ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

by | Mar 17, 2026 | AGRICULTURE UPDATES, politics | 0 comments

•2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ

•8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਚੰਡੀਗੜ੍ਹ, 17 ਮਾਰਚ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।

ਕੇਂਦਰੀ ਵਾਤਾਵਰਣ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਜਿਸ ਵਿੱਚ ਸਾਲ 2022 ਤੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦ ਤੋਂ ਵੱਧ ਦੀ ਸਮੂਹਿਕ ਕਮੀ ਦੀ ਪੁਸ਼ਟੀ ਕੀਤੀ ਗਈ ਹੈ, ਬਾਰੇ ਬੋਲਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਖਰਕਾਰ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ ਪਰ ਉਹਨਾਂ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 8800 ਕਰੋੜ ਰੁਪਏ ਦੇ ਬਕਾਏ ਨੂੰ ਰੋਕਣਾ ਗੈਰ-ਵਾਜ਼ਬ ਹੈ।

ਉਨ੍ਹਾਂ ਟਿੱਪਣੀ ਕੀਤੀ ਕਿ ਇਹ ਹਾਸੋਹੀਣਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਆਪਣਾ ਖੂਨ-ਪਸੀਨਾ ਵਹਾ ਰਹੇ ਹਨ ਅਤੇ ਦੇਸ਼ ਦਾ “ਅੰਨਦਾਤਾ” ਹੋਣ ਦੇ ਨਾਤੇ ਵਜੋਂ ਦੇਸ਼ ਦਾ ਢਿੱਡ ਵੀ ਭਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਇਸਦੇ ਜਾਇਜ਼ ਬਕਾਏ ਦਾ ਭੁਗਤਾਨ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਦੀ ਇਸ ਪੁਸ਼ਟੀ ਬਾਰੇ ਬੋਲਦਿਆਂ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਅੰਕੜਿਆਂ ਨੇ ਉਨ੍ਹਾਂ ਆਲੋਚਕਾਂ ਨੂੰ ਪੂਰੀ ਤਰ੍ਹਾਂ ਚੁੱਪ ਕਰਵਾ ਦਿੱਤਾ ਹੈ ਜੋ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਉੱਤਰੀ ਭਾਰਤ ਦੇ ਹਵਾ ਪ੍ਰਦੂਸ਼ਣ ਦੇ ਸੰਕਟ ਲਈ ਰਾਜ ਨੂੰ ਜ਼ਿੰਮੇਵਾਰ ਠਹਿਰਾਉਂਦੇ ਸਨ। ਜਿਨ੍ਹਾਂ ਲੋਕਾਂ ਨੇ ਪੰਜਾਬ ਵਿਰੁੱਧ ਬਦਨਾਮੀ ਮੁਹਿੰਮ ਚਲਾਈ ਅਤੇ ਦਾਅਵਾ ਕੀਤਾ ਕਿ ਪਰਾਲੀ ਸਾੜਨਾ ਕਦੇ ਖਤਮ ਨਹੀਂ ਹੋਵੇਗਾ, ਉਨ੍ਹਾਂ ਨੂੰ ਹੁਣ ਆਪਣੇ ਸ਼ਬਦ ਵਾਪਸ ਲੈ ਲੈਣੇ ਚਾਹੀਦੇ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ, “ਸਾਲਾਂ ਤੋਂ, ਸਾਡੇ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਸੀ ਅਤੇ ਦਿੱਲੀ ਦੀ ਵਿਗੜਦੀ ਹਵਾ ਦੀ ਗੁਣਵੱਤਾ ਲਈ ਇਕੱਲੇ ਪੰਜਾਬ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਸੀ। ਹੁਣ, ਕੇਂਦਰ ਸਰਕਾਰ ਦੇ ਆਪਣੇ ਸੈਟੇਲਾਈਟ ਡੇਟਾ, ਜੋ ਕਿ ਸੰਸਦ ਵਿੱਚ ਰਸਮੀ ਤੌਰ ‘ਤੇ ਪੇਸ਼ ਕੀਤਾ ਗਿਆ ਹੈ, ਨੇ ਸਾਰੇ ਝੂਠੇ ਬਿਆਨਾਂ ਨੂੰ ਨਾਕਾਰ ਦਿੱਤਾ ਹੈ। 90 ਫੀਸਦ ਤੋਂ ਵੱਧ ਦੀ ਕਮੀ ਬਾਰੇ ਕੇਂਦਰ ਵੱਲੋਂ ਪੁਸ਼ਟੀ ਕੀਤੀ ਗਈ ਹੈ, ਜੋ ਵਿਗਿਆਨਕ ਸਬੂਤਾਂ ‘ਤੇ ਅਧਾਰਤ ਹੈ।”

ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਖੇਤੀ ਮਸ਼ੀਨੀਕਰਨ ਲਈ ਸੂਬਾ ਸਰਕਾਰ ਦੇ ਸਰਗਰਮ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਸੂਬੇ ਭਰ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਰੀ ਦੀ ਖਰੀਦ ‘ਤੇ 416 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਗਈ ਸੀ।

ਆਉਣ ਵਾਲੇ ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੇ ਨਾਲ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਸਾੜਨ ਦਾ ਇੱਕ ਟਿਕਾਊ, ਲੰਬੇ ਸਮੇਂ ਦਾ ਹੱਲ ਪੇਸ਼ ਕੀਤਾ ਜਾਵੇਗਾ।

ਸ. ਖੁੱਡੀਆਂ ਨੇ ਕਿਹਾ, “ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 600 ਕਰੋੜ ਰੁਪਏ ਦੀ ਕਾਰਜ ਯੋਜਨਾ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਰੋਤਾਂ ਵਿੱਚ ਨਿਵੇਸ਼ ਕਰ ਰਹੀ ਹੈ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਸਾਡੇ ਕਿਸਾਨਾਂ ਨੂੰ ਮੁੜ ਪਰਾਲੀ ਨਾ ਸਾੜਨੀ ਪਵੇ।”

ਖੇਤੀਬਾੜੀ ਮੰਤਰੀ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਇਆ 8800 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ, ਜਿਸ ਨੂੰ ਕੇਂਦਰ ਵੱਲੋਂ ਕਈ ਖਰੀਦ ਸੀਜ਼ਨਾਂ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਅਸੀਂ ਹਰ ਦਰਵਾਜ਼ਾ ਖੜਕਾਇਆ ਹੈ ਪਰ ਫਿਰ ਵੀ ਫੰਡਾਂ ਜਾਰੀ ਨਹੀਂ ਹੋਏ ।”

ਪੰਜਾਬ ਦੇ ਕਿਸਾਨਾਂ ਦੇ ਸਹਿਯੋਗ ਅਤੇ ਉਨ੍ਹਾਂ ਵੱਲੋਂ ਆਧੁਨਿਕ ਮਸ਼ੀਨਰੀ ਨੂੰ ਅਪਣਾਉਣ ਦੀ ਇੱਛਾ ਦੀ ਸ਼ਲਾਘਾ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਸੱਚੇ ਅੰਨਦਾਤਾ ਹਨ। ਸਾਡੇ ਕਿਸਾਨਾਂ ਨੇ ਸਾਬਤ ਕੀਤਾ ਹੈ ਕਿ ਢੁੱਕਵੀਂ ਸਹਾਇਤਾ ਨਾਲ, ਕਿਸਾਨ ਉਹ ਸਭ ਪ੍ਰਾਪਤ ਕਰ ਸਕਦੇ ਹਨ ਜੋ ਕਦੇ ਅਸੰਭਵ ਮੰਨਿਆ ਜਾਂਦਾ ਸੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...