ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

by | Jul 23, 2026 | breaking news, politics | 0 comments

ਮਾਨਸੂਨ ਵਿੱਚ ਦੇਰੀ ਕਾਰਨ ਰਾਜਸਥਾਨ ਵਿੱਚ ਗੰਭੀਰ ਸੋਕਾ ; ਸਪੀਕਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਕੀਤੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਰਾਜਸਥਾਨ ਵਿੱਚ ਚੱਲ ਰਹੇ ਅਨਿਯਮਿਤ ਮਾਨਸੂਨ ਸੰਕਟ ਦੇ ਸਬੰਧ ਵਿੱਚ ਅਰਧ-ਸਰਕਾਰੀ ਪੱਤਰ ਲਿਖਿਆ ਜਿਸ ਕਾਰਨ ਰਾਜ ਭਰ ਵਿੱਚ ਖੇਤੀਬਾੜੀ, ਫਸਲਾਂ ਅਤੇ ਪਸ਼ੂਧਨ ਪ੍ਰਭਾਵਿਤ ਹੋ ਰਹੇ ਹਨ, ਜਿਸ ਵਿੱਚ ਜੈਸਲਮੇਰ ਜ਼ਿਲ੍ਹੇ ਅਤੇ ਨੇੜੇ-ਤੇੜੇ ਦੇ ਅਰਧ-ਸੁੱਕੇ ਇਲਾਕਿਆਂ ਤੋਂ ਖਾਸ ਤੌਰ ’ਤੇ ਸੰਕਟ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਿਵੇਂ ਕਿ ਵੱਡੇ ਪੱਧਰ ’ਤੇ ਰਿਪੋਰਟ ਕੀਤੀ ਗਈ ਹੈ, 2026 ਦਾ ਮਾਨਸੂਨ ਕਾਫ਼ੀ ਦੇਰੀ ਨਾਲ ਆਇਆ ਹੈ, ਜਿਸਦੇ ਨਤੀਜੇ ਵਜੋਂ ਭਾਰਤ ਦੇ ਇੱਕ ਵੱਡੇ ਹਿੱਸੇ ਵਿੱਚ ਹਾਲ ਹੀ ਦੇ ਇਤਿਹਾਸ ਵਿੱਚ ਸਭ ਤੋਂ ਸੁੱਕੇ ਜੂਨ ਮਹੀਨਿਆਂ ਵਿੱਚੋਂ ਇੱਕ ਰਿਹਾ ਹੈ।

