ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

by | Jul 28, 2026 | breaking news, daily, politics | 0 comments

ਡਾ ਰਤਨ ਸਿੰਘ ਜੱਗੀ ਦੀਆਂ ਰਚਨਾਵਾਂ ਨੇ ਸਮਾਜ ਨੂੰ ਜੋੜਨ ਦਾ ਕੰਮ ਕੀਤਾ: ਸਪੀਕਰ ਕੁਲਤਾਰ ਸਿੰਘ ਸੰਧਵਾ

ਏ.ਆਈ. ਦੇ ਯੁੱਗ ਵਿੱਚ ਡਾ ਰਤਨ ਸਿੰਘ ਜੱਗੀ ਵੱਲੋਂ ਕੀਤੇ ਵਡਮੁੱਲੇ ਕਾਰਜਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ: ਤਰਲੋਚਨ ਸਿੰਘ

ਸਪੀਕਰ ਸੰਧਵਾਂ ਵੱਲੋਂ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਰੰਗਮੰਚ ਨੂੰ ਕੀਤਾ ਸਮਰਪਿਤ

ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੇ ਮਹਾਨ ਵਿਦਵਾਨ ਪਦਮ ਸ਼੍ਰੀ ਡਾ ਰਤਨ ਸਿੰਘ ਜੱਗੀ ਦੇ 100ਵੇਂ ਜਨਮ ਦਿਵਸ ਮੌਕੇ ਪੰਜਾਬ ਕਲਾ ਪਰਿਸ਼ਦ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਯਾਦਗਾਰੀ ਸਮਾਗਮ ਕਰਵਾਇਆ ਗਿਆ।

ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਪਦਮ ਭੂਸ਼ਣ ਸ. ਤਰਲੋਚਨ ਸਿੰਘ ਨੂੰ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਨਮਾਨਿਆ ਜਾਵੇਗਾ ਜਿਸ ਵਿਚ ਉਨ੍ਹਾਂ ਨੂੰ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ।

ਸਪੀਕਰ ਸ. ਸੰਧਵਾਂ ਵੱਲੋਂ ਇਸ ਮੌਕੇ ਕਲਾ ਭਵਨ ਅੰਦਰ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਅਤੇ ਉਹਨਾਂ ਦੇ ਬੁੱਤ ਦਾ ਵੀ ਉਦਘਾਟਨ ਕੀਤਾ ਗਿਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਅੱਜ ਅਸੀਂ ਇੱਕ ਕਰਮਯੋਗੀ ਦਾ ਦਿਨ ਮਨਾ ਰਹੇ ਹਾਂ ਜੋ ਸਹੀ ਮਾਅਨਿਆਂ ਵਿੱਚ ਯੁੱਗ ਪੁਰਸ਼ ਸਨ। ਉਨ੍ਹਾਂ ਕਿਹਾ ਕਿ ਡਾ ਜੱਗੀ ਦੀਆਂ ਰਚਨਾਵਾਂ ਸਮਾਜ ਨੂੰ ਜੋੜਨ ਵਾਲੀਆਂ ਸਨ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਜੋ ਸ. ਤਰਲੋਚਨ ਸਿੰਘ ਨੂੰ ਸਨਮਾਨਤ ਕਰ ਰਹੇ ਹਾਂ। ਤਰਲੋਚਨ ਸਿੰਘ ਨੇ ਪਾਰਲੀਮੈਂਟ ਵਿੱਚ ਸੱਚ ਦੀ ਆਵਾਜ਼ ਬਣਦਿਆਂ ਸਿੱਖਾਂ ਤੇ ਪੰਜਾਬੀਆਂ ਦੀ ਅਗਵਾਈ ਕੀਤੀ। ਉਨ੍ਹਾਂ ਜੱਗੀ ਪਰਿਵਾਰ ਵੱਲੋਂ ਫਾਊਡੇਸ਼ਨ ਰਾਹੀਂ ਕੀਤੇ ਉਪਰਾਲਿਆਂ ਦੀ ਉਚੇਚੇ ਤੌਰ ਉਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਕੌਮ ਆਪਣੀ ਭਾਸ਼ਾ, ਸਾਹਿਤ ਤੇ ਕਲਾ ਨਾਲ ਹੀ ਜਿਉਂਦੀ ਰਹਿੰਦੀ।

ਪਦਮ ਭੂਸ਼ਣ ਤਰਲੋਚਨ ਸਿੰਘ ਨੇ ਸੰਬੋਧਨ ਕਰਦਿਆਂ ਕਲਾ ਭਵਨ ਤੇ ਫਾਊਡੇਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਡਾ ਰਤਨ ਸਿੰਘ ਜੱਗੀ ਦੇ ਸਾਹਿਤਕ ਕਾਰਜਾਂ ਤੇ ਹੱਥ ਲਿਖਤ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਏ.ਆਈ. ਦੇ ਯੁੱਗ ਵਿੱਚ ਉਨ੍ਹਾਂ ਦੇ ਕਾਰਜਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਡਾ ਜੱਗੀ ਸਾਰਿਆਂ ਲਈ ਚਾਨਣ ਮੁਨਾਰਾ ਬਣੇ ਰਹਿਣਗੇ। ਉਨ੍ਹਾਂ ਸਨਮਾਨ ਵਿੱਚ ਮਿਲੀ ਰਾਸ਼ੀ ਫਾਊਡੇਸ਼ਨ ਨੂੰ ਵਾਪਸ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਡਾ ਰਤਨ ਸਿੰਘ ਜੱਗੀ ਦੀਆਂ ਪੁਸਤਕਾਂ ਨੌਜਵਾਨ ਪੀੜ੍ਹੀ ਨੂੰ ਮੁਫ਼ਤ ਵੰਡੀਆਂ ਜਾਣ।

ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਸੰਬੋਧਨ ਕਰਦਿਆਂ ਕਲਾ ਪਰਿਸ਼ਦ ਵੱਲੋਂ ਕੀਤੇ ਕੰਮ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਡਾ ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਹਰ ਸਾਲ 27 ਜੁਲਾਈ ਨੂੰ ਦਿੱਤਾ ਜਾਇਆ ਕਰੇਗਾ ਜਿਸ ਦੀ ਅੱਜ ਸ਼ੁਰੂਆਤ ਹੋਈ। ਉਨ੍ਹਾਂ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦਾ ਉਚੇਚਾ ਧੰਨਵਾਦ ਕੀਤਾ ਜਿਨ੍ਹਾਂ 20 ਲੱਖ ਰੁਪਏ ਖਰਚ ਕੇ ਕਲਾ ਭਵਨ ਦੇ ਓਪਨ ਥਿਏਟਰ ਦੀ ਕਾਇਆ ਕਲਪ ਕੀਤੀ।

ਡਾ ਅਮਰਜੀਤ ਸਿੰਘ ਵੱਲੋਂ ਡਾ.ਰਤਨ ਸਿੰਘ ਜੱਗੀ ਦੀ ‘ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਦੇਣ’ ਉੱਤੇ ਭਾਸ਼ਣ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਡਾ ਜੱਗੀ ਨੇ ਛੇ ਦਹਾਕੇ ਤੋਂ ਵੱਧ ਸਮਾਂ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਮੱਧਕਾਲੀ ਸਾਹਿਤ ਦੇ ਲੇਖੇ ਲਾਏ ਹਨ। ਉਹ ਅੰਗਰੇਜ਼ੀ, ਹਿੰਦੀ, ਪੰਜਾਬੀ, ਉਰਦੂ, ਫਾਰਸੀ ਅਤੇ ਸੰਸਕ੍ਰਿਤ ਦੀ ਗੂੜ੍ਹੀ ਸੂਝ ਤੇ ਮੁਹਾਰਤ ਰੱਖਣ ਵਾਲੀ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ। ਉਨ੍ਹਾਂ ਕਿਤਾਬਾਂ, ਟੀਕਾਕਾਰੀ ਅਤੇ ਵਿਸ਼ਵਕੋਸ਼ ਵਰਗੀਆਂ ਬੇਮਿਸਾਲ ਰਚਨਾਵਾਂ ਨਾਲ ਸਾਹਿਤ ਦੇ ਖੇਤਰ ਵਿੱਚ ਸ਼ਾਨਦਾਰ ਵਿਆਪਕ ਅਤੇ ਗਿਆਨ ਭਰਪੂਰ ਯੋਗਦਾਨ ਪਾਇਆ।

ਕਲਾ ਪਰਿਸ਼ਦ ਦੇ ਵਾਈਸ ਚੇਅਰਮੈਨ ਡਾ. ਯੋਗਰਾਜ ਨੇ ਤਰਲੋਚਨ ਸਿੰਘ ਦਾ ਸਨਮਾਨ ਪੱਤਰ ਪੜ੍ਹਦਿਆਂ ਉਹਨਾਂ ਦੇ ਜੀਵਨ ਕਾਲ ਉੱਤੇ ਝਾਤ ਮਾਰਦਿਆਂ ਦੱਸਿਆ ਕਿ ਸ. ਤਰਲੋਚਨ ਸਿੰਘ, ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ ਨੂੰ ਸਮਰਪਿਤ ਸ਼ਖਸੀਅਤ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਸਮੇਤ ਕਈ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਨਿਭਾਈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਦੇਸ਼ ਦੇ ਰਾਸ਼ਟਰਪਤੀ ਦਫ਼ਤਰ ਤੱਕ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਉਪ-ਚੇਅਰਮੈਨ, ਚੇਅਰਮੈਨ ਅਤੇ ਰਾਜ ਸਭਾ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਵੀ ਰਹੇ ਜਿੱਥੇ ਉਨ੍ਹਾਂ ਸਿਹਤਮੰਦ ਸਮਾਜ ਸਿਰਜਣ ਵਿੱਚ ਖੇਡਾਂ ਦੀ ਪ੍ਰਫੁੱਲਤਾ ਲਈ ਵਡੇਰਾ ਯੋਗਦਾਨ ਪਾਇਆ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ।

ਸਮਾਗਮ ਦੀ ਸਮਾਪਤੀ ਉਤੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ, ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

ਸਮਾਗਮ ਦੀ ਸ਼ੁਰੂਆਤ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ‘ਸ਼ਬਦ ਗਾਇਨ’ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ ਗੁਰਦਿੱਤ ਸਿੰਘ ਸੇਖੋਂ, ਡਾ ਰਤਨ ਸਿੰਘ ਜੱਗੀ ਦੇ ਧਰਮਪਤਨੀ ਡਾ ਗੁਰਸ਼ਰਨ ਕੌਰ ਜੱਗੀ, ਅਮਰਜੀਤ ਸਿੰਘ ਗਰੇਵਾਲ, ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ, ਗੁਲਜ਼ਾਰ ਸਿੰਘ ਸੰਧੂ, ਡਾ ਦੀਪਕ ਮਨਮੋਹਨ ਸਿੰਘ, ਪਦਮ ਸ਼੍ਰੀ ਪ੍ਰਾਣ ਸੱਭਰਵਾਲ, ਪਦਮ ਸ਼੍ਰੀ ਜਗਜੀਤ ਸਿੰਘ ਦਰਦੀ ਸਮੇਤ ਸਾਹਿਤ ਜਗਤ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...