ਦਿੱਲੀ ਵਾਲੇ ਭਜਾਓ, ਪੰਜਾਬ ਬਚਾਓ – ਹਰ ਵਿਭਾਗ ਦੇ ਮੁਲਾਜਮ ਸੜਕਾਂ ‘ਤੇ, ਗੁਰੂ ਦੋਖੀ ਭਗਵੰਤ ਮਾਨ ਦਿੱਲੀ ਦਰਬਾਰ ਦੀ ਹਜੂਰੀ ‘ਚ ਬਿਕਰਮ ਸਿੰਘ ਮਜੀਠੀਆ

by | Jul 28, 2026 | breaking news, daily, politics, religion | 0 comments

ਰੰਗੀਲੀ ਸਰਕਾਰ ਦੇ ਸਾਢੇ ਚਾਰ ਸਾਲ: ਬਿਜਲੀ ਤੋਂ ਸਿਹਤ ਸਹੂਲਤਾਂ ਤੱਕ ਸਭ ਠੱਪ, ਇਸ਼ਤਿਹਾਰ ਹੀ ਇਸ਼ਤਿਹਾਰ

DA ਨਹੀਂ, ਬਕਾਇਆ ਨਹੀਂ,ਕੱਚੇ ਮੁਲਾਜਮ ਪੱਕੇ ਨਹੀਂ, ਬਸ ਲਾਠੀਚਾਰਜ – ਇਹੀ ਹੈ ਭਗਵੰਤ ਮਾਨ ਦਾ ਪੰਜਾਬ ਮਾਡਲ

ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਕਿਹਾ ਕਿ ਸਮਾਂ ਆ ਚੁੱਕਿਆ ਹੈ ਪੰਜਾਬ ਦੀ ਨਿੱਘਰ ਰਹੀ ਅਰਥ ਵਿਵਸਥਾ ਅਤੇ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਦਿੱਲੀ ਵਾਲੇ ਭਜਾਓ, ਪੰਜਾਬ ਬਚਾਓਣ – ਦਾ ਉਹਨਾਂ ਵਲੋਂ ਨਾਰਾ ਦਿੱਤਾ ਗਿਆ ਹੈ। ਗੁਰੂ ਦੋਖੀ ਭਗਵੰਤ ਮਾਨ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਨੇ ਪੰਜਾਬ ਦੇ ਹਰ ਵਿਭਾਗ ਦਾ ਬੇੜਾ ਗਰਕ ਕਰ ਦਿੱਤਾ ਹੈ। ਅੱਜ ਪੰਜਾਬ ਦਾ ਕੋਈ ਵੀ ਵਿਭਾਗ ਅਜਿਹਾ ਨਹੀਂ ਜੋ ਸੜਕਾਂ ‘ਤੇ ਨਾ ਹੋਵੇ।

ਬਿਕਰਮ ਮਜੀਠੀਆ ਨੇ ਅੱਗੇ ਕਿਹਾ ਕਿ ਪੰਜਾਬ ਦੇ ਬਿਜਲੀ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਹੜਤਾਲ ‘ਤੇ ਹਨ। ਨਤੀਜਾ ਇਹ ਹੈ ਕਿ ਪਿੰਡਾਂ ਅਤੇ ਸ਼ਹਿਰਾਂ ‘ਚ ਬਿਜਲੀ ਨਹੀਂ ਆ ਰਹੀ, ਕੱਟ ਲੱਗ ਰਹੇ ਹਨ, ਫਸਲਾਂ ਖਰਾਬ ਹੋ ਰਹੀਆਂ ਹਨ। ਬਿਜਲੀ ਮੁਲਾਜ਼ਮ ਸਿਰਫ ਆਪਣੀ ਪੱਕੀ ਨੌਕਰੀ ਅਤੇ ਪੁਰਾਣੀ ਪੈਨਸ਼ਨ ਦੀ ਮੰਗ ਕਰ ਰਹੇ ਹਨ, ਪਰ ਗੁਰੂ ਦੋਖੀ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਲਾਠੀਚਾਰਜ ਕਰਵਾ ਰਹੀ ਹੈ।

