ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

by | Feb 28, 2026 | education, politics | 0 comments

• ਸਿੱਖਿਆ ਮੰਤਰੀ ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਸਾਇੰਸ ਫੈਸਟ “ਤੱਤਵਾ” ਦਾ ਕੀਤਾ ਉਦਘਾਟਨ

•ਬੈਂਸ ਨੇ ਸਕੂਲੀ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਚਿਣਗ ਪੈਦਾ ਕਰਨ ਲਈ ਆਈਸਰ ਪਾਸੋਂ ਸਹਿਯੋਗ ਦੀ ਕੀਤੀ ਮੰਗ

ਚੰਡੀਗੜ੍ਹ/ਐਸ.ਏ.ਐਸ. ਨਗਰ, 28 ਫਰਵਰੀ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਇੱਕ ਵਿਕਸਤ ਰਾਸ਼ਟਰ ਦਾ ਰਾਹ ਉਸਦੀਆਂ ਵਿਗਿਆਨਕ ਖੋਜਾਂ ਨਿਰਧਾਰਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਵਿਕਾਸ ਕਹਾਣੀ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਲਈ ਜਿਗਿਆਸਾ ਦੀ ਭਾਵਨਾ (ਉਤਸੁਕਤਾ ਵਧਾਉਣ) ਨੂੰ ਅਪਣਾਉਣ ਦਾ ਸੱਦਾ ਦਿੱਤਾ।

ਰਾਸ਼ਟਰੀ ਵਿਗਿਆਨ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਸਾਲਾਨਾ ਸਾਇੰਸ ਫੈਸਟ “ਤੱਤਵਾ” ਦਾ ਉਦਘਾਟਨ ਕਰਦਿਆਂ, ਸਿੱਖਿਆ ਮੰਤਰੀ ਸ. ਬੈਂਸ ਨੇ ਵਿਦਿਆਰਥੀਆਂ ਨੂੰ ਵਿਗਿਆਨ ਨੂੰ ਸਿਰਫ਼ ਇੱਕ ਵਿਸ਼ੇ ਵਜੋਂ ਨਹੀਂ, ਸਗੋਂ ਰਾਸ਼ਟਰ ਦੇ ਵਿਕਾਸ ਲਈ ਇੱਕ ਅਹਿਮ ਸਾਧਨ ਵਜੋਂ ਦੇਖਣ ਦੀ ਅਪੀਲ ਕੀਤੀ।

ਸਿੱਖਿਆ ਮੰਤਰੀ ਸ. ਬੈਂਸ ਨੇ ਸੰਸਥਾ ਦੇ ਨੌਜਵਾਨ ਵਿਦਿਆਰਥੀਆਂ ਅਤੇ ਇੱਥੇ ਮੌਜੂਦ ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, “ਪਹੀਏ ਦੀ ਖੋਜ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਖੋਜ ਤੱਕ, ਮਨੁੱਖੀ ਪ੍ਰਗਤੀ ਦੀ ਹਰ ਪੁਲਾਂਘ ਵਿਗਿਆਨ ‘ਤੇ ਨਿਰਭਰ ਰਹੀ ਹੈ। ਸਾਡੇ ਦੇਸ਼ ਦੀ ਤਰੱਕੀ ਵਿਗਿਆਨ ਦੀ ਭਾਸ਼ਾ ਵਿੱਚ ਲਿਖੀ ਗਈ ਹੈ।”

