-ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ- ਗਿਆਨੀ ਕੁਲਦੀਪ ਸਿੰਘ ਗੜਗੱਜ

by | Aug 24, 2026 | daily, politics, religion | 0 comments

-ਕਿਹਾ; ਖਾਲਸਾ ਮਾਰਚ ਦਾ ਸੁਨੇਹਾ, ਗੁਰਬਾਣੀ ਨਾਲ ਜੁੜੋ, ਪੰਥ ਨੂੰ ਸਮਰਪਿਤ ਹੋਵੋ ਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹੋ
-ਗੁਰੂ ਘਰ ਦੀਆਂ ਰਵਾਇਤਾਂ ’ਤੇ ਸਵਾਲ ਚੁੱਕਣ ਵਾਲੀਆਂ ਪੰਥ ਵਿਰੋਧੀ ਤਾਕਤਾਂ ਤੋਂ ਸੰਗਤ ਰਹੇ ਸੁਚੇਤ- ਐਡਵੋਕੇਟ ਧਾਮੀ
-29 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਹਰ ਗੁਰਦੁਆਰੇ ਤੇ ਪਿੰਡ ਵਿੱਚ ਅਰਦਾਸ ਦੀ ਕੀਤੀ ਅਪੀਲ
-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਤੋਂ ਬਰਨਾਲਾ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ
-ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ

