ਨਾਮਜ਼ਦਗੀਆਂ ਤੋਂ ਪਹਿਲਾਂ ‘ਆਪ’ ਵੱਲੋਂ ਸੱਤਾ ਦੀ ਬੇਰਹਿਮੀ ਨਾਲ ਦੁਰਵਰਤੋਂ: ਵੜਿੰਗ

by | Dec 5, 2025 | breaking news, daily, politics | 0 comments

ਕਿਹਾ: ਘਬਰਾਹਟ ਵਿੱਚ ਆਈ ‘ਆਪ’ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ

ਧਮਕੀ ਦੇਣ ਵਾਲੇ ਇੱਕ ਵੀ ਅਧਿਕਾਰੀ ਨੂੰ ਨਾ ਬਖਸ਼ਣ ਦੀ ਦਿੱਤੀ ਚੇਤਾਵਨੀ

ਚੰਡੀਗੜ੍ਹ, 4 ਦਸੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਸੂਬੇ ਅੰਦਰ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੱਤਾ ਦੀ ਬੇਰਹਿਮੀ ਨਾਲ ਦੁਰਵਰਤੋਂ ਕਰਨਾ ਦਾ ਦੋਸ਼ ਲਗਾਇਆ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ, ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਕੰਧ ‘ਤੇ ਲਿਖੀ ਹੋਈ ਸੱਚਾਈ ਨੂੰ ਦਰਸਾਉਂਦਾ ਹੈ ਕਿ ‘ਆਪ’ ਆਪਣਾ ਅਧਾਰ ਗੁਆ ​​ਚੁੱਕੀ ਹੈ ਅਤੇ ਇਸਨੂੰ ਇਸਦਾ ਅਹਿਸਾਸ ਵੀ ਹੋ ਚੁੱਕਾ ਹੈ, ਜਿਸ ਕਾਰਨ ਇਹ ਪੁਲਿਸ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੀਆਂ ਅਜਿਹੀਆਂ ਬੇਚੈਨ ਕੋਸ਼ਿਸ਼ਾਂ ਦਾ ਸਹਾਰਾ ਲੈ ਰਹੀ ਹੈ।

ਅੱਜ ਦੇ ਘਟਨਾਕ੍ਰਮ ਦਾ ਸਾਰ ਦਿੰਦੇ ਹੋਏ, ਵੜਿੰਗ ਨੇ ਕਿਹਾ ਕਿ ਸੂਬੇ ਭਰ ਤੋਂ ਆਈਆਂ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਕਿਸ ਤਰੀਕੇ ਨਾਲ ਸੱਤਾਧਾਰੀ ‘ਆਪ’ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾਉਣ ਲਈ ਤਾਕਤ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਤਾ ਦੀ ਇੰਨੀ ਬੇਰਹਿਮੀ ਨਾਲ ਦੁਰਵਰਤੋਂ ਕਰਨ ਦੇ ਬਾਵਜੂਦ, ਜ਼ਿਆਦਾਤਰ ਕਾਂਗਰਸੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਵਿੱਚ ਕਾਮਯਾਬ ਰਹੇ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਭਰ ਅੰਦਰ ਕੈਮਰਿਆਂ ਵਿੱਚ ਸਭ ਕੁਝ ਕੈਦ ਹੋ ਰਿਹਾ ਹੈ ਅਤੇ ਇਸ ਨਾਲ ਸਰਕਾਰ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੂੰ ਆਪਣੀ ਕਾਰਗੁਜ਼ਾਰੀ ਬਾਰੇ ਇੰਨਾ ਹੀ ਭਰੋਸਾ ਸੀ, ਤਾਂ ਇਸਨੂੰ ਇੰਨੀ ਬੇਰਹਿਮੀ ਨਾਲ ਤਾਕਤ ਦੀ ਵਰਤੋਂ ਕਰਨ ਦੀ ਲੋੜ ਕਿਉਂ ਪਈ। ਇਹ ਸਿਰਫ ਘਬਰਾਹਟ ਅਤੇ ਨਿਰਾਸ਼ਾ ਦੀ ਭਾਵਨਾ ਨੂੰ ਦਰਸਾਉਂਦਾ ਹੈ, ਕਿਉਂਕਿ ਸਰਕਾਰ ਨੂੰ ਅਹਿਸਾਸ ਹੋ ਗਿਆ ਹੈ ਕਿ ਉਸਦਾ ਸਮਰਥਨ ਘੱਟ ਰਿਹਾ ਹੈ।

