ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

by | Jul 20, 2026 | breaking news, daily, politics | 0 comments

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਰਾਜ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।

ਇਹ ਵਿਸ਼ੇਸ਼ ਲੋਕ ਅਦਾਲਤ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਮੁੱਖ ਨਿਆਂਮੂਰਤੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤੀ ਗਈ।

ਹਰੇਕ ਨਾਗਰਿਕ ਨੂੰ ਸੁਲਭ, ਸਸਤਾ ਅਤੇ ਤੁਰੰਤ ਨਿਆਂ ਪ੍ਰਦਾਨ ਕਰਨ ਦੇ ਉਦੇਸ਼ ਨੂੰ ਅੱਗੇ ਵਧਾਉਂਦਿਆਂ ਇਸ ਲੋਕ ਅਦਾਲਤ ਵਿੱਚ ਮੁਕੱਦਮੇਬਾਜ਼ਾਂ, ਨਿਆਂਇਕ ਅਧਿਕਾਰੀਆਂ, ਵਕੀਲਾਂ ਅਤੇ ਹੋਰ ਸਬੰਧਤ ਧਿਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਉਪਰਾਲੇ ਨਾਲ ਨਾ ਕੇਵਲ ਪ੍ਰਗਤੀਵਾਦੀ ਨੂੰ ਤੁਰੰਤ ਰਾਹਤ ਪ੍ਰਾਪਤ ਹੋਈ, ਸਗੋਂ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਵਿੱਚ ਵੀ ਮਹੱਤਵਪੂਰਨ ਕਮੀ ਲਿਆਉਣ ਵਿੱਚ ਯੋਗਦਾਨ ਪਿਆ।

ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਰਾਜ ਦੇ ਸਮੂਹ ਜ਼ਿਲ੍ਹਿਆਂ ਅਤੇ ਉਪ-ਮੰਡਲਾਂ ਵਿੱਚ ਕੁੱਲ 175 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿੱਚ 17723 ਮਾਮਲੇ ਵਿਚਾਰ ਲਈ ਰੱਖੇ ਗਏ। ਇਨ੍ਹਾਂ ਵਿੱਚੋਂ 4871 ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ। ਇਸ ਸਬੰਧੀ ਕੁੱਲ ਰੁਪਏ 13,08,99,9050/- ਦੀ ਰਕਮ ਦੇ ਐਵਾਰਡ ਪਾਸ ਕੀਤੇ ਗਏ।

ਇਸ ਵਿਸ਼ੇਸ਼ ਲੋਕ ਅਦਾਲਤ ਰਾਹੀਂ ਪੰਜਾਬ ਭਰ ਦੇ ਹਜ਼ਾਰਾਂ ਪ੍ਰਤੀਵਾਦੀਆਂ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਆਪਣੇ ਵਿਵਾਦਾਂ ਦਾ ਤੁਰੰਤ ਅਤੇ ਸੁਖਾਲੇ ਢੰਗ ਨਾਲ ਨਿਪਟਾਰਾ ਕਰਵਾਉਣ ਦਾ ਮੌਕਾ ਪ੍ਰਾਪਤ ਹੋਇਆ। ਇਸ ਦੌਰਾਨ ਕਈ ਲੰਬੇ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦਾ ਵੀ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਮੁੱਖ ਨਿਆਂਮੂਰਤੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਜ ਦੇ ਸਮੂਹ ਨਿਆਂਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਲੰਟੀਅਰਾਂ ਵੱਲੋਂ ਕੀਤੀਆਂ ਸਮਰਪਿਤ ਸੇਵਾਵਾਂ ਅਤੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ, ਜਿਨ੍ਹਾਂ ਦੇ ਸਾਂਝੇ ਉਪਰਾਲਿਆਂ ਸਦਕਾ ਇਸ ਵਿਸ਼ਾਲ ਆਯੋਜਨ ਦਾ ਸਫਲ ਸੰਚਾਲਨ ਸੰਭਵ ਹੋ ਸਕਿਆ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸਮੂਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ, ਰਾਜ ਦੀ ਨਿਆਂਪਾਲਿਕਾ, ਵਕੀਲ ਭਾਈਚਾਰੇ, ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਦਾ ਉਨ੍ਹਾਂ ਵੱਲੋਂ ਪ੍ਰਦਾਨ ਕੀਤੇ ਗਏ ਅਮੁੱਲੇ ਸਹਿਯੋਗ ਅਤੇ ਸਹਿਕਾਰ ਲਈ ਧੰਨਵਾਦ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...