ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ’ਤੇ 328 ਸਰੂਪਾਂ ਦੇ ਮਾਮਲੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਇਆ

by | Jan 8, 2026 | breaking news, daily, politics | 0 comments

ਕਿਹਾ ਕਿ ਅਜਿਹਾ ਇਸ ਕਰ ਕੇ ਕੀਤਾ ਜਾ ਰਿਹਾ ਹੈ ਕਿਉਂਕਿ ਤਰਨ ਤਾਰਨ ਜ਼ਿਮਨੀ ਚੋਣ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਦਾ ਮੁੜ ਉਭਾਰ ਹੋਇਆ

ਚੰਡੀਗੜ੍ਹ, 7 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 328 ਸਰੂਪਾਂ ਦੇ ਮਾਮਲੇ ਦਾ ਸਿਆਸੀਕਰਨ ਕਰ ਰਹੇ ਹਨ ਜਦੋਂ ਕਿ ਉਹ ਭਾਈ ਈਸ਼ਰ ਸਿੰਘ ਕਮੇਟੀ ਦੀ ਉਸ ਰਿਪੋਰਟ ਨਾਲ ਸਹਿਮਤ ਸਨ ਜਿਸ ਵਿਚ ਸਪਸ਼ਟ ਕਿਹਾ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਕੋਈ ਵੀ ਸਰੂਪ ਚੋਰੀ ਨਹੀਂ ਹੋਇਆ ਸਗੋਂ ਇਹ ਮਾਮਲਾ ਸਰੂਪ ਗੁਰਦੁਆਰਾ ਕਮੇਟੀਆਂ ਅਤੇ ਸ਼ਰਧਾਲੂਆਂ ਨੂੰ ਸਰੂਪ ਦੇਣ ਲਈ ਮਿਲੀ ਭੇਟ ਸ਼੍ਰੋਮਣੀ ਕਮੇਟੀ ਦੇ ਖ਼ਜ਼ਾਨੇ ਵਿਚ ਜਮ੍ਹਾਂ ਨਾ ਕਰਵਾਉਣ ਦਾ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਿਨਾਂ ਅਧਿਕਾਰ ਦੇ ਸਰੂਪ ਦੇਣ ਲਈ ਕੁਝ ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ ਕੀਤੀਆਂ ਤਾਂ ਉਹਨਾਂ ਨੇ ਹਾਈ ਕੋਰਟ ਕੋਲ ਪਹੁੰਚ ਕੀਤੀ ਸੀ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਉਦੋਂ ਆਖਿਆ ਸੀ ਕਿ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਹੁੰਦਿਆਂ ਇਸ ਮਾਮਲੇ ਵਿਚ ਕਾਰਵਾਈ ਪਹਿਲਾਂ ਹੀ ਕਰ ਦਿੱਤੀ ਹੈ ਅਤੇ ਸਰਕਾਰ ਵੱਲੋਂ ਕੋਈ ਕਾਰਵਾਈ ਹੋਰ ਕਰਨੀ ਨਹੀਂ ਬਣਦੀ।

ਸਰਦਾਰ ਰੋਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਆਪਣਾ ਮਨ ਬਦਲ ਲਿਆ ਹੈ ਤੇ ਉਹ ਮਾਮਲੇ ਦੇ ਸਿਆਸੀਕਰਨ ’ਤੇ ਤੁਲੇ ਹਨ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੈ ਕਿਉਂਕਿ ਤਰਨ ਤਾਰਨ ਜ਼ਿਮਨੀ ਚੋਣ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਉਭਾਰ ਹੋਇਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਨਾ ਦੇਣ ਦੀ ਹਦਾਇਤ ਕੀਤੀ ਹੈ ਪਰ ਇਸਦੇ ਬਾਵਜੂਦ ਸਰਕਾਰ ਨੇ ਕੇਸ ਵਿਚ ਦਖਲ ਦਿੱਤਾ।

ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ’ਪਤਿਤ’ ਲੋਕ ਹੁਣ ਕੌਮ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਸਹੀ ਕੀ ਹੈ ਤੇ ਗਲਤ ਕੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਵੀ ਮਾਮਲੇ ਵਿਚ ਸਲਾਹ ਦੇਣ ਦਾ ਹੱਕ ਨਹੀਂ ਹੈ ਕਿਉਂਕਿ ਸੱਚਾਈ ਇਹ ਹੈ ਕਿ ਉਹਨਾਂ ’ਤੇ ਵੀ ਦੋ ਵਾਰ ਸ਼ਰਾਬ ਪੀ ਕੇ ਗੁਰੂ ਘਰ ਜਾਣ ਦੇ ਦੋਸ਼ ਲੱਗੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਸਰੂਪਾਂ ਦੀ ਚਿੰਤਾ ਹੈ ਤੇ ਇਸ ਮਾਮਲੇ ’ਤੇ ਉਹਨਾਂ ਪ੍ਰੈਸ ਕਾਨਫਰੰਸ ਵੀ ਕੀਤੀ ਹੈ ਪਰ ਉਹਨਾਂ ਵਿਗੜੀ ਹੋਈ ਕਾਨੂੰਨ ਵਿਵਸਥਾ ਜਾਂ ਸੂਬੇ ਦੇ ਵਿੱਤੀ ਹਾਲਾਤ ’ਤੇ ਕੋਈ ਪ੍ਰੈਸ ਕਾਨਫਰੰਸ ਨਹੀਂ ਕੀਤੀ।

