ਦਿੱਲੀ ਦੇ 2000 ਕਰੋੜ ਦੇ ਘੁਟਾਲੇ ਤੋਂ ਧਿਆਨ ਭਟਕਾਉਣ ਲਈ ਆਪ ਕਰ ਰਹੀ ਹੈ ਧਰਨਿਆਂ ਦਾ ਨਾਟਕ-ਸੁਨੀਲ ਜਾਖੜ

by | May 1, 2025 | breaking news, daily, politics | 0 comments

-ਕਿਹਾ, ਜਦੋਂ ਕੌਮਾਂਤਰੀ ਸਰਹੱਦ ਤੇ ਜੰਗ ਵਰਗੇ ਹਾਲਾਤ ਹੋਣ ਤਾ ਪੁਲਿਸ ਨੂੰ ਪ੍ਰਦਰਸ਼ਨਾਂ ਤੇ ਧਰਨੀਆ ਵਿੱਚ ਉਲਝਾਉਣਾ ਠੀਕ ਨਹੀ

-ਸਪੱਸ਼ਟ ਕੀਤਾ ਕਿ ਪੰਜਾਬ ਦੇ ਹੱਕਾਂ ਨਾਲ ਖੜ੍ਹੇ ਹਾਂ, ਪਰ ਮਨੁੱਖਤਾ ਦੇ ਅਧਾਰ ਤੇ ਪੀਣ ਦਾ ਪਾਣੀ ਦੇਣਾ ਗੁਨਾਹ ਨਹੀਂ

ਚੰਡੀਗੜ੍ਹ, 1 ਮਈ। ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਅੱਜ ਜਦੋਂ ਕੌਮਾਂਤਰੀ ਸਰਹੱਦ ਤੇ ਜੰਗ ਵਰਗੇ ਹਾਲਾਤ ਬਣੇ ਹੋਏ ਹਨ ਅਜਿਹੇ ਮੌਕੇ ਪੰਜਾਬ ਸਰਕਾਰ ਸੂਬੇ ਦੀ ਫੋਰਸ ਨੂੰ ਧਰਨਿਆਂ ਪ੍ਰਦਰਸ਼ਨਾਂ ਵਿੱਚ ਉਲਝਾ ਕੇ ਸੂਬੇ ਨੂੰ ਅਸਥਿਰ ਕਰ ਰਹੀ ਹੈ।ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਹਰਿਆਣਾ ਚੋਣਾਂ ਸਮੇਂ ਕਹਿ ਕੇ ਆਏ ਸਨ ਕਿ ਦਿੱਲੀ ਅਤੇ ਹਰਿਆਣੇ ਨੂੰ ਪਾਣੀ ਦਿੱਤਾ ਜਾਵੇਗਾ ਅਤੇ ਸੁਪਰੀਮ ਕੋਰਟ ਵਿੱਚ ਵੀ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਅਸੀਂ ਤਾਂ SYL ਨਹਿਰ ਬਣਾਉਣ ਲਈ ਤਿਆਰ ਹਾਂ, ਪਰ ਪੰਜਾਬ ਦੇ ਕਿਸਾਨ ਬਣਾਉਣ ਨਹੀਂ ਦੇ ਰਹੇ।

ਉਨ੍ਹਾਂ ਨੇ ਕਿਹਾ ਕਿ ਅਸਲ ਵਿੱਚ ਇਹ ਆਪ ਆਗੂਆਂ ਦਾ ਦੋਹਰਾ ਚਰਿੱਤਰ ਹੈ ਕਿਉਂਕਿ ਇਹ ਧਰਨੇ ਪ੍ਰਦਰਸ਼ਨਾਂ ਦੇ ਬਹਾਨੇ ਦਿੱਲੀ ਵਿੱਚ ਹੋਏ 2000 ਕਰੋੜ ਦੇ ਕਲਾਸ ਰੂਮ ਘੁਟਾਲੇ ਵਿੱਚ ਸ਼ਾਮਿਲ ਆਪਣੇ ਆਗੂਆਂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਦੇ ਗੁਨਾਹਾਂ ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਸ ਦਿੱਲੀ ਮਾਡਲ ਦਾ ਢਿੰਡੋਰਾ ਆਪ ਪਾਰਟੀ ਪਿੱਟਦੀ ਸੀ ਉਸਦੀ ਪੋਲ ਦਿੱਲੀ ਦੇ ਲੋਕਾਂ ਨੇ ਖੋਲ੍ਹ ਦਿੱਤੀ ਸੀ ਅਤੇ ਹੁਣ ਉਥੇ ਇੰਨ੍ਹਾਂ ਦੇ ਕਾਰਜਕਾਲ ਵਿਚ ਸਰਕਾਰੀ ਪੈਸੇ ਦੀ ਹੋਈ ਲੁੱਟ ਦੀ ਪੋਲ ਵੀ ਖੁੱਲਣ ਲੱਗੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਤਬਾਹ ਕਰਕੇ ਹੁਣ ਇਹ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਵੀ ਤਬਾਹ ਕਰਨ ਲਈ ਲੱਗੇ ਹੋਏ ਹਨ।

ਪਾਣੀਆਂ ਦੇ ਮੁੱਦੇ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅਸੀਂ ਹਮੇਸ਼ਾ ਪੰਜਾਬ ਦੇ ਹਿੱਤਾਂ ਨਾਲ ਡੱਟ ਕੇ ਖੜ੍ਹੇ ਹਾਂ ਅਤੇ ਸਾਡਾ ਸਟੈਂਡ ਸਾਫ ਹੈ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਪਰ ਮਨੁੱਖਤਾ ਦੇ ਅਧਾਰ ਤੇ ਪੀਣ ਦਾ ਪਾਣੀ ਦੇਣ ਵਿਚ ਘਟੀਆ ਰਾਜਨੀਤੀ ਕਰਨਾ ਆਮ ਆਦਮੀ ਪਾਰਟੀ ਨੂੰ ਤਾਂ ਸ਼ੋਭਾ ਦੇ ਸਕਦਾ ਹੈ ਪਰ ਇਹ ਪੰਜਾਬੀਅਤ ਦੇ ਸੁਭਾਅ ਅਤੇ ਅਸੂਲਾਂ ਦੇ ਇਹ ਖ਼ਿਲਾਫ਼ ਹੈ ।

ਉਨ੍ਹਾਂ ਨੇ ਕਿਹਾ ਕਿ ਆਪ ਆਗੂਆਂ ਨੂੰ ਆਪਣਾ ਦੋਹਰਾ ਕਿਰਦਾਰ ਛੱਡਣਾ ਚਾਹੀਦਾ ਹੈ ਅਤੇ ਹਰਿਆਣਾ ਚੋਣਾਂ ਵੇਲੇ ਕੀਤੀਆਂ ਗਲਾਂ ਨੂੰ ਚੇਤੇ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਇੰਨ੍ਹਾਂ ਨੂੰ ਸਮਝ ਚੁੱਕੇ ਹਨ ਅਤੇ ਜਾਣ ਚੁੱਕੇ ਹਨ ਕਿ ਇਹ ਸਰਕਾਰ ਪੰਜਾਬ ਦੀ ਬਰਬਾਦੀ ਕਰ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...