ਨੀਟ ਮਾਮਲਾ: ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨੀ ਸ਼ਾਲਾਘਾ ਯੋਗ ਕਦਮ : ਢਿੱਲੋਂ

by | Jul 24, 2026 | breaking news, daily, education, politics | 0 comments

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਨੌਜਵਾਨਾਂ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ, ਕਾਂਗਰਸ ਵਿਦਿਆਰਥੀਆਂ ਦੇ ਭਵਿੱਖ ‘ਤੇ ਰਾਜਨੀਤੀ ਕਰਨਾ ਬੰਦ ਕਰੇ: ਢਿੱਲੋਂ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਦੇ ਨੌਜਵਾਨ ਅਤੇ ਵਿਦਿਆਰਥੀ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹਨ। ਉਨ੍ਹਾਂ ਕਿਹਾ ਕਿ ਪੇਪਰ ਲੀਕ ਵਰਗੀਆਂ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਫਾਸਟ-ਟਰੈਕ ਅਦਾਲਤ ਬਣਾਉਣ ਦਾ ਫੈਸਲਾ ਇੱਕ ਇਤਿਹਾਸਕ ਅਤੇ ਬਹੁਤ ਹੀ ਜ਼ਰੂਰੀ ਕਦਮ ਹੈ।

ਢਿੱਲੋਂ ਨੇ ਆਖਿਆ ਕਿ ਪ੍ਰਧਾਨ ਮੰਤਰੀ ਜੀ ਦੁਆਰਾ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਣ ਦੇ ਦਿੱਤੇ ਗਏ ਨਿਰਦੇਸ਼ਾਂ ਤੋਂ ਇਹ ਸਾਫ਼ ਹੋ ਗਿਆ ਹੈ ਕਿ ਸਾਡੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਭਾਜਪਾ ਸੂਬਾ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਨੀਟ ਮਾਮਲੇ ਨੂੰ ਅਤਿਅੰਤ ਗੰਭੀਰਤਾ ਨਾਲ ਲਿਆ ਹੈ। ਪ੍ਰਧਾਨ ਮੰਤਰੀ ਜੀ ਦੇ ਨਿਰਦੇਸ਼ਾਂ ‘ਤੇ ਇਸ ਪੂਰੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਗਈ, ਜਿਸ ਤਹਿਤ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਹੁਣ ਤੱਕ 13 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਨੀਟ ਦੀ ਪ੍ਰੀਖਿਆ ਦੁਬਾਰਾ ਕਰਵਾਈ ਗਈ ਅਤੇ ਇਸ ਦਾ ਨਤੀਜਾ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ, ਤਾਂ ਜੋ ਬੱਚਿਆਂ ਦਾ ਇੱਕ ਸਾਲ ਵੀ ਖ਼ਰਾਬ ਨਾ ਹੋਵੇ।

ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਬੋਲਦਿਆਂ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਸਰਕਾਰ ਦੁਆਰਾ ਕੀਤੇ ਗਏ ਪਾਰਦਰਸ਼ੀ ਅਤੇ ਸਖ਼ਤ ਉਪਰਾਲਿਆਂ ਦੇ ਬਾਵਜੂਦ, ਕਾਂਗਰਸ, ਆਮ ਆਦਮੀ ਪਾਰਟੀ ਤੇ ਹੋਰ ਵਿਰੋਧੀ ਆਪਣੀ ਡੁੱਬਦੀ ਹੋਈ ਰਾਜਨੀਤੀ ਨੂੰ ਬਚਾਉਣ ਲਈ ਮਾਸੂਮ ਬੱਚਿਆਂ ਅਤੇ ਵਿਦਿਆਰਥੀਆਂ ਦਾ ਸਹਾਰਾ ਲੈ ਰਹੇ ਹਨ।‌

ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਦੇਸ਼ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਸਿਆਸੀ ਪਾਰਟੀ ਨੂੰ ਰਾਜਨੀਤੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਹਰ ਇੱਕ ਨੌਜਵਾਨ ਦੀ ਮਿਹਨਤ ਅਤੇ ਉਨ੍ਹਾਂ ਦੇ ਸੁਪਨਿਆਂ ਦੀ ਰਾਖੀ ਲਈ ਵਚਨਬੱਧ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...