ਦਿੱਵਯਾਂਗਜਨਾਂ ਲਈ ਰਾਜ ਕਮਿਸ਼ਨਰ (SCPD), ਯੂਟੀ ਚੰਡੀਗੜ੍ਹ ਨੇ ਦਿੱਵਯਾਂਗਜਨਾਂ (PwD) ਦੇ ਵਿੱਤੀ ਸਮਾਵੇਸ਼ਨ ਅਤੇ ਸਸ਼ਕਤੀਕਰਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ।

by | Jun 26, 2025 | breaking news, daily | 0 comments

ਦਿੱਵਯਾਂਗਜਨਾਂ ਲਈ ਰਾਜ ਕਮਿਸ਼ਨਰ (SCPD), ਯੂਟੀ ਚੰਡੀਗੜ੍ਹ ਦੁਆਰਾ ਦਿੱਵਯਾਂਗਜਨਾਂ ਦੇ ਵਿੱਤੀ ਸਮਾਵੇਸ਼ਨ ਅਤੇ ਸਸ਼ਕਤੀਕਰਣ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਆਯੋਜਨ ਸਰਕਾਰੀ ਬੌਧਿਕ ਦਿੱਵਯਾਂਗਜਨ
ਪੁਨਰਵਾਸ ਸੰਸਥਾਨ, (ਗ੍ਰਿੱਡ/GRIID) ਸੈਕਟਰ-31 ਸੀ, ਚੰਡੀਗੜ੍ਹ ਵਿਖੇ ਕੀਤਾ ਗਿਆ, ਜਿਸ ਵਿੱਚ 100 ਤੋਂ ਵੱਧ ਦਿੱਵਯਾਂਗਜਨਾਂ, ਉਨ੍ਹਾਂ ਦੇ ਮਾਪਿਆਂ/ਸਰਪ੍ਰਸਤਾਂ, ਦਿੱਵਯਾਂਗਜਨਾਂ ਲਈ ਕੰਮ ਕਰਨ ਵਾਲੇ ਗ਼ੈਰ-ਸਰਕਾਰੀ ਸੰਗਠਨਾਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਕਿਸਮਾਂ ਦੇ ਕੌਸ਼ਲ ਵਿਕਾਸ, ਟ੍ਰੇਨਿੰਗ ਅਤੇ ਕਰਜ਼ਿਆਂ ਲਈ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸ਼ੁਰੂ ਵਿੱਚ ਇਹ ਦੱਸਿਆ ਗਿਆ ਸੀ ਕਿ ਦਿੱਵਯਾਂਗਜਨਾਂ ਲਈ ਵਿੱਤੀ ਸਮਾਵੇਸ਼ਨ ਇੰਨਾ ਮਹੱਤਵਪੂਰਨ ਕਿਉਂ ਹੈ।

ਰਾਜ ਕਮਿਸ਼ਨਰ, ਸ਼੍ਰੀਮਤੀ ਮਾਧਵੀ ਕਟਾਰੀਆ, ਆਈਏਐੱਸ (ਸੇਵਾਮੁਕਤ) ਨੇ ਕਿਹਾ ਕਿ ਵਰਕਸ਼ਾਪ ਦਾ ਮੁੱਖ ਉਦੇਸ਼ ਆਰਥਿਕ ਸੁਤੰਤਰਤਾ ਨੂੰ ਵਧਾਉਣਾ ਅਤੇ ਨਿਰਭਰਤਾ ਨੂੰ ਘਟਾਉਣਾ ਹੈ ਅਤੇ ਇਸ ਤਰ੍ਹਾਂ ਆਰਥਿਕ ਜੀਵਨ ਵਿੱਚ ਦਿੱਵਯਾਂਗਜਨਾਂ ਦੀ ਪੂਰੀ ਭਾਗੀਦਾਰੀ ਨੂੰ ਸਮਰੱਥ ਬਣਾ ਕੇ ਮਾਣ ਅਤੇ ਸਮਾਨਤਾ ਨੂੰ ਉਤਸ਼ਾਹਿਤ ਕਰਨਾ ਹੈ। ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ, ਕੌਸ਼ਲ ਵਿਕਾਸ ਲਈ ਟ੍ਰੇਨਿੰਗ ਪ੍ਰੋਗਰਾਮਾਂ ਅਤੇ ਕਰਜ਼ਿਆਂ ਰਾਹੀਂ ਵਿੱਤੀ ਸਹਾਇਤਾ ਪ੍ਰਤੀ ਜਾਗਰੂਕਤਾ, ਦਿੱਵਯਾਂਗਜਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉੱਦਮਤਾ ਲਈ ਬੱਚਤ, ਨਿਵੇਸ਼ ਅਤੇ ਕ੍ਰੈਡਿਟ ਤੱਕ ਪਹੁੰਚ ਕਰਨ ਲਈ ਸਮਰੱਥ ਬਣਾਉਣਗੀਆਂ।

