ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

by | Aug 3, 2026 | breaking news, daily, politics | 0 comments

ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਪੁਲਿਸ ਨੇ ਤਸਕਰੀ ਲਈ ਵਰਤੀ ਜਾ ਰਹੀ ਹੌਂਡਾ ਸਿਟੀ ਕਾਰ ਵੀ ਕੀਤੀ ਜ਼ਬਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਅੰਮ੍ਰਿਤਸਰ ਰੋਡ, ਝਬਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਸਦੀ ਹੌਂਡਾ ਸਿਟੀ ਕਾਰ(ਪੀਬੀ 46ਏ ਜੇ 6021) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰਲੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਸਰਹੱਦੀ ਖੇਤਰ ਵਿੱਚ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਅੱਗੇ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਦੇ ਸਾਥੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਹਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਸਰਹੱਦੀ ਖੇਤਰ ਵਿੱਚ ਆਪਣੇ ਪਾਕਿਸਤਾਨੀ ਸਾਥੀਆਂ ਵੱਲੋਂ ਡਰੋਨ ਰਾਹੀਂ ਭੇਜੀਆਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਆਪਣੇ ਇੱਕ ਹੋਰ ਸਾਥੀ ਓਮ ਸ਼ਰਮਾ ਤੱਕ ਪਹੁੰਚਾਉਂਦੇ ਹਨ, ਜੋ ਉਨ੍ਹਾਂ ਖੇਪਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਤੱਕ ਡਿਲੀਵਰ ਕਰਦਾ ਹੈ।

ਜਾਣਕਾਰੀ ਤੋਂ ਇਹ ਵੀ ਪਤਾ ਲੱਗਾ ਹੈ ਕਿ ਸ਼ੱਕੀ ਓਮ ਨੂੰ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਹੋਈ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਕਿਸੇ ਹੋਰ ਧਿਰ ਨੂੰ ਡਿਲੀਵਰ ਕਰਨ ਲਈ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਸੋਹੀਆਂ ਕਲਾਂ ਦੇ ਖੇਤਰ ਵਿੱਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਛਾਪੇਮਾਰੀ ਕੀਤੀ ਅਤੇ ਸੋਹੀਆਂ ਕਲਾਂ ਵਿਖੇ ਦਾਣਾ ਮੰਡੀ ਨੇੜਿਓਂ ਓਮ ਸ਼ਰਮਾ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ ਵਿੱਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਪਹਿਲਾਂ ਤੋਂ ਬੇਨਕਾਬ ਕੀਤੇ ਜਾ ਚੁੱਕੇ ਹੋਰ ਨਸ਼ਾ ਤਸਕਰੀ ਮਾਡਿਊਲਾਂ ਨਾਲ ਇਸ ਗਿਰੋਹ ਦੇ ਸੰਭਾਵੀ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 48 ਮਿਤੀ 31-07-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...