ਨਾਨਕ, ਰਵਿਦਾਸ ਅਤੇ ਵਾਲਮੀਕੀ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ – ਨਿਤਿਨ ਨਬੀਨ

by | Jun 22, 2026 | daily, politics, religion | 0 comments

ਭਾਜਪਾ ਦੇ ਕੌਮੀ ਪ੍ਰਧਾਨ ਨੇ ਜਲੰਧਰ ਵਿੱਚ ਸੰਤ ਸੰਮੇਲਨ ਦੌਰਾਨ ਰਚਾਇਆ ਸੰਵਾਦ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਹੈ ਕਿ ਪੰਜਾਬ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਹੀ ਨਹੀਂ ਕਰਦਾ, ਸਗੋਂ ਭਾਰਤ ਦੀ ਆਤਮਾ ਦੀ ਰਾਖੀ ਵੀ ਕਰਦਾ ਹੈ। ਪੰਜਾਬ ਨੂੰ ਮੌਜੂਦਾ ਸੰਕਟ ਦੇ ਦੌਰ ਵਿੱਚੋਂ ਕੱਢ ਕੇ ਸੁਰੱਖਿਅਤ, ਸਮਰਿੱਧ ਅਤੇ ਸ਼ਕਤੀਸ਼ਾਲੀ ਬਣਾਉਣਾ ਹੀ ਭਾਰਤੀ ਜਨਤਾ ਪਾਰਟੀ ਦਾ ਏਜੰਡਾ ਹੈ। ਉਹ ਜਲੰਧਰ ਵਿੱਚ ਸੰਤ ਸੰਮੇਲਨ ਦੌਰਾਨ ਪੰਜਾਬ ਭਰ ਤੋਂ ਆਏ ਸੰਤਾਂ ਅਤੇ ਮਹਾਪੁਰਸ਼ਾਂ ਨਾਲ ਸੰਵਾਦ ਰਚਾ ਰਹੇ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਿਰਫ਼ ਇੱਕ ਸੂਬਾ ਨਹੀਂ ਹੈ। ਇਹ ਗੁਰੂਆਂ ਦੀ ਬਾਣੀ, ਸੰਤਾਂ ਦੀ ਤਪੱਸਿਆ ਅਤੇ ਸ਼ਹੀਦਾਂ ਦਾ ਖੂਨ ਹੈ। ਇਹ ਸੇਵਾ, ਸਮਰਪਣ ਅਤੇ ਤਿਆਗ ਦੀ ਜੀਵੰਤ ਪਰੰਪਰਾ ਹੈ।

ਉਨ੍ਹਾਂ ਕਿਹਾ ਅੱਜ ਪੰਜਾਬ ਨਸ਼ਿਆਂ ਵਿੱਚ ਗ੍ਰਸਤ ਹੈ ਅਤੇ ਮੈਂ ਅਪੀਲ ਕਰਦਾ ਹਾਂ ਕਿ ਹਰ ਗੁਰਦੁਆਰਾ ਕਮੇਟੀ, ਆਸ਼ਰਮ, ਡੇਰਾ ਮੁਖੀ ਅਤੇ ਮੰਦਰ ਕਮੇਟੀ ਨਸ਼ਿਆਂ ਵਿੱਚੋਂ ਲੋਕਾਂ ਨੂੰ ਕੱਢਣ ਦਾ ਸਕੰਪਲ ਲੈਣ। ਉਨ੍ਹਾਂ ਕਿਹਾ ਭਾਰਤੀ ਸਮਾਜ ਦੀ ਇਹ ਪਰੰਪਰਾ ਰਹੀ ਹੈ ਕਿ ਸੰਤ ਸਮਾਜ ਦਾ ਮਾਰਗ ਦਰਸ਼ਨ ਕਰਦੇ ਰਹੇ ਹਨ। ਅਗਰ ਸਾਰੇ ਧਾਰਮਿਕ ਸੰਸਥਾਨ ਅੱਗੇ ਆਉਣ ਤਾਂ ਪੰਜਾਬ ਦੇ ਹਾਲਾਤ ਬਦਲਣ ਤੋਂ ਕੋਈ ਸ਼ਕਤੀ ਨਹੀਂ ਰੋਕ ਸਕਦੀ।

ਨਿਤਿਨ ਨਬੀਨ ਨੇ ਕਿਹਾ ਕਿ ਸਿੱਖ ਪਰੰਪਰਾ ਨਾ ਕੋ ਬੈਰੀ ਨਹੀਂ ਬੇਗਾਨਾ ਦਾ ਸੁਨੇਹਾ ਦਿੰਦੀ ਹੈ, ਇਹੀ ਅਸਲ ਪੰਜਾਬ ਅਤੇ ਇਹੀ ਅਸਲ ਭਾਰਤ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਨੇ ਕੁੱਲ ਲੋਕਾਈ ਨੂੰ ਏਕਤਾ ਤੇ ਬਰਾਬਰੀ ਦਾ ਪਾਠ ਪੜ੍ਹਾਇਆ, ਇਹ ਧਰਤੀ ਗੁਰੂ ਅਰਜਨ ਦੇਵ ਜੀ ਦੀ ਤਪੱਸਿਆ ਦੀ ਗਵਾਹ ਹੈ ਅਤੇ ਇਹ ਗੁਰੂ ਤੇਗ ਬਹਾਦਰ ਜੀ ਦੇ ਸਰਬਉੱਚ ਬਲਿਦਾਨ ਨੂੰ ਨਮਨ ਕਰਦੀ ਹੈ। ਇਹ ਗੁਰੂ ਗੋਬਿੰਦ ਸਿੰਘ ਜੀ ਦੀ ਵੀਰਤਾ, ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਅਤੇ ਸਰਬੱਤ ਦੇ ਭਲੇ ਦਾ ਅਮਰ ਸੰਦੇਸ਼ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਦਾ ਕਣ-ਕਣ ਸਾਨੂੰ ਇਹ ਯਾਦ ਦੁਆਉਂਦਾ ਹੈ ਕਿ ਦੇਸ ਸਿਰਫ਼ ਸੱਤਾ ਨਾਲ ਹੀ ਨਹੀਂ ਚੱਲਦਾ, ਰਾਸ਼ਟਰ ਸੰਤਾਂ ਦੇ ਸੰਸਕਾਰਾਂ ਨਾਲ ਚੱਲਦਾ ਹੈ ਅਤੇ ਭਾਰਤ ਦੀ ਆਤਮਾਂ ਸੰਤਾਂ ਵਿੱਚ ਵੱਸਦੀ ਹੈ।

