ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਹੋਰ ਕਾਰਕੁਨ ਗ੍ਰਿਫ਼ਤਾਰ; ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ

by | Mar 15, 2025 | breaking news, crime, daily | 0 comments

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਕੁੱਲ ਗਿਣਤੀ ਛੇ ਹੋਈ*

ਗ੍ਰਿਫ਼ਤਾਰ ਮੁਲਜ਼ਮ ਜਗਜੀਤ ਉਰਫ਼ ਜੱਗੀ ਨੇ ਨਾਂਦੇੜ ਕਤਲ ਕੇਸ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕਸ ਸਹਾਇਤਾ, ਸੁਰੱਖਿਅਤ ਪਨਾਹਾਂ ਅਤੇ ਢੁਕਵਾਂ ਤਾਲਮੇਲ ਦਿੰਦਿਆਂ ਮਹੱਤਵਪੂਰਨ ਭੂਮਿਕਾ ਨਿਭਾਈ: ਡੀਜੀਪੀ ਗੌਰਵ ਯਾਦਵ

ਬਰਾਮਦ ਕੀਤੇ ਹਥਿਆਰ ਪੰਜਾਬ ਅਤੇ ਹੋਰ ਖੇਤਰਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਸਨ: ਏਆਈਜੀ ਐਸਐਸਓਸੀ ਡਾ. ਸਿਮਰਤ ਕੌਰ

ਚੰਡੀਗੜ੍ਹ, 15 ਮਾਰਚ:

ਨਾਂਦੇੜ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ ਨੇ ਪਾਕਿਸਤਾਨ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਤਿੰਨ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗੀ ਅਤੇ ਸ਼ੁਭਮ ਖੇਲਬੁਡੇ ਦੋਵੇਂ ਵਾਸੀ ਨਾਂਦੇੜ, ਮਹਾਰਾਸ਼ਟਰ ਅਤੇ ਗੁਰਦੀਪ ਸਿੰਘ ਉਰਫ਼ ਦੀਪਾ ਵਾਸੀ ਰਾਏਪੁਰ, ਰੋਪੜ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਦੋ ਹਥਿਆਰ, ਜਿਨ੍ਹਾਂ ਵਿੱਚ 15 ਕਾਰਤੂਸਾਂ ਸਮੇਤ ਇੱਕ 12 ਬੋਰ ਪੰਪ-ਐਕਸ਼ਨ ਬੰਦੂਕ ਅਤੇ ਅੱਠ ਕਾਰਤੂਸਾਂ ਸਮੇਤ ਇੱਕ .32 ਬੋਰ ਪਿਸਤੌਲ ਸ਼ਾਮਲ ਹੈ, ਵੀ ਬਰਾਮਦ ਕੀਤੇ ਹਨ।

