ਨਾਗਰਿਕ-ਕੇਂਦਰਿਤ ਸ਼ਾਸਨ ਦੀ ਮਜ਼ਬੂਤੀ ਲਈ ਐਨਸੀਜੀਜੀ ਟੀਮ ਵੱਲੋਂ ਪੰਜਾਬ ਪਾਰਦਰਸ਼ਤਾ ਕਮਿਸ਼ਨ ਦਾ ਦੌਰਾ

by | Jul 30, 2025 | breaking news, daily | 0 comments

ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਨੇ ਡਾਟਾ-ਅਧਾਰਤ ਕਾਰਜਪ੍ਰਣਾਲੀ ਅਤੇ ਜਨਤਕ ਸੇਵਾ ਸੁਧਾਰ ਪਹਿਲਕਦਮੀਆਂ ਪ੍ਰਤੀ ਪੰਜਾਬ ਦੀ ਸਰਗਰਮ ਪਹੁੰਚ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 30 ਜੁਲਾਈ:

ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਂਸ (ਐਨ.ਸੀ.ਜੀ.ਜੀ.) ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦਾ ਦੌਰਾ ਕੀਤਾ, ਜੋ ਕਿ ਭਾਰਤ ਦੇ ਰਾਈਟ ਟੂ ਸਰਵਿਸ (ਆਰ.ਟੀ.ਐਸ) ਲਾਗੂਕਰਨ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਭਾਰਤ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਧੀਨ ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਡਾ. ਸੁਰੇਂਦਰ ਕੁਮਾਰ ਬਾਗੜੇ, ਆਈ.ਏ.ਐਸ. ਦੀ ਅਗਵਾਈ ਹੇਠ ਵਫਦ ਵੱਲੋਂ ਕੀਤੀ ਗਈ ਇਹ ਰਣਨੀਤਕ ਸ਼ਮੂਲੀਅਤ, ਨਾਗਰਿਕ-ਕੇਂਦਰਿਤ ਸ਼ਾਸਨ ਮਾਡਲਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ।

ਇਸ ਮਹੱਤਵਪੂਰਨ ਮੀਟਿੰਗ ਨੇ ਸੀਨੀਅਰ ਪ੍ਰਸ਼ਾਸਕੀ ਆਗੂਆਂ ਨੂੰ ਇੱਕ ਮੰਚ ‘ਤੇ ਲਿਆਂਦਾ ਜਿਨ੍ਹਾਂ ਵਿੱਚ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ, ਆਈ.ਏ.ਐਸ. (ਰਿਟਾ) , ਕਮਿਸ਼ਨ ਦੇ ਸਕੱਤਰ ਡਾ. ਨਯਨ ਜੱਸਲ, ਪੀ.ਸੀ.ਐਸ. ਅਤੇ ਕਮਿਸ਼ਨ ਦੇ ਗਵਰਨੈਂਸ ਫੈਲੋ ਮਿਸ ਸ਼ਿਵਾਨੀ ਸ਼ਾਮਲ ਸਨ। ਇਸ ਉੱਚ-ਪੱਧਰੀ ਗੱਲਬਾਤ ਦੌਰਾਨ ਬਿਹਤਰ ਸ਼ਾਸਨ ਅਭਿਆਸਾਂ ਅਤੇ ਸੰਸਥਾਗਤ ਮਜ਼ਬੂਤੀ ਸਬੰਧੀ ਵਿਧੀਆਂ ‘ਤੇ ਮਹੱਤਵਪੂਰਨ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਗੱਲਬਾਤ ਗਵਰਨੈਂਸ ਦੇ ਤਿੰਨ ਮਹੱਤਵਪੂਰਨ ਥੰਮ੍ਹਾਂ ‘ਤੇ ਕੇਂਦਰਿਤ ਸੀ ਜਿਨ੍ਹਾਂ ਵਿੱਚ ਲੰਬਿਤ ਮਾਮਲਿਆਂ ਵਿੱਚ ਯੋਜਨਾਬੱਧ ਕਮੀ, ਸ਼ਿਕਾਇਤ ਨਿਵਾਰਣ ਵਿਧੀਆਂ ਦੀ ਮਜਬੂਤੀ ਅਤੇ ਮਜ਼ਬੂਤ ਨਿਗਰਾਨੀ ਅਤੇ ਮੁਲਾਂਕਣ ਲਈ ਏਕੀਕ੍ਰਿਤ ਡਿਜੀਟਲ ਪਲੇਟਫਾਰਮਾਂ ਨੂੰ ਵਿਕਸਿਤ ਕਰਨਾ ਸ਼ਾਮਲ ਹੈ। ਇਹ ਪਹਿਲਕਦਮੀਆਂ ਪ੍ਰਸ਼ਾਸਨਿਕ ਆਧੁਨਿਕੀਕਰਨ ਅਤੇ ਨਾਗਰਿਕ ਸੇਵਾ ਸਹੂਲਤਾਂ ਲਈ ਪੰਜਾਬ ਦੀ ਪ੍ਰਗਤੀਸ਼ੀਲ ਪਹੁੰਚ ਨੂੰ ਦਰਸਾਉਂਦੀਆਂ ਹਨ।

