ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

by | Aug 24, 2026 | daily, politics | 0 comments

ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ,ਅਸੀਂ ਹਰ ਧਰਮ ਦਾ ਸਤਿਕਾਰ ਕਰਦੇ ਹਾਂ ਅਤੇ ਇਸ ਦੇ ਵਿਸ਼ਵਾਸ ਤੇ ਪਰੰਪਰਾਵਾਂ ਦਾ ਸਨਮਾਨ ਕਰਦੇ ਰਹਾਂਗੇ: ਦੀਪਕ ਬਾਲੀ

ਗਾਂਧੀ ਦੀਆਂ ਟਿੱਪਣੀਆਂ ਕਰੋੜਾਂ ਲੋਕਾਂ ਦੀ ਆਸਥਾ ਦਾ ਅਪਮਾਨ, ਆਪ ਸਰਕਾਰ ਨੂੰ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਉਲੀਕਣ ਤੋਂ ਕੋਈ ਨਹੀਂ ਰੋਕ ਸਕਦਾ: ਦੀਪਕ ਬਾਲੀ

ਧਰਮਵੀਰ ਗਾਂਧੀ ਦੇ ਬਿਆਨ ‘ਤੇ ਕਾਂਗਰਸ ਦੀ ਚੁੱਪੀ ਦਰਸਾਉਂਦੀ ਹੈ ਕਿ ਉਹ ਪੰਜਾਬ ਨੂੰ ਧਾਰਮਿਕ ਲੀਹਾਂ ‘ਤੇ ਵੰਡਣਾ ਚਾਹੁੰਦੀ ਹੈ: ਦੀਪਕ ਬਾਲੀ

ਕਾਂਗਰਸੀ ਆਗੂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਿਆਂ ਬੇਗੁਨਾਹਾਂ ਦੇ ਕਾਤਲਾਂ ਨੂੰ ਆਦਰਸ਼ ਮੰਨ ਰਹੇ ਹਨ, ਇਹ ਹੈ ਉਨ੍ਹਾਂ ਦੀ ਅਸਲ ਰਾਜਨੀਤੀ: ਦੀਪਕ ਬਾਲੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਸਬੰਧੀ ਦਿੱਤੇ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਦੀਆਂ ਇਨ੍ਹਾਂ ਟਿੱਪਣੀਆਂ ਨਾਲ ਪੰਜਾਬੀਆਂ ਅਤੇ ਰਾਜ ਭਰ ਦੇ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ।

ਬਾਲੀ ਨੇ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਅਤੇ ਹਮੇਸ਼ਾ ਆਪਣੀ ਅਮੀਰ ਵਿਭਿੰਨਤਾ ਲਈ ਜਾਣਿਆ ਜਾਂਦਾ ਰਿਹਾ ਹੈ, ਜਿੱਥੇ ਵੱਖ-ਵੱਖ ਧਰਮਾਂ ਦੇ ਲੋਕ ਇਕੱਠੇ ਰਹਿੰਦੇ ਹਨ ਅਤੇ ਇੱਕ ਦੂਜੇ ਦੇ ਵਿਸ਼ਵਾਸ ਤੇ ਪਰੰਪਰਾਵਾਂ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਆਪਸੀ ਭਾਈਚਾਰੇ ਅਤੇ ਧਾਰਮਿਕ ਸੰਦਭਾਵਨਾ ਵਿੱਚ ਸਮਾਇਆ ਹੋਇਆ ਹੈ, ਅਤੇ ਕਿਸੇ ਨੂੰ ਵੀ ਕਰੋੜਾਂ ਲੋਕਾਂ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦਾ ਕੋਈ ਹੱਕ ਨਹੀਂ ਹੈ।

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਪ੍ਰੋਗਰਾਮਾਂ ਨੂੰ ਗਾਂਧੀ ਵੱਲੋਂ “ਧਾਰਮਿਕ ਅਡੰਬਰ” ਕਰਾਰ ਦਿੱਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਬਾਲੀ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਪੰਜਾਬ ਦੇ ਮਹਾਨ ਰੂਹਾਨੀ ਅਤੇ ਸੱਭਿਆਚਾਰਕ ਵਿਰਸੇ ਦੇ ਸਨਮਾਨ ਵਿੱਚ ਅਤੇ ਧਾਰਮਿਕ ਸ਼ਖਸੀਅਤਾਂ ਦੇ ਮਹਾਨ ਵਿਚਾਰਾਂ ਤੇ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਉਲੀਕੇ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਇਸ ਲਈ ਮਨਾਇਆ ਗਿਆ ਸੀ ਕਿਉਂਕਿ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਅੱਜ ਵੀ ਮੌਜੂਦਾ ਪੀੜ੍ਹੀ ਨੂੰ ਹਿੰਮਤ, ਹੱਕ-ਸੱਚ ਅਤੇ ਦੂਜਿਆਂ ਦੇ ਅਧਿਕਾਰਾਂ ਲਈ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦੀ ਹੈ।

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸ਼ੋਭਾ ਯਾਤਰਾਵਾਂ, ਡਰੋਨ ਸ਼ੋਅ, ਪਿੰਡਾਂ ਵਿੱਚ ਡਾਕੂਮੈਂਟਰੀਆਂ ਦੀ ਸਕ੍ਰੀਨਿੰਗ ਅਤੇ ਕੀਰਤਨ ਸਮਾਗਮਾਂ ਰਾਹੀਂ ਮਨਾਇਆ ਜਾ ਰਹਾ ਹੈ। ਬਾਲੀ ਨੇ ਕਿਹਾ, “ਇਨ੍ਹਾਂ ਸਾਰੇ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਸਿਰਫ਼ ਸਰਕਾਰ ਦੀ ਆਲੋਚਨਾ ਨਹੀਂ ਹੈ, ਇਹ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ।”