ਇਹ ਸਫ਼ਲਤਾ ਉਕਤ ਕੇਸ ਵਿੱਚ ਪਹਿਲਾਂ ਜਗਦੀਸ਼ ਸਿੰਘ ਉਰਫ਼ ਜੱਗਾ, ਸ਼ੁਭਦੀਪ ਸਿੰਘ ਉਰਫ਼ ਸ਼ੁਭ ਅਤੇ ਸਚਿਨਦੀਪ ਸਿੰਘ ਉਰਫ਼ ਸਚਿਨ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਮਿਲੀ ਹੈ। ਇਨ੍ਹਾਂ ਤਾਜ਼ਾ ਗ੍ਰਿਫ਼ਤਾਰੀਆਂ ਨਾਲ, ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ ਛੇ ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜਗਜੀਤ ਉਰਫ਼ ਜੱਗੀ ਨੇ ਨਾਂਦੇੜ ਕਤਲ ਕਾਂਡ, ਜਿਸਦੀ ਸਾਜ਼ਿਸ਼ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਉਰਫ਼ ਰਿੰਦਾ ਵੱਲੋਂ ਰਚੀ ਗਈ ਸੀ, ਵਿੱਚ ਸ਼ਾਮਲ ਸ਼ੂਟਰਾਂ ਲਈ ਲੌਜਿਸਟਿਕਸ ਸਹਾਇਤਾ, ਸੁਰੱਖਿਅਤ ਪਨਾਹਾਂ ਅਤੇ ਤਾਲਮੇਲ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਇਸ ਜਾਂਚ ਵਿੱਚ ਜੇਲ੍ਹ ‘ਚ ਬੰਦ ਗੈਂਗਸਟਰ ਦਿਲਪ੍ਰੀਤ ਉਰਫ਼ ਬਾਬਾ, ਜੋ ਰਿੰਦਾ ਦਾ ਪੁਰਾਣਾ ਸਾਥੀ ਹੈ, ਦੀ ਭੂਮਿਕਾ ਦਾ ਵੀ ਖੁਲਾਸਾ ਹੋਇਆ ਹੈ, ਜਿਸਨੇ ਪੰਜਾਬ ਵਿੱਚ ਮੁਲਜ਼ਮਾਂ ਲਈ ਸੁਰੱਖਿਅਤ ਪਨਾਹਗਾਹਾਂ ਦਾ ਪ੍ਰਬੰਧ ਕੀਤਾ ਸੀ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਕਾਰਕੁਨ ਜਗਜੀਤ ਉਰਫ਼ ਜੱਗੀ ਕਤਲ, ਕਤਲ ਦੀ ਕੋਸ਼ਿਸ਼, ਡਰਾਉਣ-ਧਮਕਾਉਣ ਅਤੇ ਜਬਰੀ ਵਸੂਲੀ ਲਈ ਨਾਲ ਸਬੰਧਤ ਮਾਮਲਿਆਂ ਵਿੱਚ ਲੋੜੀਂਦਾ ਸੀ, ਜਦੋਂ ਕਿ ਸ਼ੁਭਮ ਨਾਂਦੇੜ, ਮਹਾਰਾਸ਼ਟਰ ਵਿੱਚ ਡਰਾਉਣ-ਧਮਕਾਉਣ ਅਤੇ ਜਬਰੀ ਵਸੂਲੀ ਨਾਲ ਸਬੰਧਤ ਮਾਮਲਿਆਂ ਵਿੱਚ ਲੋੜੀਂਦਾ ਸੀ, ਜੋ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਆਇਆ ਸੀ। ਮੁਲਜ਼ਮ ਜੱਗੀ ਅਤੇ ਸ਼ੁਭਮ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਉਰਫ਼ ਰਿੰਦਾ ਦੇ ਨਿਰਦੇਸ਼ਾਂ ‘ਤੇ ਨਾਂਦੇੜ ਵਿੱਚ ਆਪਣੇ ਹੋਰ ਕਾਰਕੁਨਾਂ ਲਈ ਹਥਿਆਰਾਂ ਦੀ ਖਰੀਦ, ਜਬਰੀ ਵਸੂਲੀ, ਲੌਜਿਸਟਿਕ ਸਹਾਇਤਾ ਅਤੇ ਪਨਾਹ ਸਮੇਤ ਵੱਖ-ਵੱਖ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਤਾਲਮੇਲ ਦੇਣ ਦੀਆਂ ਕਾਰਵਾਈਆਂ ਵਿੱਚ ਸਰਗਰਮੀ ਨਾਲ ਸ਼ਾਮਲ ਸਨ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤੀਜੇ ਵਿਅਕਤੀ ਗੁਰਦੀਪ ਉਰਫ਼ ਦੀਪਾ ਨੂੰ ਭਗੌੜੇ ਅਪਰਾਧੀਆਂ ਜੱਗੀ ਅਤੇ ਸ਼ੁਭਮ ਨੂੰ ਪਨਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਗੁਰਦੀਪ ਦੀਪਾ ਨੇ ਮੁਲਜ਼ਮਾਂ ਦੇ ਭੱਜਣ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸਹਿਯੋਗ ਕਰਦਿਆਂ ਮਹੱਤਵਪੂਰਨ ਭੂਮਿਕਾ ਨਿਭਾਈ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਡਾ. ਸਿਮਰਤ ਕੌਰ ਨੇ ਕਿਹਾ ਕਿ ਇਸ ਸਬੰਧੀ ਭਰੋਸੇਯੋਗ ਜਾਣਕਾਰੀ ਮਿਲਣ ਤੋਂ ਬਾਅਦ ਐਸਐਸਓਸੀ ਐਸਏਐਸ ਨਗਰ ਦੀ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਸ਼ੁਭਮ ਖੇਲਬੁਡੇ ਨੂੰ ਗੁਰਦੀਪ ਉਰਫ਼ ਦੀਪਾ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਜਿੱਥੇ ਉਹ ਮੁਲਜ਼ਮ ਦੀਪੇ ਦੀ ਮਾਲਕੀ ਵਾਲੇ ਰੇਤ ਕਰੱਸ਼ਰ ਵਿੱਚ ਪਨਾਹ ਲੈ ਰਿਹਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪ੍ਰਾਪਤ ਸੁਰਾਗਾਂ ਦੀ ਪੈਰਵੀ ਕਰਦਿਆਂ ਪੁਲਿਸ ਨੇ ਉਸੇ ਦਿਨ ਦੇਰ ਰਾਤ ਨੂੰ ਜ਼ਿਲ੍ਹਾ ਤਰਨਤਾਰਨ ਤੋਂ ਤੀਜੇ ਮੁਲਜ਼ਮ ਜਗਜੀਤ ਉਰਫ਼ ਜੱਗੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਪੁਲਿਸ ਨੇ ਸ਼ੁਭਮ ਤੋਂ ਇੱਕ .32 ਬੋਰ ਪਿਸਤੌਲ ਅਤੇ ਗੁਰਦੀਪ ਤੋਂ ਇੱਕ ਪੰਪ ਐਕਸ਼ਨ ਗੰਨ ਬਰਾਮਦ ਕੀਤੀ, ਜੋ ਕਿ ਪੰਜਾਬ ਅਤੇ ਹੋਰ ਖੇਤਰਾਂ ਵਿੱਚ ਗੈਰ-ਕਾਨੂੰਨੀ ਕਾਰਵਾਈਆਂ ਨੂੰ ਅੱਗੇ ਵਧਾਉਣ ਲਈ ਵਰਤੇ ਜਾਣੇ ਸਨ।

ਏਆਈਜੀ ਨੇ ਕਿਹਾ ਕਿ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ।

ਇਸ ਸਬੰਧ ਥਾਣਾ ਐਸਐਸਓਸੀ, ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1) ਬੀ ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 249 ਤੇ 61(2) ਤਹਿਤ ਕੇਸ ਐਫਆਈਆਰ ਨੰਬਰ 1 ਮਿਤੀ 21.02.2025 ਪਹਿਲਾਂ ਹੀ ਦਰਜ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...