ਨਿਤਿਨ ਨਬੀਨ ਨੇ ਅੱਗੇ ਕਿਹਾ ਕਿ ਰਾਜਾ ਬਦਲਦੇ ਰਹਿੰਦੇ ਹਨ, ਪਰ ਭਾਰਤ ਦੀ ਆਤਮਾ ਕਦੇ ਨਹੀਂ ਬਦਲੀ, ਪਰ ਜਦੋਂ-ਜਦੋਂ ਸਮਾਜ ਭਟਕਿਆ, ਸੰਤਾਂ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ। ਜਦੋਂ-ਜਦੋਂ ਹਨ੍ਹੇਰਾ ਵਧਿਆ, ਸੰਤਾਂ ਨੇ ਹੀ ਦੀਪ ਜਗਾਇਆ ਅਤੇ ਜਦੋਂ ਵੀ ਸਮਾਜ ਵਿੱਚ ਵੰਡੀਆਂ ਪਈਆਂ ਤਾਂ ਸੰਤਾਂ ਨੇ ਹੀ ਲੋਕਾਂ ਨੂੰ ਜੋੜਨ ਦਾ ਕਾਰਜ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ਼ ਅਤੇ ਸਭਕਾ ਪ੍ਰਯਾਸ ਸਾਡਾ ਅਜਿਹਾ ਸਕੰਪਲ ਹੈ, ਜੋ ਸਰਬੱਤ ਦੇ ਭਲੇ ਦੇ ਮਹਾਨ ਸਿਧਾਂਤ ਨੂੰ ਆਤਮਸਾਤ ਕਰਨ ਵਾਲਾ ਹੈ। ਅਸੀਂ ਪੰਜਾਬ ਨੂੰ ਮੌਜੂਦਾ ਸੰਕਟ ਵਿੱਚੋਂ ਕੱਢ ਕੇ ਅਜਿਹੇ ਸਾਸ਼ਨ ਵਾਲਾ ਪ੍ਰਬੰਧ ਦੇਣਾ ਚਾਹੁੰਦੇ ਹਾਂ, ਜਿੱਥੇ ਹਰ ਧਰਮ, ਹਰ ਪੰਥ, ਹਰ ਡੇਰਾ ਅਤੇ ਹਰ ਸਮਾਜ ਬਰਾਬਰ ਮਾਣ ਅਤੇ ਸਨਮਾਨ ਨਾਲ ਅੱਗੇ ਵਧੇ।

ਜਿੱਥੇ ਸਮਾਜ ਵਿੱਚ ਸਾਂਤੀ ਹੋਵੇ, ਭਾਈਚਾਰਾ ਹੋਵੇ, ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਾ ਨਹੀਂ ਸਿੱਖਿਆ ਅਤੇ ਰੁਜ਼ਗਾਰ ਹੋਵੇ।

ਮੇਰੀ ਇਹ ਅਪੀਲ ਸਿਆਸੀ ਨਹੀਂ ਹੈ,ਇੱਕ ਸੇਵਕ ਵਜੋਂ ਮੈਂ ਤੁਹਾਡੇ ਸਮੂਹ ਸੰਤਾਂ ਦੇ ਚਰਨਾਂ ਵਿੱਚ ਖੜਾ ਹਾਂ। ਸਾਨੂੰ ਤੁਹਾਡੇ ਮਾਰਗ ਦਰਸ਼ਨ ਦੀ ਲੋੜ ਹੈ, ਤਾਂ ਜੋ ਅਸੀਂ ਅਜਿਹਾ ਪੰਜਾਬ ਸਿਰਜੀਏ ਜਿੱਥੇ ਨਾਨਕ ਦੀ ਬਾਣੀ ਗੂੰਜੇ, ਗੁਰੂ ਰਵਿਦਾਸ ਦੇ ਸਿਧਾਂਤਾਂ ਵਾਲਾ ਸਮਾਜ ਬਣੇ, ਭਗਵਾਨ ਵਾਲਮੀਕੀ ਜੀ ਦੀ ਮਰਿਯਾਦਾ ਕਾਇਮ ਰਹੇ ਅਤੇ ਬਾਬਾ ਜੀਵਨ ਸਿੰਘ ਦਾ ਤਿਆਗ ਨੌਜਵਾਨਾਂ ਦਾ ਪ੍ਰੇਰਣਾ ਬਣੇ।

ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਰਾਜਸਭਾ ਸਾਂਸਦ ਵਿਕਰਮ ਸਾਹਨੀ ਅਤੇ ਸੁਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਸਣੇ ਕੋਈ ਹੋਰ ਆਗੂ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...