ਦੇਸ਼ ਭਗਤ ਯੂਨੀਵਰਸਿਟੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਇਕ ਗੈਰੀ ਬੜਿੰਗ ਵੱਲੋਂ ਅਹਿਮ ਮੀਟਿੰਗ; ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼

by | Jun 4, 2026 | breaking news, crime, daily, politics | 0 comments

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਦੇਸ਼ ਭਗਤ ਯੂਨੀਵਰਸਿਟੀ ਵਿਖੇ ਇੱਕ ਬਹੁਤ ਹੀ ਅਹਿਮ ਮੀਟਿੰਗ ਹੋਈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਈ ਗਈ ਇਸ ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ VDC (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ, ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਮੀਟਿੰਗ ਦੀ ਸ਼ੁਰੂਆਤ ਮੌਕੇ ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਨੇ ਆਏ ਹੋਏ ਸਾਰੇ ਮਹਿਮਾਨਾਂ, ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਅਤੇ VDC ਮੈਂਬਰਾਂ ਨੂੰ ਨਿੱਘਾ ਜੀ ਆਇਆ ਆਖਿਆ ਅਤੇ ਇਸ ਮੁਹਿੰਮ ਨਾਲ ਜੁੜੇ ਅਹਿਮ ਵੇਰਵਿਆਂ ਦੀ ਜਾਣਕਾਰੀ ਸਾਂਝੀ ਕੀਤੀ।
ਮੀਟਿੰਗ ਦੌਰਾਨ ਪਿਛਲੇ ਸਮੇਂ ਤੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਰਕਾਰ ਵੱਲੋਂ ਚੁੱਕੇ ਗਏ ਸਖ਼ਤ ਕਦਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ VDC ਮੈਂਬਰਾਂ ਕੋਲੋਂ ਸੁਝਾਅ ਅਤੇ ਸ਼ਿਕਾਇਤਾਂ ਲਈਆਂ ਗਈਆਂ। ਮੈਂਬਰਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਐਕਸ਼ਨ ਲੈਂਦਿਆਂ ਵਿਧਾਇਕ ਗੈਰੀ ਬੜਿੰਗ ਨੇ ਮੌਕੇ ‘ਤੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਬਿਨਾਂ ਕਿਸੇ ਦੇਰੀ ਦੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਵਿੱਚ ਹਾਜ਼ਰ SDM ਚਰਨਜੋਤ ਸਿੰਘ ਵਾਲੀਆ ਅਤੇ DSP ਘੁੰਮਣ ਨੇ ਨਸ਼ਿਆਂ ਖ਼ਿਲਾਫ਼ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਚੱਲ ਰਹੀ ਮੌਜੂਦਾ ਕਾਰਵਾਈ ਦੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਵੱਲੋਂ ਵਿਧਾਇਕ ਸਾਹਿਬ ਅਤੇ ਹਾਜ਼ਰ ਮੈਂਬਰਾਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਪੂਰਨ ਭਰੋਸਾ ਦਿਵਾਇਆ ਗਿਆ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਅੱਗੇ ਵਾਸਤੇ ਵੀ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ।
ਮੀਟਿੰਗ ਦੌਰਾਨ ਹਾਜ਼ਰ ਰਹੇ ਆਗੂ ਅਤੇ ਮੈਂਬਰ :
ਇਸ ਵਿਸ਼ੇਸ਼ ਮੀਟਿੰਗ ਮੌਕੇ ਬਲਾਕ ਪ੍ਰਧਾਨ ਕੁਲਜੀਤ ਸਿੰਘ, ਬਲਕਾਰ ਸਿੰਘ, ਧਰਮਿੰਦਰ ਸਿੰਘ, ਯਾਦਵਿੰਦਰ ਸਿੰਘ, ਸੰਦੀਪ ਸਿੰਘ, ਨੇਕ ਸਿੰਘ, ਸੇਵਾ ਸਿੰਘ, ਰਤਨ ਲਾਲ, ਰਣਜੀਤ ਸਿੰਘ ਪਨਾਗ, ਰੁਪਿੰਦਰ ਸਿੰਘ, ਦਰਸ਼ਨ ਸਿੰਘ, ਦਵਿੰਦਰ ਸਿੰਘ, ਸੁਖਦਰਸ਼ਨ ਸਿੰਘ, ਪਵਨਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਮੰਗਾ, ਰਣਜੀਤ ਸਿੰਘ, ਅਮਨਦੀਪ ਸਿੰਘ, ਚਰਨਜੀਤ ਸਿੰਘ, ਗਗਨਦੀਪ ਸਿੰਘ, ਬਲਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਤੋਂ ਆਏ VDC ਮੈਂਬਰ ਸਾਹਿਬਾਨ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...