ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

by | May 21, 2026 | AGRICULTURE UPDATES, breaking news, MARKET | 0 comments

— ਦੁੱਧ ਸੈਂਪਲਿੰਗ ਮੁਹਿੰਮ ਦੌਰਾਨ ਦੁੱਧ ਦੇ ਇਕੱਤਰ ਕੀਤੇ ਗਏ ਕੁੱਲ 204 ਸੈਂਪਲਾਂ ਵਿੱਚੋਂ, 68 ਸੈਂਪਲ ਗੁਣਵੱਤਾ ਮਾਪਦੰਡਾਂ ‘ਤੇ ਅਸਫਲ ਰਹੇ ਅਤੇ ਇੱਕ ਸੈਂਪਲ ਅਸੁਰੱਖਿਅਤ ਪਾਇਆ ਗਿਆ: ਡਾ. ਬਲਬੀਰ ਸਿੰਘ

— ਉਲੰਘਣਾ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ: ਸਿਹਤ ਮੰਤਰੀ

ਚੰਡੀਗੜ੍ਹ, 20 ਮਈ:

ਸੁਰੱਖਿਅਤ ਅਤੇ ਮਿਆਰੀ ਭੋਜਨ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰੰਤਰ ਯਤਨਾਂ ਤਹਿਤ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫਡੀਏ) ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਕਮਿਸ਼ਨਰ ਐਫਡੀਏ ਪੰਜਾਬ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਸੋਮਵਾਰ ਅਤੇ ਮੰਗਲਵਾਰ ਨੂੰ ਚਲਾਈ ਗਈ ਇਸ ਮੁਹਿੰਮ ਤਹਿਤ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ‘ਤੇ ਧਿਆਨ ਕੇਂਦਰਤ ਕੀਤਾ ਗਿਆ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਦੀਆਂ ਸਥਾਨਕ ਡੇਅਰੀਆਂ ਦੀ ਜਾਂਚ ਕੀਤੀ ਗਈ, ਜਿਸ ਦੇ ਚਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਅਰੀਆਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੁਕਾਨਾਂ ਤੋਂ ਪਨੀਰ ਦੇ 211 ਸੈਂਪਲ ਲਏ ਗਏ।

ਸਿਹਤ ਮੰਤਰੀ ਨੇ ਕਿਹਾ ਕਿ ਲਏ ਗਏ ਸੈਂਪਲਾਂ ਨੂੰ ਕਿਸੇ ਵੀ ਕਿਸਮ ਦੀ ਮਿਲਾਵਟ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਂਚ ਲਈ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, “ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਫੂਡ ਬਿਜ਼ਨਸ ਆਪਰੇਟਰ (ਐਫਬੀਓ) ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕੀਤੀ ਜਾਵੇਗੀ।”

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਸਬੰਧਤ ਅਧਿਕਾਰੀਆਂ ਨੂੰ ਭੋਜਨ ਵਿੱਚ ਮਿਲਾਵਟ ਦੇ ਕਿਸੇ ਵੀ ਸ਼ੱਕੀ ਮਾਮਲੇ ਦੀ ਰਿਪੋਰਟ ਕਰਕੇ ਇਸ ਮਿਸ਼ਨ ਵਿੱਚ ਸਾਥ ਦੇਣ ਦੀ ਵੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਇਸ ਪਨੀਰ ਸੈਂਪਲਿੰਗ ਮੁਹਿੰਮ ਤੋਂ ਪਹਿਲਾਂ ਐਫਡੀਏ ਪੰਜਾਬ ਵੱਲੋਂ 6 ਅਤੇ 7 ਮਈ, 2026 ਨੂੰ ਦੋ ਰੋਜ਼ਾ ਸੂਬਾ ਪੱਧਰੀ ਦੁੱਧ ਸੈਂਪਲਿੰਗ ਮੁਹਿੰਮ ਵੀ ਚਲਾਈ ਗਈ ਸੀ।

ਦੁੱਧ ਸੈਂਪਲਿੰਗ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਦੁੱਧ ਦੇ ਕੁੱਲ 204 ਸੈਂਪਲ ਇਕੱਤਰ ਕੀਤੇ ਗਏ ਜਿਹਨਾਂ ਵਿੱਚੋਂ 68 ਸੈਂਪਲ ਗੁਣਵੱਤਾ ਮਿਆਰਾਂ ‘ਤੇ ਅਸਫਲ ਰਹੇ, ਜਦੋਂ ਕਿ ਇੱਕ ਨਮੂਨਾ ਅਸੁਰੱਖਿਅਤ ਪਾਇਆ ਗਿਆ।

ਸਪਲਾਈ ਚੇਨ ਵਿੱਚੋਂ ਮਿਲਾਵਟੀ ਦੁੱਧ ਨੂੰ ਖ਼ਤਮ ਕਰਕੇ ਜਨਤਕ ਸਿਹਤ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੈਂਪਲਿੰਗ ਮੁਹਿੰਮ ਨਿਰੰਤਰ ਅਤੇ ਠੋਸ ਮੁਹਿੰਮ ਦਾ ਹਿੱਸਾ ਹੈ ਜੋ “ਸਿਹਤਮੰਦ ਅਤੇ ਰੰਗਲਾ ਪੰਜਾਬ” ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਵੀ ਜਾਰੀ ਰਹੇਗੀ।

ਚੌਕਸੀ ਪ੍ਰਤੀ ਵਿਭਾਗ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ, ਕਮਿਸ਼ਨਰ ਐਫਡੀਏ ਕੰਵਲ ਪ੍ਰੀਤ ਬਰਾੜ, ਆਈਏਐਸ ਨੇ ਕਿਹਾ ਕਿ ਫੂਡ ਸੇਫਟੀ ਅਫਸਰ (ਐਫਐਸਓ) ਨਾ ਸਿਰਫ ਕਾਨੂੰਨ ਲਾਗੂ ਕਰ ਰਹੇ ਹਨ ਬਲਕਿ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਾਫ-ਸਫਾਈ ਅਤੇ ਸੁਚੱਜੇ ਸਟੋਰੇਜ ਅਭਿਆਸਾਂ ਬਾਰੇ ਵੀ ਜਾਣੂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਭਲਾਈ ਲਈ ਡੇਅਰੀ ਸੈਕਟਰ ਵਿੱਚ ਉੱਚ ਮਿਆਰਾਂ ਨੂੰ ਬਰਕਰਾਰ ਰੱਖਣਾ ਬੇਹੱਦ ਲਾਜ਼ਮੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...