ਨਕੋਦਰ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ! ਐਮਸੀ ਸਮੇਤ ਸੈਂਕੜੇ ਵਰਕਰ ਅਤੇ ਕਈ ਸਮਾਜ ਸੇਵੀ ‘ਆਪ’ ਵਿੱਚ ਸ਼ਾਮਿਲ

by | Aug 19, 2025 | breaking news, daily, politics | 0 comments

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸ਼ਾਮਿਲ ਹੋਣਾ ਲੋਕਾਂ ਦਾ ਆਪ ਵਿੱਚ ਵੱਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ-ਅਰੋੜਾ

ਚੰਡੀਗੜ੍ਹ/ਨਕੋਦਰ, 19 ਅਗਸਤ

ਨਕੋਦਰ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸੈਂਕੜੇ ਐਮਸੀ ਅਤੇ ਵਰਕਰ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਹਲਕੇ ਦੇ ਕਈ ਉੱਘੇ ਸਮਾਜਸੇਵੀ ਵੀ ਆਪ ਵਿੱਚ ਸ਼ਾਮਿਲ ਹੋਏ।

ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ‘ਤੇ ਸ਼ਾਮਿਲ ਕਰਾਇਆ ਅਤੇ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੀ ਹਾਜ਼ਰ ਸਨ।

ਆਪ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਵਿੱਚ ਰਾਜੀਵ ਮਿਸਰ ਐਮ.ਸੀ ਨਗਰ ਕੌਂਸਲ ਨੂਰਮਹਿਲ ਅਤੇ ਪ੍ਰਧਾਨ ਨੂਰਮਹਿਲ ਛਿੰਝ ਕਮੇਟੀ, ਚੇਅਰਮੈਨ ਲਾਇਨ ਕਲੱਬ,ਪ੍ਰੇਮ ਕੁਮਾਰ (ਰਾਜੂ) ਪ੍ਰਧਾਨ ਦੋਆਬਾ ਜੋਨ ਐਸ.ਸੀ ਵਿੰਗ ਸ਼੍ਰੋਮਣੀ ਅਕਾਲੀ ਦਲ,ਸੰਚੂ ਵਧਵਾ ਪ੍ਰਧਾਨ ਲਾਇਨ ਕਲੱਬ ਨੂਰਮਹਿਲ ਅਤੇ ਉੱਘੇ ਸਮਾਜ ਸੇਵੀ, ਸੰਦੀਪ ਕੁਮਾਰ ਮਿੱਤੂ, ਨੂਰਮਹਿਲ,ਸੰਜੀਵ ਵਰਮਾ,
ਰਜਨੀਸ਼ ਬੱਬਰ ਸਾਬਕਾ ਪ੍ਰਧਾਨ ਐਸ.ਓ.ਆਈ ਯੂਥ ਅਕਾਲੀ ਦਲ, ਪ੍ਰਧਾਨ ਖ਼ਾਲਸਾ ਕਾਲਜ ਯੂਥ ਵਿੰਗ
ਸ਼ਿਵਮ ਸੇਤੀਆ,ਜਸਵੀਰ ਸਿੰਘ ਉਪਲ ਮੌਜੂਦਾ ਪੰਚ, ਹਰੀ ਦੇਵ ਖੋਸਲਾ,ਪ੍ਰਹਿਲਾਦ ਸ਼ਰਮਾ ਸੀਨੀਅਰ ਆਗੂ, ਯੂਥ ਅਕਾਲੀ ਦਲ,ਮਨੀਸ਼ ਕੁਮਾਰ ਨਈਅਰ ਸਮਾਜ ਸੇਵੀ,ਸੋਨੂੰ ਉਪਲ ਸੀਨੀਅਰ ਅਕਾਲੀ ਆਗੂ ਪ੍ਰਮੁੱਖ ਹਨ।

ਅਰੋੜਾ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਕੋਦਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਤਿੰਨ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕਾਰਜਕਾਲ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਸੈਂਕੜੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...