ਦਿੱਲੀ ਦੇ ਉਪ ਰਾਜਪਾਲ, ਸਰਦਾਰ ਤਰਨਜੀਤ ਸਿੰਘ ਸੰਧੂ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਮੀਟਿੰਗ ਦੇ ਦੌਰਾਨ ਪੰਜਾਬ, ਚੰਡੀਗੜ੍ਹ, ਦਿੱਲੀ ਅਤੇ ਰਾਸ਼ਟਰੀ ਮਹੱਤਵ ਦੇ ਵਿਭਿੰਨ ਮੁੱਦਿਆਂ ‘ਤੇ ਵਿਆਪਕ ਅਤੇ ਸਾਰਥਕ ਚਰਚਾ ਹੋਈ। ਵਿਸ਼ੇਸ਼ ਤੌਰ ‘ਤੇ ਸੀਮਾਵਰਤੀ ਖੇਤਰਾਂ ਦੇ ਨੌਜਵਾਨਾਂ ਨੂੰ ਕੌਸ਼ਲ ਵਿਕਾਸ ਪ੍ਰੋਗਰਾਮਾਂ ਨਾਲ ਪ੍ਰਭਾਵੀ ਢੰਗ ਨਾਲ ਜੋੜਨ ‘ਤੇ ਬਲ ਦਿੱਤਾ ਗਿਆ, ਤਾਕਿ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਈ ਜਾ ਸਕੇ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਨ ਲਈ ਪ੍ਰੋਤਸਾਹਿਤ ਕੀਤਾ ਜਾ ਸਕੇ।

ਦੋਹਾਂ ਪਤਵੰਤਿਆਂ ਨੇ ਵਿਕਸਿਤ ਭਾਰਤ@2047 ਦੇ ਲਕਸ਼ ਦੀ ਪ੍ਰਾਪਤੀ ਵਿੱਚ ਯੁਵਾ ਸਸ਼ਕਤੀਕਰਣ ਅਤੇ ਕੌਸ਼ਲ ਵਿਕਾਸ ਨੂੰ ਮਹੱਤਵਪੂਰਨ ਅਧਾਰ ਥੰਮ੍ਹ ਦੱਸਦੇ ਹੋਏ ਇਸ ਦਿਸ਼ਾ ਵਿੱਚ ਨਿਰੰਤਰ ਪ੍ਰਯਾਸਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

×