ਇਤਿਹਾਸਕ ਸਫਲਤਾਵਾਂ ਤੋਂ ਲੈ ਕੇ ਮੌਜੂਦਾ ਟੀਚਿਆਂ ‘ਤੇ ਚਾਨਣਾ ਪਾਉਂਦਿਆਂ, ਸਿੱਖਿਆ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਾਈ-ਸਪੀਡ ਰੇਲ, ਏਰੋਸਪੇਸ, ਮੈਡੀਕਲ ਸਾਇੰਸ ਅਤੇ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਭਾਰਤ ਦੀ ਤਰੱਕੀ ਵਿਗਿਆਨਕ ਸੋਚ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉੱਘੇ ਭਾਰਤੀ ਸਾਇੰਸਦਾਨਾਂ ਡਾ. ਸੀ. ਵੀ. ਰਮਨ, ਜਿਨ੍ਹਾਂ ਦੀ ਰਮਨ ਈਫੈਕਟ ਦੀ ਖੋਜ ਦਾ ਅਸੀਂ ਅੱਜ ਕੌਮੀ ਸਾਇੰਸ ਦਿਵਸ ਵਜੋਂ ਜਸ਼ਨ ਮਨਾਉਂਦੇ ਹਾਂ; ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਨਰਿੰਦਰ ਸਿੰਘ ਕਪਾਨੀ; ਪ੍ਰਮਾਣੂ ਭੌਤਿਕ ਵਿਗਿਆਨੀ ਡਾ. ਪਿਆਰਾ ਸਿੰਘ ਗਿੱਲ ਅਤੇ ਨੋਬਲ ਪੁਰਸਕਾਰ ਜੇਤੂ ਡਾ. ਹਰ ਗੋਬਿੰਦ ਖੁਰਾਨਾ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ, “ਇਨ੍ਹਾਂ ਦੂਰਦਰਸ਼ੀ ਵਿਗਿਆਨੀਆਂ ਨੇ ਸਿਰਫ਼ ਸਮੱਸਿਆਵਾਂ ਦਾ ਹੱਲ ਹੀ ਨਹੀਂ ਕੀਤਾ ਸਗੋਂ ਆਧੁਨਿਕ ਭਾਰਤ ਦੀ ਨੀਂਹ ਰੱਖੀ। ਮੈਂ ਤੁਹਾਨੂੰ ਵਿਗਿਆਨੀਆਂ ਨੂੰ ਆਪਣੇ ਆਦਰਸ਼ ਅਤੇ ਕਿਤਾਬਾਂ ਨੂੰ ਆਪਣੇ ਜੀਵਨ ਭਰ ਦੇ ਸਾਥੀ ਬਣਾਉਣ ਦੀ ਅਪੀਲ ਕਰਦਾ ਹਾਂ। ਟੀਚਾ ਸਿਰਫ਼ ਆਈ ਆਈ ਟੀ, ਆਈ ਆਈ ਐਮ, ਜਾਂ ਆਈ ਆਈ ਐਸ ਈ ਆਰ ਵਰਗੇ ਵੱਕਾਰੀ ਅਦਾਰਿਆਂ ਵਿੱਚ ਦਾਖਲਾ ਪ੍ਰਾਪਤ ਕਰਨਾ ਨਹੀਂ ਹੈ, ਸਗੋਂ ਇਹਨਾਂ ਸੰਸਥਾਵਾਂ ਤੋਂ ਮਹਾਰਤ ਹਾਸਲ ਕਰਕੇ ਰਾਸ਼ਟਰ-ਨਿਰਮਾਤਾ ਵਜੋਂ ਉਭਰਨਾ ਹੈ।”

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਾਸ਼ਟਰੀ ਵਿਕਾਸ ਵਿੱਚ ਉਤਸੁਕਤਾ/ਜਿਗਿਆਸਾ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਵਾਪਰ ਰਹੀਆਂ ਘਟਨਾਵਾਂ ਦੇ “ਕਿਉਂ” ਅਤੇ “ਕਿਵੇਂ” ਬਾਰੇ ਸਵਾਲ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਇਸ ਗੱਲ ‘ਤੇ ਮਾਣ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਦਾ ਮਿਆਰੀ ਬੁਨਿਆਦੀ ਢਾਂਚੇ ਅਤੇ ਪ੍ਰਤੀਯੋਗੀ ਕੋਚਿੰਗ ‘ਤੇ ਧਿਆਨ ਕੇਂਦਰਿਤ ਕਰਨ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਸਦਕਾ ਇਸ ਸਾਲ ਹੀ 300 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇ ਈ ਈ ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ।