ਬਾਲੀ ਨੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਅਤੇ ‘ਹਮਾਰੇ ਰਾਮ’ ਸਮੇਤ ਸਨਾਤਨ ਪਰੰਪਰਾਵਾਂ ਨੂੰ ਸਮਰਪਿਤ ਪ੍ਰੋਗਰਾਮਾਂ ਦਾ ਵੀ ਬਚਾਅ ਕੀਤਾ ਅਤੇ ਕਿਹਾ ਕਿ ਹਜ਼ਾਰਾਂ ਲੋਕ ਸ਼ਰਧਾ ਅਤੇ ਵਿਸ਼ਵਾਸ ਨਾਲ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰ ਭਾਈਚਾਰੇ ਦੇ ਧਾਰਮਿਕ ਵਿਸ਼ਵਾਸਾਂ ਦਾ ਸਤਿਕਾਰ ਕਰਦੀ ਹੈ ਅਤੇ ਪੰਜਾਬ ਦੀਆਂ ਵੱਖ-ਵੱਖ ਰੂਹਾਨੀ ਅਤੇ ਧਾਰਮਿਕ ਪਰੰਪਰਾਵਾਂ ਦਾ ਜਸ਼ਨ ਮਨਾਉਣ ਵਾਲੇ ਪ੍ਰੋਗਰਾਮ ਆਯੋਜਿਤ ਕਰਦੀ ਰਹੇਗੀ।

‘ਹਮਾਰੇ ਰਾਮ’ ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਬਾਲੀ ਨੇ ਕਿਹਾ ਕਿ ਇਹ ਰਾਮਾਇਣ ਦੀ ਇੱਕ ਅਜਿਹੀ ਪੇਸ਼ਕਾਰੀ ਹੈ ਜੋ ਇਸ ਦੇ ਵੱਖ-ਵੱਖ ਅਧਿਆਇਆਂ ਨੂੰ ਦਰਸਾਉਂਦੀ ਹੈ ਅਤੇ ਮਾਤਾ-ਪਿਤਾ ਦਾ ਸਤਿਕਾਰ ਕਰਨ ਅਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਰਗੇ ਮਹੱਤਵਪੂਰਨ ਮੁੱਲਾਂ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ‘ਤੇ ਸਵਾਲ ਚੁੱਕਣਾ ਜਾਂ ਇਹ ਸੁਝਾਅ ਦੇਣਾ ਕਿ ਮੰਦਰ ਨਹੀਂ ਬਣਾਏ ਜਾਣੇ ਚਾਹੀਦੇ, ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ।

ਬਾਲੀ ਨੇ ਗਾਂਧੀ ਦੇ ਬਿਆਨਾਂ ‘ਤੇ ਕਾਂਗਰਸੀ ਆਗੂਆਂ ਦੀ ਚੁੱਪੀ ‘ਤੇ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਅਜਿਹੇ ਬਿਆਨ ਪੰਜਾਬ ਨੂੰ ਧਾਰਮਿਕ ਲੀਹਾਂ ‘ਤੇ ਵੰਡਣ ਦੀ ਕਾਂਗਰਸ ਪਾਰਟੀ ਦੀ ਕੋਸ਼ਿਸ਼ ਨੂੰ ਦਰਸਾਉਂਦੇ ਹਨ। ਉਨ੍ਹਾਂ ਕਾਂਗਰਸੀ ਨੇਤਾ ਦੀਪੇਂਦਰ ਹੁੱਡਾ ਦੀ ਵੀ ਆਲੋਚਨਾ ਕੀਤੀ, ਜਿਨ੍ਹਾਂ ਨੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਿਆ ਸੀ। ਬਾਲੀ ਨੇ ਕਿਹਾ ਕਿ ਸ਼ਾਇਦ ਕਾਂਗਰਸੀ ਆਗੂਆਂ ਦਾ ਅਸਲ ਸਟੈਂਡ ਇਹੀ ਹੈ ਕਿ ਉਹ ਬੇਗੁਨਾਹਾਂ ਦੇ ਕਾਤਲਾਂ ਨੂੰ ਆਦਰਸ਼ ਮੰਨ ਰਹੇ ਹਨ ਅਤੇ ਆਪਣੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ।

ਬਾਲੀ ਨੇ ਕਿਹਾ “ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ‘ਤੇ ਵਿਸ਼ਵਾਸ ਪ੍ਰਗਟਾਇਆ ਹੈ। ਅਸੀਂ ਪੰਜਾਬ ਦੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਪ੍ਰੋਗਰਾਮ ਕਰਵਾਉਣਾ ਜਾਰੀ ਰੱਖਾਂਗੇ। ਕਿਸੇ ਵਿਅਕਤੀ ਦੀਆਂ ਟਿੱਪਣੀਆਂ ਸਾਨੂੰ ਅਜਿਹਾ ਕਰਨ ਤੋਂ ਨਹੀਂ ਰੋਕ ਸਕਦੀਆਂ,”।

ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਪਰੰਪਰਾਵਾਂ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗੀ ਅਤੇ 2027 ਵਿੱਚ ਪਾਰਟੀ ਦੇ ਮੁੜ ਸੱਤਾ ਵਿੱਚ ਆਉਣ ‘ਤੇ ਇਸ ਤੋਂ ਵੀ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...