ਬਿਕਰਮ ਮਜੀਠੀਆ ਨੇ ਇਹ ਕਿਹਾ ਕਿ ਪੰਜਾਬ ਦੇ ਸਫਾਈ ਕਰਮਚਾਰੀ 15 ਤੋਂ 20 ਸਾਲ ਤੋਂ ਕੱਚੇ ਕੰਮ ਕਰ ਰਹੇ ਹਨ। ਅੱਜ ਵੀ ਉਹ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਹਨ। ਪਿਛਲੇ ਮਹੀਨੇ ਹੀ ਉਨ੍ਹਾਂ ਦੀ ਹੜਤਾਲ ਕਾਰਨ ਪੂਰੇ ਪੰਜਾਬ ‘ਚ ਕੂੜੇ ਦੇ ਢੇਰ ਲੱਗ ਗਏ ਸਨ ਅਤੇ ਸੀਵਰ ਸਫਾਈ ਦਾ ਕੰਮ ਠੱਪ ਹੋ ਗਿਆ ਸੀ। ਬਰਨਾਲਾ ਵਿੱਚ ਹੀਏ ਲਾਠੀਚਾਰਜ ਨੇ ਹਰ ਪੰਜਾਬੀ ਨੂੰ ਝਿੰਝੋੜ ਕੇ ਰੱਖ ਦਿੱਤਾ ਹੈ ਅੱਜ ਆਪਣੇ ਸਾਥੀਆ ਦੇ ਨਾਲ ਹੋਏ ਧੱਕੇ ਦੇ ਇਨਸਾਫ ਲਈ ਸਾਰੇ ਸਫਾਈ ਕਾਮੇ ਸੰਘਰਸ਼ ਕਰ ਰਹੇ ਹਨ ਉਹਨਾਂ ਕਿਹਾ ਕਿ ਸਫਾਈ ਕਰਮਚਾਰੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਉਸੇ ਤਰ੍ਹਾਂ ਖੜ੍ਹਾ ਹੈ ਜਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਹਿਬ ਦੀ ਸਰਕਾਰ ਸਮੇਂ ਖੜ੍ਹਾ ਹੁੰਦਾ ਸੀ।

ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਦੀਆਂ ਆਸ਼ਾ ਵਰਕਰ ਭੈਣਾਂ ਪਿਛਲੇ ਸਾਢੇ ਚਾਰ ਸਾਲ ਤੋਂ ਸੰਘਰਸ਼ ਕਰ ਰਹੀਆਂ ਹਨ। ਕੋਵਿਡ ‘ਚ ਘਰ-ਘਰ ਜਾ ਕੇ ਜਾਨ ਜੋਖਮ ‘ਚ ਪਾਉਣ ਵਾਲੀਆਂ ਇਨ੍ਹਾਂ ਭੈਣਾਂ ਨੂੰ ਅੱਜ ਤੱਕ ਨਾ ਪੱਕੀ ਨੌਕਰੀ ਮਿਲੀ, ਨਾ ਤਨਖਾਹ ਵਾਧਾ, ਨਾ ਸਮਾਜਿਕ ਸੁਰੱਖਿਆ ਅਤੇ ਇਹਨਾਂ ਨਾਲ ਸਰਕਾਰ ਗੱਲਬਾਤ ਕਰਨ ਤੋਂ ਵੀ ਭਜ ਰਹੀ ਹੈ।

ਬਿਕਰਮ ਮਜੀਠੀਆ ਨੇ ਇਹ ਕਿਹਾ ਕਿ ਮਨਰੇਗਾ ਕਰਮਚਾਰੀ ਵੀ ਲੰਬੇ ਸਮੇਂ ਤੋਂ ਸੜਕਾਂ ‘ਤੇ ਹਨ। ਪੇਂਡੂ ਰੁਜ਼ਗਾਰ ਦੇਣ ਵਾਲੇ ਮਨਰੇਗਾ ਕਰਮਚਾਰੀਆਂ ਨੂੰ ਸਰਕਾਰ ਨੇ ਪੂਰੀ ਤਰ੍ਹਾਂ ਭੁਲਾ ਦਿੱਤਾ ਹੈ। ਉਨ੍ਹਾਂ ਦੀਆਂ ਤਨਖਾਹਾਂ ਤੱਕ ਸਮੇਂ ‘ਤੇ ਨਹੀਂ ਆ ਰਹੀਆਂ ਉਹਨਾਂ ਨੂੰ ਨੌਕਰੀ ਤੋ ਡਾਂਗਾਂ ਮਾਰ ਕੇ ਕੱਢ ਦਿੱਤਾ ਗਿਆ ਹੈ। ਅਤੇ ਇਹ ਸਾਰੇ ਕਾਮੇ ਸੰਘਰਸ਼ ਦੇ ਰਾਹ ਉੱਪਰ ਹਨ ।

ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਅੱਜ ਆਪਣੇ DA ਅਤੇ ਬਕਾਏ ਨੂੰ ਤਰਸ ਰਹੇ ਹਨ। ਸਾਢੇ 4 ਸਾਲ ‘ਚ ਸਰਕਾਰ ਨੇ ਇੱਕ ਵੀ ਕਿਸ਼ਤ DA ਦੀ ਨਹੀਂ ਦਿੱਤੀ। ਪੈਨਸ਼ਨਰਾਂ ਨੂੰ ਸਮੇਂ ‘ਤੇ ਪੈਨਸ਼ਨ ਨਹੀਂ ਮਿਲ ਰਹੀ। ਪਰ ਸਰਕਾਰ ਕੋਲ ਇਸ਼ਤਿਹਾਰਾਂ ਲਈ ਹਜ਼ਾਰਾਂ ਕਰੋੜ ਦਾ ਬਜਟ ਹੈ।

