ਦੇਸ਼ ਭਗਤ ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਨੇ ਬੱਚਿਆਂ ਨੂੰ ਦਸਤਾਰਾਂ ਭੇਟ ਕੀਤੀਆਂ

by | Apr 13, 2025 | breaking news, daily | 0 comments

ਚੰਡੀਗੜ੍ਹ, 13 ਅਪ੍ਰੈਲ: ਵਿਸਾਖੀ ਦੇ ਸ਼ੁਭ ਦਿਹਾੜੇ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਵੱਲੋਂ ਨੌਜਵਾਨ ਸਿੰਘਾਂ ਨੂੰ ਗੁਰਦੁਆਰਾ ਸਾਹਿਬ ਸੈਕਟਰ 8,ਚੰਡੀਗੜ੍ਹ ਵਿਖੇ ਦਸਤਾਰਾਂ ਭੇਟ ਕੀਤੀਆਂ ਗਈਆਂ। ਇਹ ਪ੍ਰੋਗਰਾਮ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੰਜਾਬ ਵਿੱਚ ਚਲਾਈ ਗਈ ਨਸ਼ਾ ਮੁਕਤ ਮੁਹਿੰਮ ਦਾ ਹਿੱਸਾ ਹੈ। ਵੱਧ ਤੋਂ ਵੱਧ ਨੌਜਵਾਨ ਗੁਰੂ ਦੇ ਲੜ ਲੱਗ ਕੇ ਸਿੱਖੀ ਅਪਣਾਉਣ।

ਇਸ ਮੌਕੇ ਪਰੋ-ਚਾਂਸਲਰ ਡਾ ਤਜਿੰਦਰ ਕੌਰ ਨੇ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ ਅਤੇ ਦੇਸ਼ ਭਗਤ ਰੇਡੀਓ ਸੰਸਥਾਂਵਾਂ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਹਿੱਸਾ ਪਾਉਣ ਲਈ ਤਤਪਰ ਰਹਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਰਹਿੰਦੀ ਹੈ ਕਿ ਉਨ੍ਹਾਂ ਵੱਲੋਂ ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਹਰ ਸਾਲ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਅਤੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਂਦੇ ਜਿਸ ਵਿੱਚ ਉਨ੍ਹਾਂ ਵੱਲੋਂ ਭਰਪੂਰ ਯੋਗਦਾਨ ਪਾਇਆ ਜਾਂਦਾ ਹੈ।

ਇਸ ਮੌਕੇ ਟਰਾਈਸਿਟੀ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਸੱਤ ਤੋਂ ਸਤਾਰਾਂ ਸਾਲ ਵਰਗ ਦੇ ਬੱਚਿਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਡਾ ਤਜਿੰਦਰ ਕੌਰ ਵੱਲੋਂ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਨੰਬਰ ‘ਤੇ ਆਉਣ ਵਾਲੇ ਕਮਲਪ੍ਰੀਤ ਸਿੰਘ (ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੈਕਟਰ 40-ਸੀ), ਹਰਤੇਜ ਸਿੰਘ (ਸਿਟੀ ਗਲੋਬਲ ਸਕੂਲ ਜ਼ੀਰਕਪੁਰ) ਅਤੇ ਜਪਮਨ ਸਿੰਘ (ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੈਕਟਰ 35-ਬੀ) ਨੂੰ ਦਸਤਾਰ ਅਤੇ ਸਰਟੀਫਿਕੇਟ ਦਿੱਤੇ ਗਏ। ਕੌਂਸੋਲੇਸ਼ਨ ਮੁਕਾਬਲਾ ਜਿੱਤਣ ਵਾਲੇ ਬੱਚਿਆਂ ਨੂੰ ਨਗਦ ਇਨਾਮ ਵੀ ਦਿੱਤੇ ਗਏ। ਕੁਲ 51 ਬੱਚਿਆਂ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਹਿਲ ਨੇ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜੋਕਾ ਨੌਂਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹੇ ਅਤੇ ਸਿੱਖੀ ਨੂੰ ਅਪਣਾਏ। ਇਸ ਮੌਕੇ ਇਸਤਰੀ ਸਭਾ ਦੀ ਪ੍ਰਧਾਨ ਸ਼੍ਰੀਮਤੀ ਮਲਿਕਾ ਸਿੰਘ ਅਤੇ ਧਾਰਮਿਕ ਸਮਾਗਮਾਂ ਦੇ ਇੰਚਾਰਜ ਸਤਨਾਮ ਸਿੰਘ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...