ਸਿੱਖਿਆ ਮੰਤਰੀ ਨੇ ਆਈਸਰ ਮੋਹਾਲੀ ਦੇ ਡਾਇਰੈਕਟਰ ਡਾ. ਅਨਿਲ ਕੁਮਾਰ ਤ੍ਰਿਪਾਠੀ ਨੂੰ ਸਾਇੰਸ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵੱਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਵਿਗਿਆਨਕ ਸੋਚ ਪੈਦਾ ਕਰਨ ਲਈ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਪ੍ਰਮੁੱਖ ਖੋਜ ਸੰਸਥਾਵਾਂ ਦਰਮਿਆਨ ਆਪਸੀ ਸਹਿਯੋਗ ਦੀ ਇੱਛਾ ਪ੍ਰਗਟ ਕੀਤੀ।

ਉਨ੍ਹਾਂ ਕਿਹਾ, “ਆਈਸਰ ਵਰਗੀਆਂ ਸੰਸਥਾਵਾਂ ਨਵੀਨਤਾ ਦੇ ਮੁੱਖ ਸਰੋਤ ਹਨ। ਅਸੀਂ ਚਾਹੁੰਦੇ ਹਾਂ ਕਿ ਸਾਡੇ ਵਿਦਿਆਰਥੀਆਂ ਦੀ ਇਹਨਾਂ ਸਰੋਤਾਂ ਤੱਕ ਸਿੱਧੀ ਪਹੁੰਚ ਹੋਵੇ ਅਤੇ ਉਹ ਇਹਨਾਂ ਦੀਆਂ ਲੈਬਾਂ ਵਿੱਚ ਕੰਮ ਕਰਨ, ਫੈਕਲਟੀ ਤੋਂ ਸਿੱਖਣ ਅਤੇ ਇੱਕ ਵਿਦਿਆਰਥੀ ਵਜੋਂ ਇਸ ਦੇ ਗਲਿਆਰਿਆਂ ਵਿੱਚ ਘੁੰਮਣ ਦਾ ਸੁਪਨਾ ਦੇਖਣ।”

ਇਸ ਪ੍ਰੋਗਰਾਮ ਦੌਰਾਨ, ਮੰਤਰੀ ਨੇ ਸਾਇੰਸ ਮੈਗਜ਼ੀਨ ‘ਮੇਰਾਕੀ’ ਜਾਰੀ ਕੀਤਾ ਅਤੇ ਆਈਸਰ ਮੋਹਾਲੀ ਦੇ ਸਾਬਕਾ ਵਿਦਿਆਰਥੀਆਂ (ਐਲੂਮਨੀ) ਦੀ ਵੈੱਬਸਾਈਟ ਵੀ ਜਾਰੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਦਿਆਰਥੀ ਵੱਲੋਂ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ ਅਤੇ ਨੌਜਵਾਨ ਖੋਜਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਗਿਆਨਕ ਮਾਡਲਾਂ ਅਤੇ ਸਿੱਖਣ ਦੀ ਸੋਚ ਦੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ, ਡਾ. ਅਨਿਲ ਕੁਮਾਰ ਤ੍ਰਿਪਾਠੀ ਨੇ ਸਿੱਖਿਆ ਮੰਤਰੀ ਸ. ਬੈਂਸ ਦਾ ਸਵਾਗਤ ਕੀਤਾ ਅਤੇ ਨੋਬਲ ਜੇਤੂ ਖੋਜ ਰਮਨ ਈਫੈਕਟ ਨੂੰ ਸਮਰਪਿਤ ਰਾਸ਼ਟਰੀ ਵਿਗਿਆਨ ਦਿਵਸ ਦੀ ਮਹੱਤਤਾ ‘ਤੇ ਚਾਨਣਾ ਪਾਇਆ, ਜਿਸ ਰਾਹੀਂ ਭਾਰਤੀ ਵਿਗਿਆਨ ਨੇ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾਈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...