ਬਿਕਰਮ ਮਜੀਠੀਆ ਨੇ ਇਹ ਕਿਹਾ ਕਿ ਮੁਹੱਲਾ ਕਲੀਨਿਕਾਂ ਦੇ ਕਮਿਊਨਿਟੀ ਹੈਲਥ ਅਫਸਰ ਵੀ ਅੱਜ ਹੜਤਾਲ ‘ਤੇ ਹਨ। ਜਿਸ ਆਮ ਆਦਮੀ ਪਾਰਟੀ ਨੇ ਦੁਨੀਆਂ ਭਰ ‘ਚ ਮਨੀਸ਼ ਸਿਸੋਦੀਆ ਦੇ ਮੁਹੱਲਾ ਕਲੀਨਿਕਾਂ ਦਾ ਢੰਡੋਰਾ ਪਿੱਟਿਆ ਸੀ, ਅੱਜ ਉਨ੍ਹਾਂ ਕਲੀਨਿਕਾਂ ‘ਚ ਤਾਲੇ ਲਟਕ ਗਏ ਹਨ। ਹੁਣ ਗਰੀਬ ਮਾਂ ਆਪਣੇ ਬਿਮਾਰ ਬੱਚੇ ਨੂੰ ਲੈ ਕੇ ਕਿੱਥੇ ਜਾਵੇ? ਬੇਸ਼ੱਕ ਮੁਹੱਲਾ ਕਲੀਨਿਕਾਂ ਵਿੱਚ ਕੰਮ ਕਰਨ ਵਾਲੇ ਡਾਕਟਰਾਂ ਤੇ ਦੂਸਰੇ ਸਟਾਫ ਦੀਆਂ ਮੰਗਾਂ ਜਾਇਜ਼ ਹਨ ਕਿਉਂਕਿ ਜਦ ਉਹਨਾਂ ਨੂੰ ਭਰਤੀ ਕੀਤਾ ਗਿਆ ਸੀ ਤਾਂ ਉਸ ਸਮੇਂ ਇਹਨਾਂ ਨੂੰ ਕਿਹਾ ਗਿਆ ਸੀ ਕਿ ਉਹਨਾਂ ਨੂੰ ਜਲਦੀ ਹੀ ਪੱਕੇ ਕਰ ਦਿੱਤਾ ਜਾਵੇਗਾ ਅਤੇ ਤਨਖਾਹਾਂ ਵੀ ਵਧੀਆ ਦਿੱਤੀਆਂ ਜਾਣਗੀਆਂ ਲੇਕਿਨ ਬਾਰ-ਬਾਰ ਸਰਕਾਰ ਕੋਲ ਜਾਣ ਦੇ ਬਾਵਜੂਦ ਵੀ ਇਹਨਾਂ ਦੀ ਇੱਕ ਨਹੀਂ ਸੁਣੀ ਗਈ ਅਤੇ ਮਜਬੂਰ ਹੋ ਕੇ ਇਹਨਾਂ ਨੂੰ ਵੀ ਹੁਣ ਹੜਤਾਲ ਵਰਗੇ ਕਦਮ ਚੱਕਣੇ ਪੈ ਰਹੇ ਹਨ ਲੇਕਿਨ ਇਸ ਦਾ ਭੁਗਤਾਨ ਆਮ ਲੋਕ ਕਰ ਰਹੇ ਹਨ ਹੁਣ ਗੁਰੂ ਦੋਖੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੱਸੇ ਕਿ ਆਪਣਾ ਇਲਾਜ ਕਰਵਾਉਣ ਵਾਸਤੇ ਲੋਕ ਕਿੱਧਰ ਨੂੰ ਜਾਣ?

ਬਿਕਰਮ ਮਜੀਠੀਆ ਨੇ ਇਹ ਕਿਹਾ ਕਿ PRTC ਅਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਵੀ ਹੜਤਾਲ ਦਾ ਐਲਾਨ ਕਰ ਦਿੱਤਾ ਹੈ। 4 ਸਾਲ ‘ਚ 70 ਮੀਟਿੰਗਾਂ ਹੋ ਗਈਆਂ, ਪਰ ਸਰਕਾਰ ਨੇ ਇਕ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ। ਲੋਕਾਂ ਨੂੰ ਸਸਤੀ ਅਤੇ ਵਧੀਆ ਆਵਾਜਾਈ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।