ਡਾ. ਬਾਗੜੇ ਨੇ ਬਿਹਤਰ ਗਵਰਨੈਂਸ ਨਤੀਜਿਆਂ ਦੀ ਪ੍ਰਾਪਤੀ ਲਈ ਯੋਜਨਾਬੱਧ ਨਿਗਰਾਨ ਢਾਂਚੇ ਦੀ ਠੋਸ ਸੰਭਾਵਨਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਤੌਰ ‘ਤੇ ਸਰਵਿਸ ਡਲਿਵਰੀ ‘ਚ ਆਉਂਦੀਆਂ ਰੁਕਾਵਟਾਂ ਨੂੰ ਦੂਰ ਕਰਨ ਸਬੰਧੀ ਇਸਦੇ ਸਕਾਰਾਤਮਕ ਪ੍ਰਭਾਵ ਨੂੰ ਉਜਾਗਰ ਕੀਤਾ।

ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਨੇ ਵਿਸ਼ੇਸ਼ ਤੌਰ ‘ਤੇ ਡੇਟਾ-ਅਧਾਰਤ ਕਾਰਜਪ੍ਰਣਾਲੀ ਅਤੇ ਵਿਆਪਕ ਜਨਤਕ ਸੇਵਾ ਸੁਧਾਰ ਪਹਿਲਕਦਮੀਆਂ ਪ੍ਰਤੀ ਪੰਜਾਬ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ।

ਸ੍ਰੀ ਵੀ.ਕੇ. ਜੰਜੂਆ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਸਿਧਾਂਤਾਂ ਪ੍ਰਤੀ ਸੂਬਾ ਸਰਕਾਰ ਦੇ ਸਮਰਪਣ ਨੂੰ ਉਜਾਗਰ ਕਰਦਾਂ ਪੰਜਾਬ ਸਰਕਾਰ ਦੀਆਂ ਆਈ.ਟੀ.-ਅਧਾਰਤ ਨਿਵੇਕਲੀਆਂ ਪਹਿਲਕਦਮੀਆਂ ਦਾ ਵੇਰਵਾ ਦਿੱਤਾ ਜੋ ਨਾਗਰਿਕ ਸੇਵਾ ਪਹੁੰਚ ਅਤੇ ਸੰਸਥਾਗਤ ਜਵਾਬਦੇਹੀ ਵਿੱਚ ਕ੍ਰਾਂਤੀ ਲਿਆ ਰਹੀਆਂ ਹਨ। ਇਹ ਤਕਨੀਕੀ ਸੁਵਿਧਾਵਾਂ ਕੁਸ਼ਲ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਢਾਂਚੇ ਵੱਲ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦੀਆਂ ਹਨ।

ਇਹ ਦੌਰਾ ਦੇਸ਼ ਭਰ ਦੇ ਸਟੇਟ ਆਰ.ਟੀ.ਐਸ. ਕਮਿਸ਼ਨਾਂ ਤੱਕ ਐਨ.ਸੀ.ਜੀ.ਜੀ. ਦੇ ਵਿਆਪਕ ਪਹੁੰਚ ਪ੍ਰੋਗਰਾਮ ਦਾ ਮਹੱਤਵਪੂਰਨ ਹਿੱਸਾ ਹੈ, ਜੋ ਨਾਗਰਿਕ-ਕੇਂਦਰਿਤ ਸ਼ਾਸਨ ਸਬੰਧੀ ਬਿਹਤਰ ਅਭਿਆਸਾਂ ਨੂੰ ਅਪਨਾਉਣ ਅਤੇ ਪ੍ਰਸ਼ਾਸਕੀ ਸੁਧਾਰਾਂ ਦੇ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਲਈ ਤਿਆਰ ਕੀਤਾ ਗਿਆ ਹੈ।

ਇਹ ਸ਼ਮੂਲੀਅਤ ਕੇਂਦਰੀ ਅਤੇ ਰਾਜ ਸੰਸਥਾਵਾਂ ਵਿਚਕਾਰ ਸਹਿਯੋਗੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਦੇਸ਼ ਭਰ ਦੇ ਗਵਰਨੈਂਸ ਈਕੋ ਸਿਸਟਮ ਦੀ ਮਜਬੂਤੀ ਲਈ ਜਾਣਕਾਰੀ ਦੇ ਆਦਾਨ-ਪ੍ਰਦਾਨ ਅਤੇ ਗਵਰਨੈਂਸ ਦੇ ਬਿਹਤਰ ਅਭਿਆਸਾਂ ਨੂੰ ਅਪਨਾਉਣ ਦੀ ਵਕਾਲਤ ਕਰਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...