ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ ‘ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ

by | Sep 5, 2026 | breaking news, crime, daily, politics | 0 comments

➖ਸ਼ੇਰੋ ਪਿੰਡ ਦੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਦੇ ਹੱਕ ‘ਚ ਨਿੱਤਰੀ ਭਾਜਪਾ, ਢਿੱਲੋਂ ਨੇ ਡੀਜੀਪੀ ਅਤੇ ਐੱਸਐੱਸਪੀ ਨਾਲ ਕੀਤੀ ਗੱਲ

➖ਨਸ਼ੇ ਵਿਰੁੱਧ ਆਵਾਜ਼ ਉਠਾਉਣ ‘ਤੇ ਪੁਲਿਸ ਜ਼ਬਰ ਬਰਦਾਸ਼ਤ ਨਹੀਂ: ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਸਰਕਾਰ ਦੀ ਘੇਰਾਬੰਦੀ

ਭਾਜਪਾ ਪ੍ਰਧਾਨ ਢਿੱਲੋਂ ਨੇ ਵੀਡੀਓ ਕਾਲ ਕਰਕੇ ਜਾਣਿਆ ਹਾਲ, ਹਰ ਮੱਦਦ ਦਾ ਦਿੱਤਾ ਭਰੋਸਾ

‘ਆਪ’ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ‘ਤੇ ਚੁੱਕੇ ਸਵਾਲ

ਲੋਕਾਂ ਦੀ ਆਵਾਜ਼ ਦਬਾਉਣ ਵਾਲੀ ਸਰਕਾਰ ਦਾ ਅੰਤ ਨੇੜੇ, 2027 ‘ਚ ਲੋਕ ਦੇਣਗੇ ਜਵਾਬ – ਕੇਵਲ ਸਿੰਘ ਢਿੱਲੋਂ

ਸੁਨਾਮ‌ ਹਲਕੇ ਦੇ ਪਿੰਡ ਸ਼ੇਰੋ ਵਿੱਚ ਮੁੱਖ ਮੰਤਰੀ ਪੰਜਾਬ ਦੇ ਸਾਹਮਣੇ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਉਠਾਉਣ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੇ ਤਸ਼ੱਦਦ ਦੀ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ।

ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੀੜਤ ਮੋਹਨਜੀਤ ਸਿੰਘ ਨਾਲ ਵੀਡੀਓ ਕਾਲ ‘ਤੇ ਗੱਲ ਵੀ ਕੀਤੀ ਉਸ ਦਾ ਹਾਲ ਜਾਣਿਆ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਉਣ ’ਤੇ ਉਸ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮੁਸ਼ਕਲ ਘੜੀ ਵਿੱਚ ਮੋਹਨਜੀਤ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਐੱਸਐੱਸਪੀ ਸੰਗਰੂਰ ਅਤੇ ਡੀਜੀਪੀ ਪੰਜਾਬ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਹੈ ਅਤੇ ਮੋਹਨਜੀਤ ਸਿੰਘ ਨਾਲ ਹੋਏ ਕਥਿਤ ਤਸ਼ੱਦਦ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।

ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਨੌਜਵਾਨ ਨਾਲ ਡੱਟ ਕੇ ਖੜੀ ਹੈ ਅਤੇ ਉਹਨਾਂ ਦੇ ਸੰਗਰੂਰ -2 ਦੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਆਪਣੀ ਟੀਮ ਨਾਲ ਪੀੜਤ ਦੀ ਮੱਦਦ ਲਈ ਲੱਗੇ‌ ਹੋਏ ਹਨ। ਪੀੜਤ ਨੂੰ ਹਰ ਤਰ੍ਹਾਂ ਦੀ ਮੱਦਦ ਭਾਜਪਾ ਦੇਵੇਗੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੋਹਨਜੀਤ ਸਿੰਘ ਨੇ ਕੋਈ ਗੈਰ-ਕਾਨੂੰਨੀ ਗਤੀਵਿਧੀ ਨਹੀਂ ਕੀਤੀ, ਸਗੋਂ ਉਸ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਗੰਭੀਰ ਨਸ਼ੇ ਦਾ ਮੁੱਦਾ ਸਿੱਧਾ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ ਸੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਤੋਂ ਸਵਾਲ ਪੁੱਛਣਾ ਅਤੇ ਆਪਣੀ ਗੱਲ ਰੱਖਣਾ ਹਰ ਨਾਗਰਿਕ ਦਾ ਅਧਿਕਾਰ ਹੈ। ਪਰ ਇਸ ਗੁਰਸਿੱਖ ਨੌਜਵਾਨ ਨੂੰ ਨਸ਼ਿਆਂ ਦਾ ਮੁੱਦਾ ਉਠਾਉਣ ਦੇ ਬਦਲੇ ਪੁਲਿਸ ਵਲੋਂ ਹਿਰਾਸਤ ਵਿੱਚ ਲੈ ਕੇ ਉਸ ਨਾਲ ਕੁੱਟਮਾਰ ਅਤੇ ਤਸ਼ੱਦਦ ਕਰਨਾ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨੀ ਬੇਹੱਦ ਹੀ ਮੰਦਭਾਗੀ ਹੈ।

ਭਾਜਪਾ ਪੰਜਾਬ ਪ੍ਰਧਾਨ ਨੇ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਦਾਅਵਿਆਂ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਸਰਕਾਰ ਨਸ਼ਾ ਰੋਕਣ ਵਿੱਚ ਪੂਰੀ ਤਰ੍ਹਾਂ ਨਾਲ ਫੇਲ ਹੋਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ, ਨਾ ਕਿ ਪੁਲੀਸ ਦੀ ਤਾਕਤ ਰਾਹੀਂ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਧਰਨਿਆਂ ਅਤੇ ਲੋਕਾਂ ਦੇ ਸੰਘਰਸ਼ਾਂ ਵਿੱਚੋਂ ਨਿਕਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਲੋਕਾਂ ਦੇ ਸਵਾਲਾਂ ਤੋਂ ਹੀ ਡਰਨ ਲੱਗ ਪਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਵਾਲ ਪੁੱਛਣ ਵਾਲਿਆਂ ਨਾਲ ਜ਼ਬਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੇ ਜ਼ਬਰ ਅਤੇ ਧੱਕੇਸ਼ਾਹੀ ਤੋਂ ਅੱਕ ਚੁੱਕੇ ਹਨ। ਇਸ ਸਰਕਾਰ ਦੇ ਅੱਤ ਦਾ ਅੰਤ ਨੇੜੇ ਹੈ ਅਤੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਜ਼ਬਰ ਕਰਨ ਵਾਲੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਤਿਆਰ ਬੈਠੇ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...