ਨਸ਼ੇ ਦੇ ਰੋਗੀਆਂ ਦਾ ਇਲਾਜ ਕਰਨ ਲਈ ਸਰਕਾਰੀ ਕੇਂਦਰਾਂ ਵਿੱਚ 5 ਹਜਾਰ ਬੈਡ ਹੋਰ ਲਗਾਏ- ਸਿਹਤ ਮੰਤਰੀ

by | Apr 28, 2025 | breaking news, daily, health | 0 comments

ਬਰਸਾਤੀ ਬਿਮਾਰੀਆਂ ਦੀ ਰੋਕਥਾਮ ਲਈ ਪੰਜਾਬ ਦੇ 65 ਲੱਖ ਘਰਾਂ ਵਿੱਚ ਪਹੁੰਚ ਕਰੇਗਾ ਸਿਹਤ ਵਿਭਾਗ
ਨਸ਼ਾ ਰੋਗੀ ਦਾ ਇਲਾਜ ਉਸ ਦੇ ਘਰ ਨੇੜੇ ਕਰਵਾਉਣ ਦਾ ਪ੍ਰਬੰਧ ਹੋਣਾ ਚਾਹੀਦਾ – ਧਾਲੀਵਾਲ

ਅੰਮ੍ਰਿਤਸਰ, 28 ਅਪ੍ਰੈਲ
ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਵੀ ਹਨ ਨੇ ਅੱਜ ਅੰਮ੍ਰਿਤਸਰ ਪਹੁੰਚ ਕੇ ਓਟ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਨਸ਼ੇ ਦੇ ਮੁੱਦੇ ਉੱਤੇ ਵਿਧਾਇਕ ਸਾਹਿਬਾਨ ਤੇ ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ ।

ਇਸ ਮੌਕੇ ਉਹਨਾਂ ਨਾਲ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ, ਸ ਜਸਵਿੰਦਰ ਸਿੰਘ ਰਮਦਾਸ, ਜਸਬੀਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਜਿਲਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆ ਮਾਨ ਅਤੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਾ ਮੁਕਤੀ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਲੋਕ ਨਸ਼ਾ ਛੱਡਣ ਲਈ ਅੱਗੇ ਆ ਰਹੇ ਹਨ, ਜਿਸ ਨੂੰ ਵੇਖਦੇ ਹੋਏ ਨਸ਼ਾ ਛਡਾਊ ਕੇਂਦਰਾਂ ਵਿੱਚ 5 ਹਜਾਰ ਬੈਡਾਂ ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਮੁੱਦੇ ਉੱਤੇ ਸਾਡੀ ਪਾਰਟੀ ਦਾ ਕੋਈ ਰਾਜਸੀ ਨੇਤਾ ਤਸਕਰਾਂ ਦੀ ਸਹਾਇਤਾ ਨਹੀਂ ਕਰਦਾ ਅਤੇ ਨਸ਼ਾ ਛੁਡਾਉਣ ਲਈ ਸਰਕਾਰ ਦੀ ਨੀਤੀ ਬਿਲਕੁਲ ਸਪਸ਼ਟ ਹੈ ਕਿ ਜੋ ਨਸ਼ਾ ਕਰਦਾ ਹੈ ਉਸ ਦਾ ਇਲਾਜ ਕਰਵਾਵਾਂਗੇ ਅਤੇ ਜੋ ਨਸ਼ਾ ਵੇਚਦਾ ਹੈ ਉਸ ਨੂੰ ਜੇਲ ਵਿੱਚ ਸੁੱਟਾਂਗੇ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਜਿਹੇ ਦਵਾਈ ਵਿਕਰੇਤਾ ਜੋ ਨਸ਼ੇ ਦੀਆਂ ਗੋਲੀਆਂ ਵੇਚਦੇ ਹਨ, ਵਿਰੁੱਧ ਸਖਤ ਕਾਰਵਾਈ ਕਰਨ।