ਉਨ੍ਹਾਂ ਕਿਹਾ ਕਿ ਰਾਜਸਥਾਨ, ਖਾਸ ਕਰਕੇ ਜੈਸਲਮੇਰ ਅਤੇ ਬਾੜਮੇਰ ਦੇ ਖੁਸ਼ਕ ਤੇ ਸੁੱਕੇ ਜ਼ਿਲ੍ਹੇ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਹਨ। ਪਿਛਲੇ ਦੋ ਸਾਲਾਂ ਵਿੱਚ ਘੱਟ ਬਾਰਿਸ਼ ਕਾਰਨ ਚਾਰੇ ਅਤੇ ਪਾਣੀ ਦੀ ਭਾਰੀ ਕਮੀ ਹੋ ਗਈ ਹੈ, ਜਿਸ ਨਾਲ ਨਾਲ ਕੇਵਲ ਲੱਖਾਂ ਪਸ਼ੂਆਂ ਲਈ ਸਗੋਂ ਰੋਜ਼ੀ-ਰੋਟੀ ਲਈ ਖੇਤੀਬਾੜੀ ਅਤੇ ਪਸ਼ੂ ਪਾਲਣ ’ਤੇ ਨਿਰਭਰ ਲੋਕਾਂ ਲਈ ਵੱਡਾ ਖਤਰਾ ਪੈਦਾ ਹੋ ਗਿਆ ਹੈ। ਜੈਸਲਮੇਰ ਦੇ ਇਲਾਕੇ ਵਿੱਚ ਸਾਉਣੀ ਦੇ ਮੌਸਮ ਦੌਰਾਨ ਆਮ ਤੌਰ ’ਤੇ ਲਗਭਗ 7,00,000 ਹੈਕਟੇਅਰ ਵਿੱਚ ਬੀਜਾਈ ਹੁੰਦੀ ਹੈ, ਜੋ ਕਿ ਮਾਨਸੂਨ ਦੀ ਸੁਸਤ ਚਾਲ ਕਾਰਨ 1,00,000 ਹੈਕਟੇਅਰ ਤੱਕ ਡਿੱਗ ਗਈ ਹੈ। ਦੋਵਾਂ ਜ਼ਿਲਿ੍ਹਆਂ ਵਿੱਚ ਪਸ਼ੂਆਂ ਦੀ ਗਿਣਤੀ ਹੈਰਾਨ ਕਰਨ ਵਾਲੀ ਹੈ। ਬਹੁਤ ਸਾਰੇ ਪਸ਼ੂ ਪਹਿਲਾਂ ਹੀ ਮਰ ਗਏ ਹਨ ਅਤੇ ਪਿੰਡ ਵਾਸੀ ਪਸ਼ੂਆਂ ਨੂੰ ਛੱਡਣ ਲਈ ਮਜਬੂਰ ਹਨ ਕਿਉਂਕਿ ਉਹ ਉਨ੍ਹਾਂ ਨੂੰ ਖੁਆ-ਪਿਆ ਨਹੀਂ ਸਕਦੇ। ਮਾਨਸੂਨ ਸੰਕਟ ਕਾਰਨ ਚਰਵਾਹੇ ਭਾਈਚਾਰੇ ਅਤੇ ਕਿਸਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨਿਰਾਸ਼ਾ ਵਿੱਚ, ਰਾਜਸਥਾਨ ਦੇ ਕਿਸਾਨ ਆਪਣੇ ਪਸ਼ੂਆਂ ਨੂੰ ਚਰਾਉਣ ਅਤੇ ਅਸਥਾਈ ਤੌਰ ’ਤੇ ਪਨਾਹ ਦੇਣ ਲਈ ਪੰਜਾਬ ਦੇ ਕਿਸਾਨਾਂ ਕੋਲ ਪਹੁੰਚ ਕਰ ਰਹੇ ਹਨ। ਇਤਿਹਾਸਕ ਉਦਾਹਰਣਾਂ ਦਰਸਾਉਂਦੀਆਂ ਹਨ ਕਿ ਅਜਿਹੇ ਪ੍ਰਵਾਸ ਅਕਸਰ ਸੋਕੇ ਦੌਰਾਨ ਹੀ ਹੁੰਦੇ ਹਨ। ਪਰ ਹੁਣ, ਅਜਿਹੇ ਅੰਤਰ-ਰਾਜੀ ਪਸ਼ੂਆਂ ਦੀ ਆਵਾਜਾਈ ਨੂੰ ‘ਪਸ਼ੂ ਤਸਕਰੀ’ ਵਜੋਂ ਗਲਤ ਸਮਝਿਆ ਜਾ ਸਕਦਾ ਹੈ, ਜੋ ਸੰਭਾਵੀ ਤੌਰ ’ਤੇ ਉਨ੍ਹਾਂ ਨੂੰ ਹਿੰਸਕ ਚੌਕਸੀ ਜਾਂ ਅਖੌਤੀ ‘ਮੌਬ ਲਿੰਚਿੰਗ’ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਚਿੰਤਾ ਨੇ ਹਾਲ ਹੀ ਦੇ ਸਾਲਾਂ ਵਿੱਚ ਰਾਸ਼ਟਰੀ ਦੇ ਸਾਹਮਣੇ ਉੱਭਰੀ ਹੈ। ਇਹ ਡਰ ਮਾਨਵਤਾਵਾਦੀ ਕਾਰਵਾਈ ਨੂੰ ਕਮਜ਼ੋਰ ਕਰ ਰਿਹਾ ਹੈ। ਕਿਸਾਨ ਜੋ ਮਦਦ ਕਰਨਾ ਚਾਹੁੰਦੇ ਹਨ, ਪਿੱਛੇ ਹਟ ਰਹੇ ਹਨ ਅਤੇ ਪਸ਼ੂ ਪਾਲਕ ਅਜਿਹੀ ਸਥਿਤੀ ਵਿੱਚ ਫਸੇ ਹੋਏ ਹਨ – ਕਿ ਜਾਂ ਤਾਂ ਆਪਣੇ ਜਾਨਵਰਾਂ ਨੂੰ ਭੁੱਖੇ ਮਰਨ ਦੇਣ ਜਾਂ ਪਿੱਛੇ ਛੱਡਦੇ ਦੇਣ। ਉਨ੍ਹਾਂ ਦੇ ਪਸ਼ੂ ਸਿਰਫ਼ ਜਾਇਦਾਦ ਨਹੀਂ ਸਗੋਂ ਮਾਰੂਥਲ ਵਿੱਚ ਉਨ੍ਹਾਂ ਦੀ ਪਛਾਣ, ਆਰਥਿਕਤਾ ਅਤੇ ਜਿਉਣ ਦਾ ਵਸੀਲਾ ਹਨ।