ਇੱਕ ਬੌਧਿਕ ਤੌਰ ‘ਤੇ ਦਿੱਵਯਾਂਗਜਨ ਦੇ ਇੱਕ ਮਾਤਾ-ਪਿਤਾ ਨੇ ਕਿਹਾ, “ਦਿੱਵਯਾਂਗਜਨਾਂ ਨੂੰ ਬਹੁਤ ਸਾਰੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਨ੍ਹਾਂ ਵਿੱਚ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਵਿੱਚ ਸੁਲਭ ਬੁਨਿਆਦੀ ਢਾਂਚੇ ਦੀ ਘਾਟ, ਪਹੁੰਚਯੋਗ ਡਿਜੀਟਲ ਪਲੈਟਫਾਰਮਾਂ (ਮੋਬਾਈਲ ਐਪਸ, ਵੈੱਬਸਾਇਟਾਂ), ਜਟਿਲ ਪ੍ਰਕਿਰਿਆਵਾਂ ਅਤੇ ਦਸਤਾਵੇਜ਼ੀ ਜ਼ਰੂਰਤਾਂ ਅਤੇ ਸਭ ਤੋਂ ਵੱਧ ਉਪਲਬਧ ਵਿੱਤੀ ਸੇਵਾਵਾਂ ਬਾਰੇ ਨਾਕਾਫ਼ੀ ਜਾਗਰੂਕਤਾ ਸ਼ਾਮਲ ਹੈ। ਇੱਕ ਗ਼ੈਰ-ਸਰਕਾਰੀ ਸੰਗਠਨ (ਐੱਨ ਜੀਓ/NGO) ਦੇ ਪ੍ਰਤੀਨਿਧੀ ਨੇ ਕਿਹਾ, “ਦਿੱਵਯਾਂਗਜਨਾਂ (PwDs) ਲਈ, ਵਿੱਤੀ ਸਮਾਵੇਸ਼ਨ ਆਰਥਿਕ ਆਜ਼ਾਦੀ, ਮਾਣ ਅਤੇ ਸਮਾਜਿਕ ਏਕੀਕਰਣ ਪ੍ਰਾਪਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਅੱਜ ਦੀ ਵਰਕਸ਼ਾਪ ਇੱਕ ਉਤਸ਼ਾਹਜਨਕ ਕਦਮ ਹੈ ਅਤੇ ਅਜਿਹੀ ਜਾਣਕਾਰੀ ਪਹਿਲਾਂ ਜ਼ਿਆਦਾਤਰ ਹਾਜ਼ਰੀਨ ਪਾਸ ਉਪਲਬਧ ਨਹੀਂ ਸੀ। ਇਸ ਨੇ ਵੱਖ-ਵੱਖ ਵਿੱਤੀ ਸੰਸਥਾਵਾਂ ਅਤੇ ਬੈਂਕਾਂ ਤੋਂ ਕਰਜ਼ਿਆਂ ਤੱਕ ਪਹੁੰਚ ਕਰਨ ਬਾਰੇ ਬਹੁਤ ਸਾਰੀਆਂ ਮਿੱਥਾਂ ਨੂੰ ਦੂਰ ਕਰਨ ਵਿੱਚ ਵੀ ਮਦਦ ਕੀਤੀ।”

