ਨਗਰ ਕੌਂਸਲ ਚੋਣਾਂ ਵਿਚ ਦਿੱਲੀ ਆਧਾਰਿਤ ਪਾਰਟੀਆਂ ਨੂੰ ਹਾਰ ਦਿਓ: ਸੁਖਬੀਰ ਸਿੰਘ ਬਾਦਲ

by | May 22, 2026 | breaking news, election, politics | 0 comments

ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਸਾਰੇ ਮਿਉਂਸਪਲ ਇਲਾਕਿਆਂ ਵਿਚ ਸ਼ਹਿਰੀ ਬੁਨਿਆਦੀ ਢਾਂਚੇ ਦੇ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ

ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 21 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਉਂਸਪਲ ਚੋਣਾਂ ਵਿਚ ਸਾਰੀਆਂ ਦਿੱਲੀ ਆਧਾਰਿਤ ਪਾਰਟੀਆਂ ਨੂੰ ਹਾਰ ਦੇਣ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਾਰੇ ਮਿਉਂਸਪਲ ਇਲਾਕਿਆਂ ਵਿਚ ਸ਼ਹਿਰੀ ਬੁਨਿਆਦੀ ਢਾਂਚੇ ਦੇ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਹੈ।

ਇਥੇ ਸ਼ਹਿਰ ਵਿਚ ਸਾਬਕਾ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਨਾਲ ਅਕਾਲੀ ਦਲ ਦੇ ਉਮੀਦਵਾਰਾਂ ਵਾਸਤੇ ਚੋਣ ਪ੍ਰਚਾਰ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਆਪਣੀਆਂ ਵੋਟਾਂ ਖਰਾਬ ਨਾ ਕਰਿਓ। ਆਪ ਸਰਕਾਰ ਸਿਰਫ ਅਗਲੇ ਪੰਜ ਮਹੀਨਿਆਂ ਵਾਸਤੇ ਸੱਤਾ ਵਿਚ ਹੈ। ਪਿਛਲੇ ਸਾਢੇ ਚਾਰ ਸਾਲਾਂ ਤੋਂ ਉਹ ਸੱਤਾ ਵਿਚ ਹੈ ਪਰ ਉਸਨੇ ਤੁਹਾਡੇ ਵਾਸਤੇ ਕੱਖ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਸ਼ਹਿਰਾਂ ਵਿਚ ਸਾਰਾ ਸਿਵਲ ਬੁਨਿਆਦੀ ਢਾਂਚਾ ਢਹਿ ਢੇਰੀ ਹੈ। ਵਪਾਰ ਤੇ ਉਦਯੋਗ ਗੈਂਗਸਟਰਾਂ ਵੱਲੋਂ ਲੁੱਟੇ ਜਾ ਰਹੇ ਹਨ ਤੇ ਆਪ ਸਰਕਾਰ ਉਹਨਾਂ ਮੂਹਰੇ ਸ਼ਕਤੀਵਿਹੂਣੀ ਹੈ।

ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਤੁਹਾਨੂੰ ਸਿਰਫ ਅਕਾਲੀ ਦਲ ਦੀ ਸਰਕਾਰ ਦਾ ਕਾਰਜਕਾਲ ਚੇਤੇ ਕਰਨਾ ਚਾਹੀਦਾ ਹੈ। ਅਕਾਲੀ ਦਲ ਦੀਆਂ ਸਰਕਾਰਾਂ ਨੇ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਸਨ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰਾਂ ਤਾਂ ਇਸਦੀ ਢਾਂਚੇ ਦਾ ਰੱਖ ਰਖਾਅ ਵੀ ਨਹੀਂ ਕਰ ਸਕੀਆਂ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਹਰ ਵਰਗ ਨੂੰ ਨਾਲ ਲੈ ਕੇ ਚੱਲਦਾ ਹੈ। ਉਹਨਾਂ ਕਿਹਾ ਕਿ ਭਾਈਚਾਰਕ ਸਾਂਝ ਸਾਡੀਆਂ ਨੀਤੀਆਂ ਦਾ ਧੁਰਾ ਹੈ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਾਰੇ ਧਰਮਾਂ ਨੂੰ ਉਤਸ਼ਾਹਿਤ ਕੀਤਾ। ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦਾ ਸੁੰਦਰੀਕਰਨ ਕੀਤਾ ਤਾਂ ਦੁਰਗਿਆਣਾ ਮੰਦਿਰ, ਰਾਮ ਤੀਰਥ ਸਥਲ ਅੰਮ੍ਰਿਤਸਰ ਤੇ ਸ੍ਰੀ ਗੁਰੂ ਰਵੀਦਾਸ ਜੀ ਮੰਦਿਰ ਖੁਰਾਲਗੜ੍ਹ ਸਾਹਿਬ ਦਾ ਵੀ ਸੁੰਦਰੀਕਰਨ ਕੀਤਾ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਸਿੱਧਾ ਰਾਬਤਾ ਰੱਖਣ ਵਿਚ ਵਿਸ਼ਵਾਸ ਰੱਖਦਾ ਹੈ। ਉਹਨਾਂਕਿਹਾ ਕਿ ਅਸੀਂ ਤੁਹਾਡੇ ਮਸਲੇ ਮੌਕੇ ’ਤੇ ਹੀ ਹੱਲ ਕਰਨ ਵਾਸਤੇ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ ਪਰ ਮੁੱਖ ਮੰਤਰੀ ਭਗਵੰਤ ਮਾਨ ਤਾਂ ਕਦੇ ਵੀ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਦੇ ਮੱਥੇ ਨਹੀਂ ਲੱਗੇ।

ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸ਼ਹਿਰ ਵਿਚ ਸਿਰਫ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਸਾਰੇ ਵਿਕਾਸ ਕਾਰਜ ਹੋਏ ਤੇ ਬੁਨਿਆਦੀ ਢਾਂਚੇ ਦੀ ਸਿਰਜਣਾ ਕੀਤੀ ਗਈ ਅਤੇ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਵੇਲੇ ਇਸ ਸ਼ਹਿਰ ਨਾਲ ਵਿਤਕਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਜਦੋਂ ਲੋਕ ਇਹਨਾਂ ਦੋਵਾਂ ਪਾਰਟੀਆਂ ਦੇ ਨਾਲ-ਨਾਲ ਦਿੱਲੀ ਦੀਆਂ ਪਾਰਟੀਆਂ ਨੂੰ ਕਰਾਰਾ ਸਬਕ ਸਿਖਾਉਣ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...