋਟਿਸ ਅਤੇ ਉਸ ਤੋਂ ਬਾਅਦ ਜਾਰੀ ਹੋਏ ਤਿੰਨ ਸਖ਼ਤ ਜਵਾਬ-ਤਲਬੀ ਪੱਤਰਾਂ (ਰਿਮਾਇੰਡਰਾਂ) ਦਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਜਵਾਬ ਨਾ ਦੇਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸਬੰਧਤ ਅਧਿਕਾਰੀਆਂ ਕੋਲ ਪੀੜਤ ਦਲਿਤ ਪਰਿਵਾਰ ਨਾਲ ਹੋਏ ਇਸ ਬੱਜਰ ਗੁਨਾਹ ਨੂੰ ਜਾਇਜ਼ ਠਹਿਰਾਉਣ ਲਈ ਨਾ ਤਾਂ ਕੋਈ ਕਾਨੂੰਨੀ ਆਧਾਰ ਹੈ ਅਤੇ ਨਾ ਹੀ ਕੋਈ ਤਰਕਸ਼ੀਲ ਜਵਾਬ ਮੌਜੂਦ ਹੈ।

ਉਨ੍ਹਾਂ ਗੰਭੀਰਤਾ ਨਾਲ ਤੱਥ ਰੱਖਦਿਆਂ ਸਪੱਸ਼ਟ ਕੀਤਾ ਕਿ ਸਮੁੱਚੀ ਵਿਵਸਥਾ ਨੂੰ ਲੀਹੋਂ ਲਾਹੁਣ ਲਈ ਹਲਕੇ ਦਾ ਇੱਕ ਨਵਾਂ-ਨਵਾਂ ਸੱਤਾ ਵਿੱਚ ਆਇਆ ਸਥਾਨਕ ਨੁਮਾਇੰਦਾ ਨਿੱਜੀ ਸਿਆਸੀ ਹਿੱਤਾਂ ਅਤੇ ਹੰਕਾਰ ਤਹਿਤ ਪ੍ਰਸ਼ਾਸਨ ‘ਤੇ ਨਜਾਇਜ਼ ਦਬਾਅ ਪਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੁੱਚੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਬੇਹੱਦ ਸੁਚੇਤ ਸ਼ਬਦਾਂ ਵਿੱਚ ਅਪੀਲ ਕੀਤੀ ਕਿ ਉਹ ਡਿਊਟੀ ਮੈਰਿਟ ਦੇ ਆਧਾਰ ‘ਤੇ ਕਰਨ। ਉਨ੍ਹਾਂ ਕਿਹਾ, “ਕਿਸੇ ਵੀ ਸਥਾਨਕ ਆਗੂ ਦੇ ਪ੍ਰਭਾਵ ਜਾਂ ਦਬਾਅ ਹੇਠ ਆ ਕੇ ਕਾਨੂੰਨ ਦੀ ਉਲੰਘਣਾ ਕਰਨ ਵਰਗਾ ਗ਼ਲਤ ਕਦਮ ਨਾ ਚੁੱਕਿਆ ਜਾਵੇ, ਕਿਉਂਕਿ ਸੰਵਿਧਾਨਕ ਸੰਸਥਾਵਾਂ ਸਾਹਮਣੇ ਅੰਤ ਵਿੱਚ ਜਵਾਬਦੇਹੀ ਅਧਿਕਾਰੀਆਂ ਦੀ ਹੀ ਤੈਅ ਹੋਣੀ ਹੈ, ਸਿਆਸਤਦਾਨਾਂ ਦੀ ਨਹੀਂ।”