ਇਸ ਤੋਂ ਪਹਿਲਾਂ, ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਪਟਿਆਲਾ ਪੁਲਿਸ ਦੇ ਵੱਡੇ ਪੱਧਰ ‘ਤੇ ਚੱਲ ਰਹੇ ਆਡੀਓ ਕਲਿੱਪ, ਜਿਸ ਵਿਚ ਕੁਝ ਅਧਿਕਾਰੀ ਕਥਿਤ ਤੌਰ ‘ਤੇ ਚਰਚਾ ਕਰ ਰਹੇ ਹਨ ਕਿ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਕਿਵੇਂ ਰੋਕਿਆ ਜਾਵੇ, ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਨਹੀਂ ਜਾਣਦੇ ਹਨ ਕਿ ਇਹ ਏ.ਆਈ. ਦੁਆਰਾ ਤਿਆਰ ਕੀਤਾ ਗਿਆ ਹੈ ਜਾਂ ਫਿਰ ਅਸਲੀ ਹੈ, ਲੇਕਿਨ ਪੁਲਿਸ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨਾ ਪੰਜਾਬ ਵਿੱਚ ‘ਆਪ’ ਸਰਕਾਰ ਦੀ ਪਛਾਣ ਹੈ। ਉਨ੍ਹਾਂ ਕਿਹਾ ਕਿ ਆਡੀਓ ਕਲਿੱਪ ਵਿੱਚ ਜੋ ਚਰਚਾ ਕੀਤੀ ਜਾ ਰਹੀ ਸੀ, ਉਹ ਪਹਿਲਾਂ ਹੀ ਪੂਰੇ ਪੰਜਾਬ ਵਿੱਚ ਹੋ ਰਿਹਾ ਹੈ ਅਤੇ ਆਮ ਲੋਕਾਂ ਇਸਨੂੰ ਦੇਖਿਆ ਤੇ ਸਮਝਿਆ ਜਾ ਰਿਹਾ ਹੈ।

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇੱਕ ਕਾਂਗਰਸੀ ਆਗੂ, ਜਿਨ੍ਹਾਂ ਦੀ ਪਤਨੀ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੀ ਸੀ, ਨੂੰ ਇਲਾਕੇ ਦੇ ਐਸਐਚਓ ਨੇ ਚੁੱਕਿਆ ਅਤੇ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਘੁੰਮਾਇਆ। ਇਸ ਦੌਰਾਨ ਉਸਨੂੰ ਪੂਰੀ ਰਾਤ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿੱਚ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇੱਕ ਵੀ ਪੁਲਿਸ ਅਧਿਕਾਰੀ ਫਿਰ ਭਾਵੇਂ ਐਸਐਸਪੀ, ਐਸਪੀ, ਡੀਐਸਪੀ ਜਾਂ ਐਸਐਚਓ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ।

ਵੜਿੰਗ ਨੇ ਕਿਹਾ ਕਿ ਇਸ ਗੱਲ ਵਿੱਚ ਕੋਈ ਹੈਰਾਨੀ ਨਹੀਂ ਹੈ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿਗੜ ਰਹੀ ਹੈ ਅਤੇ ਗੈਂਗਸਟਰ ਰਾਜ ਕਰ ਰਹੇ ਹਨ, ਕਿਉਂਕਿ ਪੁਲਿਸ ਬੇਰਹਿਮੀ ਨਾਲ ਤਾਕਤ ਦੀ ਦੁਰਵਰਤੋਂ ਕਰਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਡਰਾਉਣ ਅਤੇ ‘ਆਪ’ ਨੂੰ ਜਿੱਤਣ ਵਿੱਚ ਮਦਦ ਕਰਨ ਸਮੇਤ ਹੋਰ ਕੰਮਾਂ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਵਰਕਰਾਂ ਅਤੇ ਆਗੂਆਂ ਖਿਲਾਫ ਵਧੀਕੀਆਂ ਕਰਨ ਵਾਲਿਆਂ ਨੂੰ ਸਖਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਸਮਾਂ ਵੀ ਲੰਘ ਜਾਵੇਗਾ ਅਤੇ ਸਾਰਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...