ਕੇਂਦਰ ਸਰਕਾਰ ਦੀਆਂ ਗਊ ਸੁਰੱਖਿਆ ਅਤੇ ਸੰਭਾਲ ਲਈ ਸ਼ਲਾਘਾਯੋਗ ਪਹਿਲਕਦਮੀਆਂ, ਜਿਸ ਵਿੱਚ ‘ਰਾਸ਼ਟਰੀ ਗੋਕਲ ਮਿਸ਼ਨ’ ਅਤੇ ਗਊਸ਼ਾਲਾਵਾਂ ਲਈ ਸਹਾਇਤਾ ਵਰਗੀਆਂ ਯੋਜਨਾਵਾਂ ਸ਼ਾਮਲ ਹਨ, ਨੇ ਦੇਸ਼ ਭਰ ਵਿੱਚ ਦੇਸੀ ਪਸ਼ੂਆਂ ਦੀਆਂ ਨਸਲਾਂ ਅਤੇ ਪਸ਼ੂ ਭਲਾਈ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਲਈ ਕੇਂਦਰ ਸਰਕਾਰ ਨੂੰ ਰਾਜਸਥਾਨ ਸਰਕਾਰ ਅਤੇ ਗੁਆਂਢੀ ਰਾਜ ਪੰਜਾਬ ਨਾਲ ਤਾਲਮੇਲ ਕਰਕੇ ਅਜਿਹੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਨਾਲ ਸਮੇਂ ਸਿਰ ਰਾਹਤ ਪਹੁੰਚਾਉਣ ਵਿੱਚ ਮਦਦ ਮਿਲੇਗੀ ਅਤੇ ਪਸ਼ੂਆਂ ਦੀ ਆਵਾਜਾਈ/ਪ੍ਰਵਾਸ ਨੂੰ ਇੱਕ ਗੈਰ-ਕਾਨੂੰਨੀ ਗਤੀਵਿਧੀ ਵਜੋਂ ਉਭਾਰਨ ਜਾਂ ਕਿਸੇ ਗਲਤ ਬਿਰਤਾਂਤ ਸਿਰਜਣ ਨੂੰ ਰੋਕਿਆ ਜਾ ਸਕੇਗਾ। ਇਸ ਤਰ੍ਹਾਂ ਪਸ਼ੂਆਂ ਦੀ ਰੱਖਿਆ ਕੀਤੀ ਜਾ ਸਕੇਗੀ ਜੋ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਹਨ।

ਸਪੀਕਰ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਇਸ ਜ਼ਰੂਰੀ ਮਾਮਲੇ ਵੱਲ ਨਿੱਜੀ ਧਿਆਨ ਦੇਣ ਦੀ ਬੇਨਤੀ ਕੀਤੀ ਅਤੇ ਸਬੰਧਤ ਮੰਤਰੀਆਂ ਅਤੇ ਪ੍ਰਸ਼ਾਸਨ ਤੋਂ ਤੁਰੰਤ ਨਿਰਦੇਸ਼ਾਂ ਦੀ ਉਮੀਦ ਕੀਤੀ। ਸੰਕਟ ਨੂੰ ਵਧਣ ਤੋਂ ਰੋਕਣ, ਕਮਜ਼ੋਰ ਕਿਸਾਨ ਭਾਈਚਾਰਿਆਂ ਦੀ ਰੱਖਿਆ ਕਰਨ ਅਤੇ ਭਾਈਚਾਰਾ ਬਣਾਈ ਰੱਖਣ ਲਈ ਕੇਂਦਰ ਦੀ ਫੌਰੀ ਦਖਲ ਬਹੁਤ ਲੋੜ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...