ਭੀਖੀ/ਅੰਮ੍ਰਿਤਸਰ, 24 ਅਗਸਤ-
ਖਾਲਸਾ ਮਾਰਚ ਗੁਰੂ ਸਾਹਿਬ ਦੇ ਉਪਦੇਸ਼ ਅਤੇ ਸਿੱਖ ਸਿਧਾਂਤ ਨੂੰ ਸੰਗਤ ਤੱਕ ਪਹੁੰਚਾਉਣ ਦਾ ਇੱਕ ਉਪਰਾਲਾ ਹੈ, ਜੋ ਸੰਗਤਾਂ ਨੂੰ ਆਪਣੇ ਮੂਲ ਗੁਰਬਾਣੀ ਨਾਲ ਜੁੜਨ, ਖਾਲਸਾ ਪੰਥ ਨੂੰ ਸਮਰਪਿਤ ਹੋਣ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਦੇ ਰਿਹਾ ਹੈ। ਇਹ ਪ੍ਰਗਟਾਵਾ ਮੀਰੀ ਪੀਰੀ ਖਾਲਸਾ ਮਾਰਚ ਦੀ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜਿਥੇ ਪੰਥ ਵਿਰੋਧੀ ਤਾਕਤਾਂ ਸਿੱਖ ਸੰਸਥਾਵਾਂ ਨੂੰ ਚਨੌਤੀ ਦੇਣ ਦਾ ਯਤਨ ਕਰ ਰਹੀਆਂ ਹਨ, ਉਥੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਤੋਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਨੌਜਵਾਨ ਨਸ਼ਿਆ ਦਾ ਤਿਆਗ ਕਰਕੇ ਖੇਡ ਮੈਦਾਨਾਂ ਵੱਲ ਆਉਣ ਜੋ ਸਾਡੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਨੂੰ ਇਹ ਵਿਸ਼ਵਾਸ ਦੇਣਾ ਪਵੇਗਾ ਕਿ ਪੰਜਾਬ ਵਿੱਚ ਰਹਿ ਕੇ ਵੀ ਉੱਚੀ ਵਿਦਿਆ ਹਾਸਲ ਕੀਤੀ ਜਾ ਸਕਦੀ ਹੈ ਅਤੇ ਮਿਹਨਤ ਨਾਲ ਜੀਵਨ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ। ਸਾਡੇ ਨੌਜਵਾਨਾਂ ਨੂੰ ਵਿਦਿਆ, ਹੁਨਰ, ਖੇਡਾਂ, ਮਿਹਨਤ ਅਤੇ ਗੁਰਮਤਿ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਸਿੱਖ ਪਰੰਪਰਾਵਾਂ ਅਤੇ ਗੁਰੂ ਕੀਆਂ ਗੋਲਕਾਂ ਤੇ ਸਵਾਲ ਚੁੱਕਣ ਵਾਲੀ ਸੋਚ ਨੂੰ ਵੀ ਢੁਕਵਾਂ ਜਵਾਬ ਦੇਣ। ਉਨ੍ਹਾਂ ਕਿਹਾ ਕਿ ਸਿੱਖ ਦੀ ਅਸਲ ਤਾਕਤ ਅਤੇ ਪਹਿਚਾਣ ਗੁਰੂ ਨਾਲ ਜੁੜਨ ਵਿੱਚ ਹੈ। ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਹਾਕਮ ਬਦਲਦੇ ਹਨ, ਕਾਨੂੰਨ ਅਤੇ ਨੀਤੀਆਂ ਵੀ ਬਦਲਦੀਆਂ ਰਹਿੰਦੀਆਂ ਹਨ, ਪਰ ਸਾਡਾ ਗੁਰੂ ਸਦੀਵੀ ਹੈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਘਰ ਦੀਆਂ ਰਵਾਇਤਾਂ ਹਨ ਕਿ ਇਥੇ ਨਿਮਰਤਾ ਨਾਲ ਆਏ ਹਰ ਵਿਅਕਤੀ ਨੂੰ ਸਹਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਜਦੋਂ ਸਰਕਾਰਾਂ ਵੀ ਹੱਥ ਖੜ੍ਹੇ ਕਰ ਗਈਆਂ ਸਨ ਤਾਂ ਸਿੱਖਾਂ ਨੇ ਗੁਰੂ ਬਖਸੇ਼ੇ ਸਿਧਾਂਤ ਤੇ ਪਹਿਰਾ ਦਿੰਦਿਆਂ ਗੁਰੂ ਕੀਆਂ ਗੋਲਕਾਂ ਤੋਂ ਪੀੜਤਾਂ ਦੀ ਸਹਾਇਤਾ ਕੀਤੀ। ਉਨ੍ਹਾਂ ਕਿਹਾ ਕਿ ਸਾਡੀਆਂ ਇਹ ਰਵਾਇਤਾਂ ਪੰਥ ਵਿਰੋਧੀ ਸੋਚ ਰੱਖਣ ਵਾਲਿਆਂ ਨੂੰ ਰਾਸ ਨਹੀਂ ਆਉਂਦੀਆਂ ਤੇ ਉਹ ਗੁਰੂ ਘਰ ਦੀਆਂ ਗੋਲਕਾਂ ਤੇ ਸਵਾਲ ਕਰਦੇ ਹਨ। ਉਨ੍ਹਾਂ ਸੰਗਤਾਂ ਨੂੰ ਅਜਿਹੀ ਸੋਚ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੰਘਾਂ ਦਾ ਜਿਕਰ ਕਰਦਿਆਂ ਕਿਹਾ ਕਿ ਉਹ ਆਪਣੀਆਂ ਸਜ਼ਾਵਾਂ ਤੋਂ ਕਿਤੇ ਜ਼ਿਆਦਾ ਸਮਾਂ ਜੇਲ੍ਹਾਂ ਵਿਚ ਗੁਜਾਰ ਚੁੱਕੇ ਹਨ, ਜਿਨ੍ਹਾਂ ਦੀ ਰਿਹਾਈ ਦੀ ਮੰਗ ਪ੍ਰਤੀ ਸਰਕਾਰ ਦੀ ਨੀਤੀ ਵਿਤਕਰੇ ਵਾਲੀ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨਾਲ ਮਿਲਣ ਲਈ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਬੰਦੀ ਸਿੰਘਾਂ ਦੀ ਚੜ੍ਹਦੀ ਕਲ੍ਹਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਿਆਂ ਵਿੱਚ 29 ਅਗਸਤ ਨੂੰ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਹਰ ਪਿੰਡ ਵਿੱਚ ਵੀ 29 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਜਾਵੇ। ਖਾਲਸਾ ਮਾਰਚ ਵਿੱਚ ਸ਼ਾਮਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵੀ ਮਾਰਚ ਵਿੱਚ ਸ਼ਾਮਲ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਖਾਲਸਾ ਪੰਥ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹਿਣ ਲਈ ਪ੍ਰੇਰਿਆ।
ਖਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਗੁਰਬਾਣੀ ਕੀਰਤਨ ਹੋਇਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਸਿਧਾਂਤਾਂ ਅਤੇ ਸਿੱਖ ਇਤਿਹਾਸ ਦੀ ਸਾਂਝ ਪਾਈ। ਇਸ ਦੌਰਾਨ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।
ਖਾਲਸਾ ਮਾਰਚ ਦੀ ਰਵਾਨਗੀ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ਸਾਹਿਬ ਵਿੱਚ ਸੁਸ਼ੋਬਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਨਿਭਾਈ। ਗੁਰਦੁਆਰਾ ਸਾਹਿਬ ਭੀਖੀ ਤੋਂ ਅੱਜ ਚਲੇ ਖਾਲਸਾ ਮਾਰਚ ਦਾ ਵੱਖ ਵੱਖ ਪੜਾਵਾਂ ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਵਿਸ਼ੇਸ਼ ਬੱਸ ਵਿਚ ਸ਼ਸ਼ੋਭਿਤ ਇਤਿਹਾਸਕ ਸ਼ਸਤਰਾਂ ਦੇ ਵੀ ਸੰਗਤ ਨੂੰ ਦਰਸ਼ਨ ਕਰਵਾਏ ਗਏ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਬਾਬਾ ਬੂਟਾ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰੀ ਪ੍ਰੇਮ ਕੁਮਾਰ ਅਰੋੜਾ, ਸ. ਸਤਨਾਮ ਸਿੰਘ ਰਾਹੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਕਲਗੀਧਰ ਟਰੱਸਟ ਬੜੂ ਸਾਹਿਬ ਤੋਂ ਬਾਬਾ ਜਗਜੀਤ ਸਿੰਘ, ਸ. ਸੁਖਚੈਨ ਸਿੰਘ ਅਤਲਾ, ਸ. ਰੂਬਲ ਸਿੰਘ ਢਿੱਲੋਂ, ਸ. ਮੱਖਣ ਸਿੰਘ ਸਮਾਉਂ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਿਕਰਮ ਸਿੰਘ, ਬਾਬਾ ਮਨਪ੍ਰੀਤ ਸਿੰਘ ਬਾਲੇਵਾਲ, ਬਾਬਾ ਕੁਲਵਿੰਦਰ ਸਿੰਘ, ਬਾਬਾ ਲਾਲ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਜਸਬੀਰ ਸਿੰਘ, ਸ. ਹਰਭਗਵਾਨ ਸਿੰਘ, ਸ. ਸੰਦੀਪ ਸਿੰਘ ਕਲੋਤਾ, ਇੰਚਾਰਜ ਭੋਲਾ ਸਿੰਘ ਸਮੇਤ ਹੋਰ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...