ਸ. ਬ੍ਰਹਮਪੁਰਾ ਨੇ ਸਿਵਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦਾ ਪਰਦਾਫਾਸ਼ ਕਰਦਿਆਂ ਦੱਸਿਆ ਕਿ ਪੁਲਿਸ ਵਿਭਾਗ ਦੀ ਢਿੱਲ ਤੋਂ ਇਲਾਵਾ, ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਵੀ ਅੱਗਜ਼ਨੀ ਦਾ ਸ਼ਿਕਾਰ ਹੋਏ ਇਸ ਪੀੜਤ ਦਲਿਤ ਪਰਿਵਾਰ ਨੂੰ ਐੱਸ.ਸੀ./ਐੱਸ.ਟੀ. ਐਕਟ ਤਹਿਤ ਅਜੇ ਤੱਕ ਬਣਦਾ ਕਾਨੂੰਨੀ ਮੁਆਵਜ਼ਾ ਜਾਰੀ ਨਹੀਂ ਕੀਤਾ ਗਿਆ ਹੈ, ਜੋ ਕਿ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਬ੍ਰਹਮਪੁਰਾ ਪਰਿਵਾਰ ਹਮੇਸ਼ਾ ਦਲਿਤਾਂ, ਗਰੀਬਾਂ ਅਤੇ ਮਜ਼ਲੂਮਾਂ ਦੇ ਹੱਕਾਂ ਲਈ ਇੱਕ ਢਾਲ ਬਣ ਕੇ ਖੜ੍ਹਾ ਰਿਹਾ ਹੈ ਅਤੇ ਇਨਸਾਫ਼ ਮਿਲਣ ਤੱਕ ਇਹ ਸੰਘਰਸ਼ ਜਾਰੀ ਰਹੇਗਾ।

ਭਵਿੱਖ ਵਿੱਚ ਹੋਣ ਵਾਲੀ ਸੰਵਿਧਾਨਕ ਕਾਰਵਾਈ ਦਾ ਹਵਾਲਾ ਦਿੰਦਿਆਂ ਸ. ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਕਿ ਭਾਰਤੀ ਸੰਵਿਧਾਨ ਦੇ ‘ਆਰਟੀਕਲ 338 (8)’ ਤਹਿਤ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਇੱਕ ‘ਦੀਵਾਨੀ ਅਦਾਲਤ’ ਦੀਆਂ ਅਥਾਹ ਸ਼ਕਤੀਆਂ ਪ੍ਰਾਪਤ ਹਨ। ਕਮਿਸ਼ਨ ਦੇ ਨਿਯਮਾਂ ਅਨੁਸਾਰ ਜੇਕਰ ਦਿੱਤੇ ਗਏ ਤਾਜ਼ਾ 7 ਦਿਨਾਂ ਦੇ ਅੰਦਰ ਪ੍ਰਸ਼ਾਸਨ ਨੇ ਇਨਸਾਫ਼-ਆਧਾਰਿਤ ਰਿਪੋਰਟ ਪੇਸ਼ ਨਾ ਕੀਤੀ, ਤਾਂ ਕਮਿਸ਼ਨ ਕੋਲ ਅਧਿਕਾਰੀਆਂ ਨੂੰ ਨਿੱਜੀ ਤੌਰ ‘ਤੇ ਸੰਮਨ ਕਰਕੇ ਦਿੱਲੀ ਤਲਬ ਕਰਨ ਅਤੇ ਲੋੜ ਪੈਣ ‘ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦਾ ਪੂਰਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਉਮੀਦ ਜਤਾਈ ਕਿ ਪ੍ਰਸ਼ਾਸਨ ਇਸ ਆਖ਼ਰੀ ਜਵਾਬਤਲਬੀ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਮੈਰਿਟ ‘ਤੇ ਇਨਸਾਫ਼ ਯਕੀਨੀ ਬਣਾਏਗਾ। – (ਸਮਾਪਤ) –

(ਦਮਨਜੀਤ ਸਿੰਘ)

ਨੱਥੀ: ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੰਵਿਧਾਨਕ ਸ਼ਕਤੀਆਂ ਤਹਿਤ ਐੱਸ.ਐੱਸ.ਪੀ. ਤਰਨ ਤਾਰਨ ਨੂੰ ਜਾਰੀ ਕੀਤੇ ਗਏ ਤੀਜੇ ਸਖ਼ਤ ਜਵਾਬ-ਤਲਬੀ ਪੱਤਰ ਦੀ ਅਸਲ ਕਾਪੀ ਪ੍ਰਸ਼ਾਸਨਿਕ ਜਾਣਕਾਰੀ ਹਿੱਤ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...