ਸਰਦਾਰ ਰੋਮਾਣਾ ਨੇ ਰਾਗੀ ਬਲਦੇਵ ਸਿੰਘ ਵਡਾਲਾ ’ਤੇ ਮਾਮਲੇ ਵਿਚ ਆਪ ਸਰਕਾਰ ਦੇ ਇਸ਼ਾਰੇ ’ਤੇ ਰਾਜਨੀਤੀ ਕਰਨ ਦਾ ਦੋਸ਼ ਲਾਇਆ ਅਤੇ ਜ਼ੋਰ ਦੇ ਕੇ ਕਿਹਾ ਕਿ ਘਟਨਾ ਦੇ ਅਨੇਕਾਂ ਸਾਲਾਂ ਬਾਅਦ ਇਸ ਮਾਮਲੇ ਨੂੰ ਚੋਣ ਮੁੱਦਾ ਬਣਾਉਣ ਵਾਸਤੇ ਵਡਾਲਾ ਤੋਂ ਸ਼ਿਕਾਇਤ ਦਰਜ ਕਰਵਾਈ ਗਈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਆਪ ਦੇ ਮੰਤਰੀ ਹਰਜੋਤ ਬੈਂਸ ਅੰਮ੍ਰਿਤਸਰ ਗਏ ਸਨ ਅਤੇ ਉਹਨਾਂ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਨ ਦੀ ਪੁਲਿਸ ਨੂੰ ਹਦਾਇਤ ਕੀਤੀ ਤੇ ਸਪਸ਼ਟ ਕਰ ਦਿੱਤਾ ਕਿ ਇਹ ਕੇਸ ਆਪ ਸਰਕਾਰ ਦਰਜ ਕਰਵਾਉਣਾ ਚਾਹੁੰਦੀ ਹੈ। ਸਰਦਾਰ ਰੋਮਾਣਾ ਨੇ ਕੇਸ ਵਿਚ ਐਸ ਆਈ ਟੀ ਵਾਸਤੇ ਅਫਸਰਾਂ ਦੀ ਚੋਣ ਦੇ ਤਰੀਕੇ ’ਤੇ ਵੀ ਇਤਰਾਜ਼ ਕੀਤਾ ਅਤੇ ਕਿਹਾ ਕਿ ਇਹਨਾਂ ਅਫਸਰਾਂ ਵਿਚ ਦਾਗੀ ਪੁਲਿਸ ਅਫਸਰ ਗੁਰਬੰਸ ਬੈਂਸ, ਆਪ ਆਗੂ ਦੇ ਭਰਾ ਡੀ ਐਸ ਪੀ ਬੇਅੰਤ ਜੁਨੇਜਾ ਅਤੇ ਐਸ ਪੀ ਹਰਪਾਲ ਸਿੰਘ ਨੂੰ ਸ਼ਾਮਲ ਕੀਤਾ ਗਿਆ ਜਿਸ ’ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਵਾਉਣ ਦੇ ਦੋਸ਼ੀ ਦੀ ਪੁਸ਼ਤ ਪਨਾਹੀ ਕਰਨ ਦੇ ਦੋਸ਼ ਲੱਗੇ ਹਨ।

ਅਕਾਲੀ ਆਗੂ ਨੇ ਇਹ ਵੀ ਦੱਸਿਆ ਕਿ ਕਿਵੇਂ ਸਰੂਪ ਕੇਸ ਦੇ ਇਕ ਮੁਲਜ਼ਮ ਜਸਪ੍ਰੀਤ ਸਿੰਘ ਜਿਲਦਦਾਰ ਨੂੰ ਆਪ ਸਰਕਾਰ ਨੇ ਅੰਮ੍ਰਿਤਸਰ ਯੋਜਨਾ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਸਪਸ਼ਟ ਕਰੇ ਕਿ ਇਹ ਕਿਵੇਂ ਹੋਇਆ ਤੇ ਜਿਲਦਦਾਰ ਜਸਪ੍ਰੀਤ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...