ਇਸ ਮੀਟਿੰਗ ਵਿੱਚ, ਉਦਯੋਗ ਅਤੇ ਵਣਜ ਵਿਭਾਗ, ਚੰਡੀਗੜ੍ਹ ਬਾਲ ਅਤੇ ਮਹਿਲਾ ਵਿਕਾਸ ਨਿਗਮ (ਰਾਸ਼ਟਰੀ ਦਿੱਵਯਾਂਗਜਨਾਂ ਵਿੱਤ ਵਿਕਾਸ ਨਿਗਮ ਲਈ ਚੈਨਲਾਇਜ਼ਿੰਗ ਏਜੰਸੀ), ਵਿਸ਼ੇਸ਼ ਰੋਜ਼ਗਾਰ ਐਕਸਚੇਂਜ, ਪੰਜਾਬ ਨੈਸ਼ਨਲ ਬੈਂਕ- ਲੀਡ ਬੈਂਕ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਸਰਕਾਰੀ ਯੋਜਨਾਵਾਂ, ਸਵੈ-ਰੋਜ਼ਗਾਰ ਅਤੇ ਵਪਾਰਕ ਯੋਜਨਾਵਾਂ ਲਈ ਟ੍ਰੇਨਿੰਗਾਂ
ਅਤੇ ਕਰਜ਼ਿਆਂ ਦੇ ਸਾਰੇ ਪਹਿਲੂਆਂ, ਯੋਗਤਾ ਮਾਪਦੰਡ, ਇਨ੍ਹਾਂ ਯੋਜਨਾਵਾਂ ਅਤੇ ਦਿੱਵਯਾਂਗਜਨਾਂ ਲਈ ਕਰਜ਼ਿਆਂ ਦਾ ਲਾਭ ਲੈਣ ਲਈ ਲਾਭ ਅਤੇ ਪ੍ਰਕਿਰਿਆਵਾਂ ਬਾਰੇ ਵਿਸਤਾਰ ਵਿੱਚ ਦੱਸਿਆ। ਦਿੱਵਯਾਂਗਜਨਾਂ ਦੇ ਅਧਿਕਾਰ (RPwD) ਐਕਟ 2016 ਦੇ ਤਹਿਤ ਦਿੱਵਯਾਂਗਜਨਾਂ ਦੇ ਵਿੱਤੀ ਸਮਾਵੇਸ਼ਨ ਨੂੰ ਉਤਸ਼ਾਹਿਤ ਕਰਨ ਲਈ ਇੱਕ ਨੀਤੀ ਅਤੇ ਕਾਨੂੰਨੀ ਢਾਂਚਾ ਮੌਜੂਦ ਹੈ ਜੋ ਵਿੱਤੀ ਸੇਵਾਵਾਂ ਤੱਕ ਪਹੁੰਚ ਸਮੇਤ ਬਰਾਬਰ ਅਧਿਕਾਰਾਂ ਨੂੰ ਲਾਜ਼ਮੀ ਬਣਾਉਂਦਾ ਹੈ।

ਲੀਡ ਬੈਂਕ ਮੈਨੇਜਰ ਨੇ ਪੀਐੱਮ ਮੁਦਰਾ ਕਰਜ਼ਿਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਬਾਰੇ ਜਾਣਕਾਰੀ ਦਿੱਤੀ, ਉਦਯੋਗ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਪੀਐੱਮ ਰੋਜ਼ਗਾਰ ਉਤਪਾਦਨ ਪ੍ਰੋਗਰਾਮ (PMEGP) ਬਾਰੇ ਜਾਣਕਾਰੀ ਦਿੱਤੀ ਜੋ ਕਿ ਸੂਖਮ ਉੱਦਮਾਂ ਰਾਹੀਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਇੱਕ ਕ੍ਰੈਡਿਟ ਲਿੰਕਡ ਸਬਸਿਡੀ ਪ੍ਰੋਗਰਾਮ ਹੈ। ਕੇਂਦਰੀ ਖੇਤਰ ਦੀ ਪੀਐੱਮ ਵਿਸ਼ਵਕਰਮਾ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਦੱਸਿਆ ਗਿਆ ਜੋ ਕਿ ਸਮਾਵੇਸ਼ੀ ਸੂਖਮ ਵਿੱਤ ਯੋਜਨਾਵਾਂ ਹਨ ਅਤੇ ਦਿੱਵਯਾਂਗਜਨਾਂ ਦੀ ਸਮਰੱਥਾ ਅਤੇ ਉਤਪਾਦਕਤਾ ਨੂੰ ਵਧਾਉਣ ਅਤੇ ਉਤਪਾਦਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਬਜ਼ਾਰ ਲਿੰਕੇਜ ਆਦਿ ਤੋਂ ਇਲਾਵਾ ਕੋਲੈਟਰਲ ਫ੍ਰੀ ਲੋਨਸ ਤੱਕ ਅਸਾਨ ਪਹੁੰਚ ਪ੍ਰਦਾਨ ਕਰਨ ਲਈ ਆਧੁਨਿਕ ਸਾਧਨਾਂ ਲਈ ਸਹਾਇਤਾ ਪ੍ਰਦਾਨ ਕਰ ਸਕਦੀਆਂ ਹਨ।