ਬਿਕਰਮ ਮਜੀਠੀਆ ਨੇ ਇਹ ਕਿਹਾ ਕਿ ਬੇਰੋਜ਼ਗਾਰ ਲਾਈਨਮੈਨ ਜਦੋਂ ਆਪਣੇ ਹੱਕ ਦੀ ਮੰਗ ਕਰਦੇ ਹਨ ਤਾਂ ਉਨ੍ਹਾਂ ‘ਤੇ ਲਾਠੀਆਂ ਵਰ੍ਹਾਈਆਂ ਜਾਂਦੀਆਂ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਨੂੰ ਜੇਲ੍ਹਾਂ ‘ਚ ਭੇਜਿਆ ਜਾ ਰਿਹਾ ਹੈ।

ਬਿਕਰਮ ਮਜੀਠੀਆ ਨੇ ਇਹ ਕਿਹਾ ਕਿ ਪੰਜਾਬ ‘ਚ ਇਸ਼ਤਿਹਾਰ ਮਾਫੀਆ ਲਗਾਤਾਰ ਵੱਧ-ਫੁੱਲ ਰਿਹਾ ਹੈ। ਜਿੰਨਾ ਪੈਸਾ ਇਸ਼ਤਿਹਾਰਾਂ ‘ਤੇ ਖਰਚ ਕੀਤਾ ਜਾ ਰਿਹਾ ਹੈ, ਉਸ ਨਾਲ ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਹੋ ਸਕਦਾ ਸੀ। ਪਰ ਗੁਰੂ ਦੋਖੀ ਭਗਵੰਤ ਮਾਨ ਦਿੱਲੀ ਦਰਬਾਰ ਦੀ ਹਾਜ਼ਰੀ ਵਿੱਚ ਲੱਗਿਆ ਹੋਇਆ ਹੈ। ਉਸ ਦੀ ਪਹਿਲੀ ਤਰਜੀਹ ਪੰਜਾਬ ਦੇ ਮੁਲਾਜ਼ਮ ਨਹੀਂ, ਸਿਰਫ ਦਿੱਲੀ ਵਾਲੇ ਮਾਸਟਰ ਹਨ। ਦਿੱਲੀ ਵਾਲੇ ਮਾਸਟਰਾਂ ਦੀਆਂ ਜੇਬਾਂ ਭਰੀਆਂ ਜਾ ਰਹੀਆਂ ਹਨ ਅਤੇ ਪੁੱਛਣ ਵਾਲਾ ਕੋਈ ਨਹੀਂ।

ਬਿਕਰਮ ਮਜੀਠੀਆ ਨੇ ਇਹ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ‘ਚ ਭਰਤੀਆਂ ਦੇ ਨਾਂ ‘ਤੇ ਹੋਏ ਕਥਿੱਤ ਪੇਪਰ ਲੀਕ ਦੇ ਮਾਮਲੇ ‘ਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਝੂਠ ਬੇਨਕਾਬ ਹੋ ਚੁੱਕਿਆ ਹੈ। “ਪੇਪਰ ਲੀਕ ਮਾਫੀਆ ਖਤਮ ਕਰਾਂਗੇ” ਕਹਿਣ ਵਾਲੇ ਖੁਦ ਪੇਪਰ ਲੀਕ ਦੇ ਅਲਗ ਅਲਗ ਮਾਮਲਿਆ ਵਿਚ ਝੂਠ ਬੋਲ ਰਹੇ ਹਨ ਉਹਨਾਂ ਕਿਹਾ ਕਿ ਪਹਿਲਾ ਗੁਰੂ ਦੋਖੀ PSTET ਦੇ ਪੇਪਰ ਰੱਦ ਹੋਣ ਵੇਲੇ ਕੁਝ ਹੋਰ ਬੋਲਦਾ ਸੀ ਅੱਜ ਕੁਝ ਹੋਰ ਬੋਲ ਰਿਹਾ ਇਸੇ ਤਰ੍ਹਾਂ ਦੂਸਰੇ ਮਾਮਲਿਆ ਵਿਚ ਵੀ ਗੁਰੂ ਦੋਖੀ ਦੀ ਅਸਲੀਅਤ ਸਾਮ੍ਹਣੇ ਆ ਚੁੱਕੀ ਹੈ।

ਅਖੀਰ ਵਿੱਚ ਉਹਨਾਂ ਕਿਹਾ ਕਿ ਪੰਜਾਬ ਦਾ ਪੰਜਾਬੀ ਹੁਣ ਜਾਗ ਚੁੱਕਿਆ ਹੈ। ਹੁਣ ਹੋਰ ਬਰਦਾਸ਼ਤ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਸਮਾ ਆ ਚੁੱਕਿਆ ਹੈ ਦਿੱਲੀ ਵਾਲੇ ਭਜਾਓ, ਪੰਜਾਬ ਬਚਾਓ। ਜਿਸ ਨਾਲ ਪੰਜਾਬ ਦਾ ਭਲਾ ਹੋਵੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...