*ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਅਤੇ ਨਵੀਨ ਸੇਠੀ ਨੂੰ ਜਨਰਲ ਸਕੱਤਰ ਚੁਣਿਆ ਗਿਆ*
ਚੰਡੀਗੜ੍ਹ 16 ਜਨਵਰੀ:
ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੀਆਂ ਚੋਣਾਂ ਅੱਜ ਸਕੱਤਰ ਪੰਜਾਬ ਵਿਧਾਨ ਸਭਾ ਸ਼੍ਰੀ ਰਾਮ ਲੋਕ ਖਟਾਨਾ ਦੀ ਮੌਜੂਦਗੀ ਵਿੱਚ ਹੋਈਆਂ ਜਿਸ ਵਿੱਚ ਪਰਮਿੰਦਰ ਸਿੰਘ ਜੱਟਪੁਰੀ ਨੂੰ ਪ੍ਰਧਾਨ, ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਅਤੇ ਨਵੀਨ ਸੇਠੀ ਨੂੰ ਪ੍ਰੈਸ ਗੈਲਰੀ ਪੰਜਾਬ ਵਿਧਾਨ ਸਭਾ ਦੇ ਜਨਰਲ ਸਕੱਤਰ ਚੁਣਿਆ ਗਿਆ।
ਪੰਜਾਬ ਵਿਧਾਨ ਸਭਾ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਵਿੱਚ 24 ਮੈਂਬਰਾਂ ਨੇ ਹਿੱਸਾ ਲਿਆ। ਪਰਮਿੰਦਰ ਸਿੰਘ ਜੱਟਪੁਰੀ ਨੂੰ 15 ਵੋਟਾਂ ਮਿਲੀਆਂ, ਜਦੋਂ ਕਿ ਨਪਿੰਦਰ ਬਰਾੜ ਨੂੰ ਪ੍ਰਧਾਨ ਦੀ ਸੀਟ ਲਈ 9 ਵੋਟਾਂ ਮਿਲੀਆਂ। ਇਸੇ ਤਰ੍ਹਾਂ ਦੀਪਕ ਸ਼ਰਮਾ ਨੂੰ 16 ਵੋਟਾਂ ਮਿਲੀਆਂ ਜਦੋਂ ਕਿ ਉਨ੍ਹਾਂ ਦੇ ਵਿਰੋਧੀ ਰੋਹਿਤ ਬਾਂਸਲ ਪੱਕਾ ਨੂੰ ਉਪ ਪ੍ਰਧਾਨ ਦੀ ਸੀਟ ਲਈ 7 ਵੋਟਾਂ ਮਿਲੀਆਂ। ਜਨਰਲ ਸਕੱਤਰ ਦੀ ਸੀਟ ਲਈ ਨਵੀਨ ਸੇਠੀ ਨੂੰ 16 ਵੋਟਾਂ ਮਿਲੀਆਂ, ਜਦੋਂ ਕਿ ਗੁਰਪਦੇਸ਼ ਭੁੱਲਰ ਨੂੰ 7 ਵੋਟਾਂ ਮਿਲੀਆਂ।
—-