ਉਹਨਾਂ ਕਿਹਾ ਕਿ ਜੋ ਨਸ਼ਾ ਛੱਡੇਗਾ ਉਸ ਨੂੰ ਅਸੀਂ ਇਲਾਜ ਕਰਵਾਉਣ ਦੇ ਨਾਲ ਨਾਲ ਹੁਨਰ ਮੰਦ ਸਿੱਖਿਆ ਦੇਵਾਂਗੇ, ਰੁਜ਼ਗਾਰ ਉਤੇ ਲਵਾਵਾਂਗੇ ਅਤੇ ਲੋੜ ਅਨੁਸਾਰ ਕਰਜਾ ਵੀ ਦੇਵਾਂਗੇ ਪਰ ਜੋ ਨਸ਼ੇ ਵੇਚਦਾ ਹੈ ਉਹ ਜਾਂ ਤਾਂ ਇਹ ਗੋਰਖ ਧੰਦਾ ਛੱਡੇਗਾ ਜਾਂ ਪੰਜਾਬ। ਉਸ ਲਈ ਕੋਈ ਦੂਸਰਾ ਰਸਤਾ ਨਹੀਂ ਹੈ। ਉਹਨਾਂ ਦੱਸਿਆ ਕਿ ਅਸੀਂ ਨਸ਼ਾ ਛਡਾਉਣ ਲਈ ਹਰ ਪਿੰਡ ਤੇ ਮਹੱਲੇ ਵਿੱਚ ਸਹਾਇਤਾ ਗਰੁੱਪ ਬਣਾ ਰਹੇ ਹਾਂ ਜੋ ਕਿ ਪੀੜਤ ਰੋਗੀਆਂ ਦੇ ਇਲਾਜ ਲਈ ਸਹਾਈ ਹੋਣਗੇ।

ਬਰਸਾਤੀ ਬਿਮਾਰੀਆਂ ਦਾ ਜਾਇਜ਼ਾ ਲੈਂਦੇ ਉਹਨਾਂ ਨੇ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਉੱਤੇ ਵੱਧ ਧਿਆਨ ਦੇਣ ਦੀ ਹਦਾਇਤ ਕਰਦੇ ਦੱਸਿਆ ਕਿ ਇਸ ਸਾਲ ਸਿਹਤ ਵਿਭਾਗ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਦੇ ਸਾਰੇ ਭਾਵ 65 ਲੱਖ ਘਰਾਂ ਵਿੱਚ ਦਸਤਕ ਦੇਵੇਗਾ। ਜਿੱਥੇ ਘਰਾਂ ਵਾਲਿਆਂ ਨੂੰ ਇਨਾਂ ਬਿਮਾਰੀਆਂ ਦੀ ਰੋਕਥਾਮ ਲਈ ਦੱਸਿਆ ਜਾਵੇਗਾ, ਉੱਥੇ ਉਹਨਾਂ ਦਾ ਸਾਥ ਵੀ ਲਿਆ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਇਹ ਵੀ ਦੱਸਿਆ ਕਿ ਸਾਰੇ ਗੈਰ ਕਾਨੂੰਨੀ ਨਸ਼ਾ ਛਡਾਊ ਕੇਂਦਰ ਬੰਦ ਕਰ ਦਿੱਤੇ ਗਏ ਹਨ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਸਮਰੱਥਾ ਵਧਾ ਦਿੱਤੀ ਗਈ ਹੈ।

ਇਸ ਮੌਕੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ਿਆਂ ਵਿਰੁੱਧ ਯੁੱਧ ਨੂੰ ਜ਼ਿਲੇ ਵਿੱਚ ਮਿਲ ਰਹੇ ਹੁੰਗਾਰੇ ਉੱਤੇ ਤਸੱਲੀ ਪ੍ਰਗਟ ਕਰਦਿਆਂ ਇਹ ਵੀ ਮੰਗ ਰੱਖੀ ਕਿ ਜੋ ਵਿਅਕਤੀ ਨਸ਼ਾ ਕਰਦਾ ਫੜਿਆ ਜਾਂਦਾ ਹੈ, ਉਸ ਨੂੰ ਤੁਰੰਤ ਨੇੜੇ ਤੋਂ ਨੇੜੇ ਹਸਪਤਾਲ ਵਿੱਚ ਨਸ਼ਾ ਛਡਾਉਣ ਦੇ ਪ੍ਰਬੰਧ ਕੀਤੇ ਜਾਣ। ਉਹਨਾਂ ਜ਼ਿਲੇ ਵਿੱਚ ਹੁਣ ਤੱਕ ਇਸ ਮੁਹਿੰਮ ਅਧੀਨ ਕੀਤੇ ਗਈ ਕਾਰਵਾਈ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਸ਼ਾਬਾਸ਼ ਵੀ ਦਿੱਤੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...