ਚੰਡੀਗੜ੍ਹ ਬਾਲ ਅਤੇ ਮਹਿਲਾ ਵਿਕਾਸ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਨਿਗਮ ਰਾਸ਼ਟਰੀ ਦਿੱਵਯਾਂਗਜਨ ਵਿੱਤ ਵਿਕਾਸ ਨਿਗਮ ਲਈ ਕਰਜ਼ਿਆਂ ਲਈ ਇੱਕ ਚੈਨਲਾਇਜ਼ਿੰਗ ਏਜੰਸੀ ਹੈ ਅਤੇ ਰਿਆਇਤੀ ਕਰਜ਼ੇ ਪ੍ਰਾਪਤ ਕਰਨ ਲਈ ਦਿਸ਼ਾ-ਨਿਰਦੇਸ਼ਾਂ ਬਾਰੇ ਦੱਸਿਆ। ਉਨ੍ਹਾਂ ਨੇ ਸੈਕਟਰ 46 ਵਿੱਚ ਆਸ਼ਾ ਕਿਰਨ ਬਿਲਡਿੰਗ ਬਾਰੇ ਵੀ ਜਾਣੂ ਕਰਵਾਇਆ ਜਿੱਥੇ ਦਿੱਵਯਾਂਗਜਨਾਂ ਲਈ ਬਹੁਤ ਸਾਰੇ ਕਿੱਤਾਮੁਖੀ ਟ੍ਰੇਨਿੰਗ ਪ੍ਰੋਗਰਾਮ ਚਲਾਏ ਜਾ ਰਹੇ ਹਨ ਅਤੇ ਇਹ ਦਿੱਵਯਾਂਗਜਨਾਂ ਲਈ ਮੁਫ਼ਤ ਸਹਾਇਕ ਉਪਕਰਣਾਂ ਦਾ ਕੇਂਦਰ ਵੀ ਹੈ। ਦਿੱਵਯਾਂਗਜਨਾਂ ਲਈ ਸਮਾਜ ਭਲਾਈ ਵਿਭਾਗ ਦੀਆਂ ਸਾਰੀਆਂ ਪ੍ਰਮੁੱਖ ਯੋਜਨਾਵਾਂ ਜਿਵੇਂ ਕਿ ਪੈਨਸ਼ਨ, ਸਕੂਟਰ ਅਤੇ ਪੈਟਰੋਲ ਲਈ ਸਬਸਿਡੀ, ਬੇਰੋਜ਼ਗਾਰੀ ਭੱਤਾ, ਯੂਡੀਆਈਡੀ ਕਾਰਡ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਵਿਸ਼ੇਸ਼ ਰੋਜ਼ਗਾਰ ਦੇ ਅਧਿਕਾਰੀਆਂ ਨੇ ਰਜਿਸਟ੍ਰੇਸ਼ਨ ਅਤੇ ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਦੱਸਿਆ। ਨਗਰ ਨਿਗਮ ਚੰਡੀਗੜ੍ਹ ਦੇ ਪ੍ਰਤੀਨਿਧੀਆਂ ਨੇ ਦਿੱਵਯਾਂਗਜਨਾਂ ਲਈ ਸਵੈ-ਸਹਾਇਤਾ ਸਮੂਹਾਂ ਬਾਰੇ ਜਾਣਕਾਰੀ ਦਿੱਤੀ ਜੋ ਵਿੱਤੀ ਸਾਖਰਤਾ ਪ੍ਰਦਾਨ ਕਰਨਗੇ ਅਤੇ ਦਿੱਵਯਾਂਗਜਨਾਂ ਦੀ ਆਰਥਿਕ ਸਥਿਰਤਾ ਤੋਂ ਇਲਾਵਾ ਬੱਚਤ ਅਤੇ ਆਰਥਿਕ ਗਤੀਵਿਧੀਆਂ ‘ਤੇ ਕੇਂਦ੍ਰਿਤ ਹੋਣਗੇ।

ਸਾਰੇ ਸਰੋਤ ਵਿਅਕਤੀਆਂ ਨੇ ਆਪਣੇ ਸੰਪਰਕ ਵੇਰਵੇ ਸਾਂਝੇ ਕੀਤੇ ਅਤੇ ਹਾਜ਼ਰੀਨ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਪ੍ਰਤੀ ਜਵਾਬਦੇਹ ਹੋਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਆਪਣੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਅੱਜ ਦੀ ਗੱਲਬਾਤ ਨੇ ਸਰਕਾਰੀ ਵਿਭਾਗਾਂ, ਬੈਂਕਾਂ ਅਤੇ ਵਿੱਤੀ ਸੰਸਥਾਵਾਂ ਵਿਚਕਾਰ ਇੱਕ ਪੁਲ਼ ਬਣਾਉਣ ਵਿੱਚ ਮਦਦ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...